23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਆਖਰੀ ਦਿਨਾਂ ’ਚ ਕਥਿਤ ਖਲਲ ਪਾਏ ਜਾਣ ਦਾ ਖਦਸ਼ਾ

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵਲੋਂ ਤੀਜੇ ਪੜਾਅ ਤਹਿਤ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸੰਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਥਿਤ ਤੌਰ ’ਤੇ ਕੁਝ ਸ਼ਰਾਰਤੀ ਲੋਕਾਂ ਵਲੋਂ ਖਲਲ ਪਾਏ ਜਾਣ ਦਾ ਖਦਸ਼ਾ ਪ੍ਰਗਟ ਕੀਤਾ ਹੈ, ਪ੍ਰੰਤੂ ਇਸ ਸਾਜ਼ਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 24-09-2026
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵਲੋਂ ਤੀਜੇ ਪੜਾਅ ਤਹਿਤ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸੰਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਥਿਤ ਤੌਰ ’ਤੇ ਕੁਝ ਸ਼ਰਾਰਤੀ ਲੋਕਾਂ ਵਲੋਂ ਖਲਲ ਪਾਏ ਜਾਣ ਦਾ ਖਦਸ਼ਾ ਪ੍ਰਗਟ ਕੀਤਾ ਹੈ, ਪ੍ਰੰਤੂ ਇਸ ਸਾਜ਼ਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਗੜਗੱਜ ਵਲੋਂ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਸ਼ਰਾਰਤੀ ਵਿਅਕਤੀ ਮਾਰਚ ਵਿਚ ਖਲਲ ਪਾਉਂਦਾ ਹੈ, ਤਾਂ ਸੰਗਤ ਵਲੋਂ ਵਿਰੋਧ ਕੀਤੇ ਜਾਣ ਸਮੇਂ ਕੋਈ ਵਾਪਰੀ ਘਟਨਾ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਿਤ ਪ੍ਰਸ਼ਾਸਨ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਲਿਵ-ਇੰਨ ’ਚ ਰਹਿ ਰਹੀ ਔਰਤ ਦੀ ਚਾਕੂ ਮਾਰ ਕੇ ਹੱਤਿਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ
Ad Position 24