23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ । ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਸਮੀ ਤੌਰ ’ਤੇ ਚੰਡੀਗੜ੍ਹ ਵਿਖੇ ‘ਆਪ’ ਵਿਚ ਸ਼ਾਮਿਲ ਕੀਤਾ ।

Ad Position 21
No active advertisement
ਅਜੀਤ ਡੈਸਕ 24-09-2026
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ । ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਸਮੀ ਤੌਰ ’ਤੇ ਚੰਡੀਗੜ੍ਹ ਵਿਖੇ ‘ਆਪ’ ਵਿਚ ਸ਼ਾਮਿਲ ਕੀਤਾ । ਇਸ ਮੌਕੇ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ । ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਵਿਚ ਕਿਸੇ ਅਹੁਦੇ ਦੀ ਲਾਲਸਾ ਵਾਸਤੇ ਸ਼ਮੂਲੀਅਤ ਨਹੀਂ ਕੀਤੀ । ਪੰਜਾਬ ਸਰਕਾਰ ਦੇ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਗਏ ਸਤਿਕਾਰ ਐਕਟ ਅਤੇ ਪੰਜਾਬ ਦੀ ਜਵਾਨੀ ਨੂੰ ਖਾ ਰਹੇ ਨਸ਼ਿਆਂ ਦੇ ਕੋਹੜ ਵਿਰੁੱਧ ਛੇੜੀ ਗਈ ਫ਼ੈਸਲਾਕੁੰਨ ਜੰਗ ਨੇ ਉਨ੍ਹਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ । ਇਸ ਮੌਕੇ ਉਨ੍ਹਾਂ ਦੇ ਸਪੁੱਤਰ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ ਸਰਪੰਚ ਚੋਹਲਾ ਸਾਹਿਬ, ਹਰਜਿੰਦਰ ਸਿੰਘ ਬਾਦਸ਼ਾਹ, ਬਲਬੀਰ ਸਿੰਘ ਬੱਲੀ ਡਾਇਰੈਕਟਰ, ਜਤਿੰਦਰ ਸਿੰਘ ਕੈਰੋਂ, ਫਤਿਹ ਪੈਵੀ ਘੁੰਮਣ, ਪਰਮਿੰਦਰ ਸਿੰਘ ਕੈਰੋਂ ਬਲਾਕ ਸੰਮਤੀ ਮੈਂਬਰ, ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਬਲਜਿੰਦਰ ਸਿੰਘ ਗੋਹਲਵੜ, ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ ਆਦਿ ਨੇ ਵੀ ‘ਆਪ’ ’ਚ ਸ਼ਮੂਲੀਅਤ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਚੂਰਾ-ਪੋਸਤ ਬਰਾਮਦਗੀ ਮਾਮਲੇ ’ਚ ਮੁੱਖ ਮੁਲਜ਼ਮ ਕਾਬੂ ਅਗਲੀ ਖ਼ਬਰ ਕਾਂਗਰਸ ਨੇ ਹਮੇਸ਼ਾ ਹੀ ਕੁਰਬਾਨੀ ਵਾਲੇ ਪਰਿਵਾਰਾਂ ਦਾ ਮਾਣ ਸਤਿਕਾਰ ਕੀਤਾ–ਸਾ: ਵਿਧਾਇਕ ਭਲਾਈਪੁਰ
Ad Position 24