25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਦਾ ਵਫ਼ਦ ਚਾਵਲਾ ਮਾਮਲੇ ’ ਚ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਰਾਜਪਾਲ ਨੂੰ ਮਿਲਿਆ

ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਚਾਵਲਾ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਪੂਰੇ ਘਟਨਾਕ੍ਰਮ ਦੀਆਂ ਸਾਰੀਆਂ ਕੜੀਆਂ ਸਾਹਮਣੇ ਲਿਆਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ।

Ad Position 21
No active advertisement
ਅਜੀਤ ਡੈਸਕ 25-09-2026
ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਚਾਵਲਾ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਪੂਰੇ ਘਟਨਾਕ੍ਰਮ ਦੀਆਂ ਸਾਰੀਆਂ ਕੜੀਆਂ ਸਾਹਮਣੇ ਲਿਆਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ । ਵਫ਼ਦ ਨੇ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਕੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ । ਵਫਦ ’ਚ ਪਰਮਿੰਦਰ ਸਿੰਘ ਢੀਂਡਸਾ, ਗੁਰਜੀਤ ਸਿੰਘ ਤਲਵੰਡੀ ਯੂਥ ਪ੍ਰਧਾਨ, ਹਰਬੰਸ ਸਿੰਘ ਕੰਦੋਲਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਹਰਦੀਪ ਸਿੰਘ ਮੈਂਬਰ ਵਰਕਿੰਗ ਕਮੇਟੀ, ਗੁਰਵਿੰਦਰ ਸਿੰਘ ਡੂਮਹੇੜੀ ਵਰਕਿੰਗ ਕਮੇਟੀ ਮੈਂਬਰ ਸ਼ਾਮਿਲ ਸਨ। ਰਾਜਪਾਲ ਨਾਲ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਰਗੇ ਪਵਿੱਤਰ ਧਾਰਮਿਕ ਸਥਾਨ ਨਾਲ ਜੁੜੇ ਇਸ ਮਾਮਲੇ ਦੀ ਜਾਂਚ ਸਿਰਫ਼ ਕੁਝ ਵਿਅਕਤੀਆਂ ਜਾਂ ਹੇਠਲੇ ਪੱਧਰ ਦੇ ਕਰਮਚਾਰੀਆਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਤਹਿ ਤੱਕ ਜਾਣ ਲਈ ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਵਿਦੇਸ਼ ਤੋਂ ਆਈ ਬੀਬੀ ਨੂੰ ਕੌਣ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਇਆ, ਉਸ ਦੇ ਰਹਿਣ ਦਾ ਪ੍ਰਬੰਧ ਕਿਵੇਂ ਹੋਇਆ ਅਤੇ ਇਸ ਪੂਰੇ ਘਟਨਾਕ੍ਰਮ ਵਿਚ ਕਿਹੜੇ-ਕਿਹੜੇ ਵਿਅਕਤੀਆਂ ਦੀ ਕੀ ਭੂਮਿਕਾ ਰਹੀ। ਢੀਂਡਸਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਜਬਰ-ਜਨਾਹ ਦੇ ਦੋਸ਼ਾਂ ਤੱਕ ਸੀਮਤ ਨਹੀਂ ਹੈ, ਸਗੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨਾਲ ਜੁੜਿਆ ਹੋਣ ਕਾਰਨ ਸਿੱਖ ਸੰਗਤ ਦੀਆਂ ਭਾਵਨਾਵਾਂ ਵੀ ਇਸ ਨਾਲ ਜੁੜੀਆਂ ਹਨ। ਢੀਂਡਸਾ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਹੋਰਨਾਂ ਮਾਮਲਿਆਂ ਵਿਚ ਤੁਰੰਤ ਵਿਸ਼ੇਸ਼ ਜਾਂਚ ਟੀਮਾਂ ਬਣਾਉਣ ਦੇ ਬਾਵਜੂਦ ਇਸ ਮਾਮਲੇ ਵਿਚ ਲੰਮਾ ਸਮਾਂ ਬੀਤਣ ’ਤੇ ਵੀ ਐਸ.ਆਈ.ਟੀ. ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਜਾਂਚ ਵਿਚ ਦੇਰੀ ਨਾਲ ਕਈ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ, ‘‘ਛੋਟਿਆਂ ਨੂੰ ਬਲੀ ਦਾ ਬੱਕਰਾ ਨਾ ਬਣਾਓ, ਅਸਲ ਭੂਮਿਕਾਵਾਂ ਸਾਹਮਣੇ ਲਿਆਓ।’’ ਪਾਰਟੀ ਦੇ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਮਾਮਲੇ ਨੂੰ ਸਮਝਣ ਲਈ ਘਟਨਾਕ੍ਰਮ ਦੀ ਕੜੀਵਾਰ ਜਾਂਚ ਕੀਤੀ ਜਾਣੀ ਜ਼ਰੂਰੀ ਹੈ। ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਬਣਾਈ ਜਾਵੇ ਤਾਂ ਜੋ ‘‘ਸਹੀ ਤਸਵੀਰ’’ ਲੋਕਾਂ ਸਾਹਮਣੇ ਆ ਸਕੇ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੀਤੀ ਜਾ ਰਹੀ ਕਾਰਵਾਈ ਬਾਰੇ ਢੀਂਡਸਾ ਨੇ ਕਿਹਾ ਕਿ ਜੇਕਰ ਗਮਾਡਾ ਨਾਲ ਸਬੰਧਿਤ ਮਾਮਲਿਆਂ ਵਿਚ ਸਰਕਾਰੀ ਪੈਸੇ ਦੀ ਦੁਰਵਰਤੋਂ ਜਾਂ ਕਿਸੇ ਤਰ੍ਹਾਂ ਦੀ ਵਿੱਤੀ ਗੜਬੜ ਹੋਈ ਹੈ ਤਾਂ ਉਸ ਦੀ ਜਾਂਚ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਈ.ਡੀ. ਰਾਹੀ ਪੰਜਾਬ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ-ਮਨੀਸ਼ ਸਿਸੋਦੀਆ ਅਗਲੀ ਖ਼ਬਰ ਏ . ਐੱਸ . ਆਈ . ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਹਿਰਾਸਤ ’ ਚੋਂ ਫ਼ਰਾਰ
Ad Position 24