25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਜਪਾ ਈ.ਡੀ. ਰਾਹੀ ਪੰਜਾਬ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ-ਮਨੀਸ਼ ਸਿਸੋਦੀਆ

ਚੰਡੀਗੜ੍ਹ , 24 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਪੰਜਾਬ ਭਰ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨੀਸ਼ ਸਿਸੋਦੀਆ ਤੇ ਕੁਲਦੀਪ ਸਿੰਘ ਧਾਲੀਵਾਲ। ਅਜੀਤ ਤਸਵੀਰ 25-09-2026
ਚੰਡੀਗੜ੍ਹ , 24 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਪੰਜਾਬ ਭਰ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਇਥੇ ਪ੍ਰੈੱਸ ਕਾਨਫ਼ਰੰਸ ਦੌਰਾਨ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਪ੍ਰਚਾਰ ਰਾਹੀਂ ਸਿਆਸੀ ਲਾਹਾ ਲੈਣ ’ਚ ਨਾਕਾਮ ਰਹਿਣ ਤੋਂ ਬਾਅਦ ਭਾਜਪਾ ਹੁਣ ਇਸ ਏਜੰਸੀ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੁਣ ਵਪਾਰੀਆਂ, ‘ਆਪ’ ਵਰਕਰਾਂ, ਆਗੂਆਂ ਤੇ ਸਰਕਾਰੀ ਅਧਿਕਾਰੀਆਂ ਨੂੰ ਨਿਸ਼ਾਨਾ ਬਣਾ ਕੇ ਪੰਜਾਬ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਈ.ਡੀ. ਅਧਿਕਾਰੀ ਵਾਰ-ਵਾਰ ‘ਉਪਰੋਂ ਹੁਕਮ’ ਹੋਣ ਦਾ ਹਵਾਲਾ ਦੇ ਰਹੇ ਹਨ । ਉਨ੍ਹਾਂ ਕਿਹਾ ਕਿ ਛਾਪਿਆਂ ਦੇ ਬਾਵਜੂਦ ਈ.ਡੀ. ਨੂੰ ਭ੍ਰਿਸ਼ਟਾਚਾਰ ਦਾ ਨਾ ਤਾਂ ਕੋਈ ਪੈਸਾ ਮਿਲਿਆ ਹੈ ਤੇ ਨਾ ਹੀ ਕੋਈ ਦਸਤਾਵੇਜ਼। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਰਵਿੰਦ ਕੇਜਰੀਵਾਲ ਦੀ ਇਮਾਨਦਾਰੀ ’ਤੇ ਚੱਲ ਰਹੀ ਹੈ। ਜੇਕਰ ਪੰਜਾਬ ਭਰ ਵਿਚ 4 ਲੱਖ ਈ.ਡੀ. ਅਧਿਕਾਰੀ ਵੀ ਤਾਇਨਾਤ ਕਰ ਦਿੱਤੇ ਜਾਣ, ਤਾਂ ਵੀ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕੋ-ਇੱਕ ਮਕਸਦ ਕਿਸੇ ਨਾ ਕਿਸੇ ਤਰ੍ਹਾਂ ਪੰਜਾਬ ’ਤੇ ਕਬਜ਼ਾ ਕਰਨਾ ਹੈ ਅਤੇ ਉਨ੍ਹਾਂ ਪੰਜਾਬ ਵਿਰੁੱਧ ਜੰਗ ਛੇੜੀ ਹੋਈ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਤਰੇਏ ਪੁੱਤ ਵਲੋਂ ਮਾਂ ਦਾ ਚਾਕੂ ਮਾਰ ਕੇ ਕਤਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਦਾ ਵਫ਼ਦ ਚਾਵਲਾ ਮਾਮਲੇ ’ ਚ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਰਾਜਪਾਲ ਨੂੰ...
Ad Position 24