ਸ਼੍ਰੋਮਣੀ ਅਕਾਲੀ ਦਲ ( ਪੁਨਰ - ਸੁਰਜੀਤ ) ਦੇ ਯੂਥ ਵਿੰਗ ਵਲੋਂ ‘ ਚੜ੍ਹਦਾ ਪੰਜਾਬ - ਸੰਵਾਦ ਯਾਤਰਾ ’ ਦਾ ਐਲਾਨ
ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਯੂਥ ਵਿੰਗ ਦੀ ਇਕ ਅਹਿਮ ਮੀਟਿੰਗ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸੈਕਟਰ 28 ਚੰਡੀਗੜ੍ਹ ਵਿਚ ਹੋਈ ।
ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਯੂਥ ਵਿੰਗ ਦੀ ਇਕ ਅਹਿਮ ਮੀਟਿੰਗ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸੈਕਟਰ 28 ਚੰਡੀਗੜ੍ਹ ਵਿਚ ਹੋਈ । ਇਸ ਅਹਿਮ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 5 ਅਕਤੂਬਰ ਤੋਂ ‘ਚੜ੍ਹਦਾ ਪੰਜਾਬ -ਸੰਵਾਦ ਯਾਤਰਾ’ ਗੁਰਜੀਤ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਸ਼ੁਰੂ ਕੀਤੀ ਜਾਵੇਗੀ। ਇਹ ਯਾਤਰਾ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿਚੋਂ ਹੁੰਦੀ ਹੋਈ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਨਾਲ ਸਮਾਪਤ ਕੀਤੀ ਜਾਵੇਗੀ । ਮੀਟਿੰਗ ਉਪਰੰਤ ਗੁਰਜੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਮਨੋਰਥ ਪੰਜਾਬ ਦੇ ਨੌਜਵਾਨਾਂ ਨੂੰ ਲਾਮਬੰਦ ਕਰਨਾ, ਪੰਜਾਬ ਦੀ ‘ਜੈੱਨ-ਜ਼ੈੱਡ’ ਨਾਲ ਸਿੱਧਾ ਸੰਪਰਕ ਸਾਧਣਾ ਤੇ ਉਨ੍ਹਾਂ ਦੇ ਭਵਿੱਖ ਸਬੰਧੀ ਸੰਵਾਦ ਕਰਕੇ ਪਾਰਟੀ ਦੀਆਂ ਨੀਤੀਆਂ ਵਿਚ ਨੌਜਵਾਨਾਂ ਨੂੰ ਅਹਿਮ ਸਥਾਨ ਦੇਣਾ, ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਦਾ ਯੋਜਨਾਬੱਧ ਤਰੀਕੇ ਨਾਲ ਹੱਲ ਕਰਨਾ, ਪੰਜਾਬ ਵਿਚ ਸਕਿੱਲ ਡਿਵੈਲਪਮੈਂਟ, ਵਿਦਿਆਰਥੀਆਂ ਦੀਆਂ ਅਕਾਦਮਿਕ ਦਿੱਕਤਾਂ, ਫੀਸ ਸਟਰਕਚਰ, ਸਕਾਲਰਸ਼ਿਪ ਅਤੇ ਸਿੱਖਿਆ ਨਾਲ ਸਬੰਧਤ ਹੋਰ ਮੁੱਦਿਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਵਿਚਾਰਨਾ ਮੁੱਖ ਮੁੱਦੇ ਹੋਣਗੇ। ਇਸ ਤੋਂ ਇਲਾਵਾ ਪੰਜਾਬ ਦੇ ਸਭ ਤੋਂ ਭਖਦੇ ਪੰਥਕ ਮਸਲੇ ‘ਗੁਰਦੁਆਰਾ ਸੁਧਾਰ ਲਹਿਰ -2’ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਅੱਜ ਮੀਟਿੰਗ ਦੌਰਾਨ ਆਨਲਾਈਨ ‘ਜੈੱਨ-ਜ਼ੈਡ’ ਫਾਰਮ ਲਾਂਚ ਕਰਕੇ ਜਾਰੀ ਕੀਤਾ ਗਿਆ।