24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

‘ਆਪ’ ਦੇ ਸੰਸਦ ਮੈਂਬਰਾਂ ਨੇ ਚੁੱਕੇ ਸੀ ਗਮਾਡਾ ’ਚ ਭ੍ਰਿਸ਼ਟਾਚਾਰ ਦੇ ਮੁੱਦੇ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 24 ਸਤੰਬਰ (ਸੰਦੀਪ ਕੁਮਾਰ ਮਾਹਨਾ)–ਗਮਾਡਾ ਦੇ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ. ਡੀ.)

Ad Position 21
No active advertisement
ਅਜੀਤ ਡੈਸਕ 25-09-2026
ਚੰਡੀਗੜ੍ਹ, 24 ਸਤੰਬਰ (ਸੰਦੀਪ ਕੁਮਾਰ ਮਾਹਨਾ)–ਗਮਾਡਾ ਦੇ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੀਤੀ ਜਾ ਰਹੀ ਜਾਂਚ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਵਿਰੋਧ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਵਾਲ ਉਠਾਏ ਹਨ । ਉਨ੍ਹਾਂ ਕਿਹਾ ਕਿ ਗਮਾਡਾ ’ਚ ਭ੍ਰਿਸ਼ਟਾਚਾਰ ਨਾਲ ਸਬੰਧਿਤ ਮੁੱਦੇ ਖ਼ੁਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵਲੋਂ ਉਠਾਏ ਜਾ ਚੁੱਕੇ ਹਨ, ਪਰ ਹੁਣ ਜਦੋਂ ਜਾਂਚ ਏਜੰਸੀ ਵਲੋਂ ਇਨ੍ਹਾਂ ਮਾਮਲਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ ਤਾਂ ‘ਆਪ’ ਵਲੋਂ ਵਿਰੋਧ ਪ੍ਰਦਰਸ਼ਨ ਕਰਨਾ ਸਮਝ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਈ.ਡੀ. ਨੇ ਗਮਾਡਾ ਦਫ਼ਤਰ ਸਮੇਤ ਕਈ ਟਿਕਾਣਿਆਂ ’ਤੇ ਮਨੀ ਲਾਂਡਰਿੰਗ ਜਾਂਚ ਤਹਿਤ ਕਾਰਵਾਈ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਕ੍ਰੈਡਿਟ ਕਾਰਡ ਦੇ ਨਾਂਅ ֹ ’ਤੇ ਹੋ ਰਿਹੈ ਵੱਡਾ ਧੋਖਾ-ਮਿੰਟਾਂ ਵਿਚ ਖਾਲੀ ਹੋ ਰਹੇ ਨੇ ਖਾਤੇ ਸੁਖਵਿੰਦਰ ਸਿੰਘ... ਅਗਲੀ ਖ਼ਬਰ ਪਾਕਿ ਨੂੰ ਆਈ. ਐੱਮ. ਐੱਫ. ਨੇ ਜਲਵਾਯੂ ਸੁਧਾਰਾਂ ਲਈ ਦਿੱਤਾ 1.37 ਅਰਬ ਡਾਲਰ ਦਾ ਕਰਜ਼ਾ
Ad Position 24