24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ-ਖੁੱਡੀਆਂ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)- ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੇ ਚੱਲ ਰਹੇ ਸਾਉਣੀ ਸੀਜ਼ਨ ਦੌਰਾਨ ਹੁਣ ਤੱਕ 16,227 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ.

Ad Position 21
No active advertisement
ਅਜੀਤ ਡੈਸਕ 25-09-2026
ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)- ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੇ ਚੱਲ ਰਹੇ ਸਾਉਣੀ ਸੀਜ਼ਨ ਦੌਰਾਨ ਹੁਣ ਤੱਕ 16,227 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਖ਼ਰੀਦੀਆਂ ਹਨ। ਇਸ ਬਦਲਾਅ ਵਿਚ ਸੁਹਿਰਦ ਸਹਿਯੋਗ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਵਿਚ 10,000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਦੀ ਖ਼ਰੀਦ ਕਰਨ ਵਾਲੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਹੈ । ਅੱਜ ਇੱਥੇ ਮੀਟਿੰਗ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ (ਖੇਤੀਬਾੜੀ) ਅਨੁਰਾਗ ਵਰਮਾ ਦੇ ਨਾਲ, ਆਗਾਮੀ ਹਾੜ੍ਹੀ ਦੇ ਬਿਜਾਈ ਸੀਜ਼ਨ ਲਈ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ । ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੀ.ਆਰ.ਐਮ. ਮਸ਼ੀਨਾਂ ਦੀ ਖ਼ਰੀਦ ਲਈ ਵਿਅਕਤੀਗਤ ਤੌਰ ’ਤੇ ਕਿਸਾਨਾਂ ਨੂੰ 50 ਫੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਚ.ਸੀ.), ਐਫਪੀਓਜ਼, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੈੱਕਾਂ ਦੇ ਮਾਮਲੇ ’ਚ ਖੰਨਾ ਦੇ ਕਾਰੋਬਾਰੀ ’ਤੇ ਠੱਗੀ ਦਾ ਮਾਮਲਾ ਦਰਜ, ਬਿਹਾਰ ਪੁਲਿਸ ਵਲੋਂ ਛਾਪਾ, ਬਾਪ-ਬੇਟਾ ਫਰਾਰ ਅਗਲੀ ਖ਼ਬਰ ਮਹਿਲਾ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੂੰ ਨੋਟਿਸ ਜਾਰੀ
Ad Position 24