24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਮੰਤਰੀ ਸਮੂਹ ਵਲੋਂ ਆੜ੍ਹਤੀਆ ਐਸੋਸੀਏਸ਼ਨਾਂ ਨਾਲ ਵਿਸਥਾਰਪੂਰਵਕ ਵਿਚਾਰ - ਵਟਾਂਦਰਾ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਫਸਲੀ ਖਰੀਦ ਪ੍ਰਣਾਲੀ ਵਿਚ ਆੜ੍ਹਤੀਏ ਇੱਕ ਅਨਿੱਖੜਵਾਂ ਅੰਗ ਹਨ ਅਤੇ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਨੀਤੀਆਂ ਬਣਾਉਣ ਲਈ ਹਮੇਸ਼ਾਂ ਵਚਨਬੱਧ ਹੈ। ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੀ ਕੇਂਦਰ ਸਰਕਾਰ ਵਲੋਂ ਆੜ੍ਹਤੀਆਂ ਪ੍ਰਤੀ ਕੁਇੰਟਲ ਕਮਿਸ਼ਨ ਵਿਚ 4.

Ad Position 21
No active advertisement
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਲਾਲ ਚੰਦ ਕਟਾਰੂਚੱਕ ਤੇ ਬਰਿੰਦਰ ਕੁਮਾਰ ਗੋਇਲ, ਅੜ੍ਹਤੀਆ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ। ਅਜੀਤ ਤਸਵੀਰ 25-09-2026
ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਫਸਲੀ ਖਰੀਦ ਪ੍ਰਣਾਲੀ ਵਿਚ ਆੜ੍ਹਤੀਏ ਇੱਕ ਅਨਿੱਖੜਵਾਂ ਅੰਗ ਹਨ ਅਤੇ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਨੀਤੀਆਂ ਬਣਾਉਣ ਲਈ ਹਮੇਸ਼ਾਂ ਵਚਨਬੱਧ ਹੈ। ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੀ ਕੇਂਦਰ ਸਰਕਾਰ ਵਲੋਂ ਆੜ੍ਹਤੀਆਂ ਪ੍ਰਤੀ ਕੁਇੰਟਲ ਕਮਿਸ਼ਨ ਵਿਚ 4.74 ਰੁਪਏ ਦਾ ਵਾਧਾ ਕੀਤਾ ਗਿਆ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ’ਤੇ ਅਧਾਰਤ ਮੰਤਰੀ ਸਮੂਹ ਵਲੋਂ ਅੱਜ ਇੱਥੇ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਅਤੇ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੀ ਅਗਵਾਈ ਵਾਲੀਆਂ ਐਸੋਸੀਏਸ਼ਨਾਂ ਨਾਲ ਮੀਟਿੰਗ ਦੌਰਾਨ ਐਸੋਸੀਏਸ਼ਨਾਂ ਵਲੋਂ ਰੱਖੀਆਂ ਮੰਗਾਂ ਤੇ ਹੋਰਨਾਂ ਮੁੱਦਿਆਂ ’ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੰਤਰੀ ਸਮੂਹ ਨੇ ਆੜ੍ਹਤੀਆ ਐਸੋਸੀਏਸ਼ਨਾਂ ਵੱਲੋਂ ਉਠਾਏ ਗਏ ਹਰੇਕ ਮੁੱਦੇ ਦੇ ਹਰ ਪਹਿਲੂ ’ਤੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕਰ ਇਨ੍ਹਾਂ ਨੂੰ ਸਰਕਾਰ ਵਿੱਚ ਉਚਿਤ ਪੱਧਰ ’ਤੇ ਉਠਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਰਾਹੁਲ ਤਿਵਾੜੀ, ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਾਇਰੈਕਟਰ ਖੁਰਾਕ ਸਪਲਾਈ ਅਜੈਵੀਰ ਸਿੰਘ ਸਰਾਓ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਾਕਿ ਕਮੇਟੀ ਗੁਰਦੁਆਰਾ ਲਾਲ ਖੂਹ ਦੀ ਹੋਂਦ ਨੂੰ ਨਹੀਂ ਰੱਖ ਸਕੀ ਬਰਕਰਾਰ ਅਗਲੀ ਖ਼ਬਰ ਪੰਜਾਬ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵਲੋਂ ਪੰਜਾਬ ਪੁਲਿਸ ਵਿਚ 450 ਏ.ਐੱਸ.ਆਈਜ਼ ਦੀ ਸਿੱਧੀ ਭਰਤੀ ਨੂ...
Ad Position 24