26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੱਛਮੀ ਗੜਬੜੀ ਦੇ ਚੱਲਦਿਆਂ ਪੰਜਾਬ ’ ਚ ਦੋ ਦਿਨਾਂ ਲਈ ਯੈਲੋ ਚਿਤਾਵਨੀ ਜਾਰੀ

ਚੰਡੀਗੜ੍ਹ, 25 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)-ਪੱਛਮੀ ਗੜਬੜੀ ਦੇ ਚੱਲਦਿਆਂ ਪੰਜਾਬ ਸਮੇਤ ਰਾਜਧਾਨੀ ਚੰਡੀਗੜ੍ਹ ਅਤੇ ਹਰਿਆਣਾ ਵਿਚ ਮੌਨਸੂਨ ਮੁੜ ਤੋਂ ਸਰਗਰਮ ਹੋ ਗਿਆ ਹੈ ਅਤੇ 29 ਸਤੰਬਰ ਤੱਕ ਵੱਖ ਵੱਖ ਥਾਵਾਂ ’ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਦਾ ਕਹਿਣਾ ਹੈ ਕਿ ਅੱਜ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹੇ ਅਤੇ ਰੂਪਨਗਰ, ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਮੀਂਹ ਪਿਆ।

Ad Position 21
No active advertisement
ਅਜੀਤ ਡੈਸਕ 26-09-2026
ਚੰਡੀਗੜ੍ਹ, 25 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)-ਪੱਛਮੀ ਗੜਬੜੀ ਦੇ ਚੱਲਦਿਆਂ ਪੰਜਾਬ ਸਮੇਤ ਰਾਜਧਾਨੀ ਚੰਡੀਗੜ੍ਹ ਅਤੇ ਹਰਿਆਣਾ ਵਿਚ ਮੌਨਸੂਨ ਮੁੜ ਤੋਂ ਸਰਗਰਮ ਹੋ ਗਿਆ ਹੈ ਅਤੇ 29 ਸਤੰਬਰ ਤੱਕ ਵੱਖ ਵੱਖ ਥਾਵਾਂ ’ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਦਾ ਕਹਿਣਾ ਹੈ ਕਿ ਅੱਜ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹੇ ਅਤੇ ਰੂਪਨਗਰ, ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਮੀਂਹ ਪਿਆ। ਵਿਭਾਗ ਦਾ ਅਨੁਮਾਨ ਹੈ ਕਿ ਪੰਜਾਬ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿਚ 26 ਅਤੇ 27 ਸਤੰਬਰ ਨੂੰ ਭਾਰੀ ਮੀਂਹ ਪਵੇਗਾ ਅਤੇ ਤੇਜ਼ ਰਫ਼ਤਾਰ ਹਵਾ ਚੱਲੇਗੀ। ਜਦੋਂ ਕਿ ਸੂਬੇ ਦੇ ਮਾਝਾ, ਦੁਆਬਾ ਅਤੇ ਪੁਆਧ ਖੇਤਰਾਂ ਵਿਚ 29 ਸਤੰਬਰ ਤੱਕ ਵੱਖ ਵੱਖ ਥਾਵਾਂ ’ਤੇ ਮੀਂਹ ਪਵੇਗਾ, ਪਰ ਮਾਲਵਾ ਖੇਤਰ ਮੀਂਹ ਤੋਂ ਵਾਂਝਾ ਰਹੇਗਾ। ਯੈਲੋ ਚਿਤਾਵਨੀ ਦੇ ਚੱਲਦਿਆਂ 26 ਅਤੇ 27 ਤਰੀਕ ਨੂੰ ਸੂਬੇ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸ.ਏ.ਐਸ ਨਗਰ , ਕਪੂਰਥਲਾ, ਜਲੰਧਰ, ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੇ ਅਤੇ ਤੇਜ਼ ਹਵਾ ਚੱਲ ਸਕਦੀ ਹੈ। ਜਦੋਂ ਕਿ ਮੋਗਾ, ਬਰਨਾਲਾ, ਫਾਜ਼ਿਲਕਾ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਲੰਘੇ 24 ਘੰਟਿਆਂ ਦੌਰਾਨ ਮੀਂਹ ਪੈਣ ਕਾਰਨ ਸ਼ੁੱਕਰਵਾਰ ਨੂੰ ਦਿਨ ਦੇ ਤਾਪਮਾਨ ਵਿਚ 1.5 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਅਤੇ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਵੀ ਥੱਲੇ ਆ ਗਿਆ।
Ad Position 22
No active advertisement
ਪਿਛਲੀ ਖ਼ਬਰ 40 ਸਾਲ ਬਾਅਦ ਮੁਲਾਜ਼ਮ ਨੂੰ ਮਿਲੇਗਾ ਤਰੱਕੀ ਦਾ ਬਕਾਇਆ ਤਨਖ਼ਾਹ ਲਾਭ ਅਗਲੀ ਖ਼ਬਰ ਅਕਾਲੀ ਦਲ ਚੋਣ ਮਨੋਰਥ ਕਮੇਟੀ ਨੇ ਵੱਖ-ਵੱਖ ਪਾਰਟੀ ਵਿੰਗਾਂ ਤੋਂ ਲਏ ਸੁਝਾਅ
Ad Position 24