26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

‘ਲੀਡਰ ਸਾਡਾ ਘਰ ਨਹੀਂ, ਸਾਨੂੰ ਕਿਸੇ ਦਾ ਡਰ ਨਹੀਂ...’

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖਿੱਚੋਤਾਣ ਅਤੇ ਧੜੇਬੰਦੀ ਨੂੰ ਲੈ ਕੇ ਪਾਰਟੀ ਹਾਈ ਕਮਾਨ ਵਲੋਂ ਲਗਾਤਾਰ ਇਕਜੁੱਟਤਾ ਦਾ ਸੰਦੇਸ਼ ਦੇਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਅੱਜ ਚੰਡੀਗੜ੍ਹ ਵਿਚ ਹੋਏ ਪਾਰਟੀ ਦੇ ਪ੍ਰਦਰਸ਼ਨ ਨੇ ਇਕ ਵਾਰ ਫਿਰ ਸੂਬਾ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਚਰਚਾ ਵਿਚ ਲਿਆ ਦਿੱਤਾ ਹੈ। ਪ੍ਰਦਰਸ਼ਨ ਵਿਚ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਦੀ ਗੈਰਹਾਜ਼ਰੀ ਖਾਸ ਤੌਰ ’ਤੇ ਚਰਚਾ ਦਾ ਵਿਸ਼ਾ ਬਣੀ।

Ad Position 21
No active advertisement
ਅਜੀਤ ਡੈਸਕ 26-09-2026
ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖਿੱਚੋਤਾਣ ਅਤੇ ਧੜੇਬੰਦੀ ਨੂੰ ਲੈ ਕੇ ਪਾਰਟੀ ਹਾਈ ਕਮਾਨ ਵਲੋਂ ਲਗਾਤਾਰ ਇਕਜੁੱਟਤਾ ਦਾ ਸੰਦੇਸ਼ ਦੇਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਅੱਜ ਚੰਡੀਗੜ੍ਹ ਵਿਚ ਹੋਏ ਪਾਰਟੀ ਦੇ ਪ੍ਰਦਰਸ਼ਨ ਨੇ ਇਕ ਵਾਰ ਫਿਰ ਸੂਬਾ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਚਰਚਾ ਵਿਚ ਲਿਆ ਦਿੱਤਾ ਹੈ। ਪ੍ਰਦਰਸ਼ਨ ਵਿਚ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਦੀ ਗੈਰਹਾਜ਼ਰੀ ਖਾਸ ਤੌਰ ’ਤੇ ਚਰਚਾ ਦਾ ਵਿਸ਼ਾ ਬਣੀ। ਇਸੇ ਤਰ੍ਹਾਂ ਵਿਰੋਧ ਪ੍ਰਦਰਸ਼ਨ ਤੋਂ ਪ੍ਰਤਾਪ ਸਿੰਘ ਬਾਜਵਾ ਦੀ ਗੈਰਹਾਜ਼ਰੀ ਨੇ ਵੀ ਪਾਰਟੀ ਅੰਦਰਲੇ ਸਮੀਕਰਨਾਂ ਨੂੰ ਲੈ ਕੇ ਨਵੇਂ ਸਵਾਲ ਖੜ੍ਹੇ ਕੀਤੇ ਹਨ। ਹਾਲਾਂਕਿ ਬਾਜਵਾ ਦੀ ਅੱਜ ਦੀ ਗੈਰਹਾਜ਼ਰੀ ਦਾ ਕਾਰਨ ਜਾਂ ਉਨ੍ਹਾਂ ਵਲੋਂ ਕੋਈ ਅਧਿਕਾਰਤ ਸਪਸ਼ਟੀਕਰਨ ਸਾਹਮਣੇ ਆਉਣਾ ਇਸ ਰਿਪੋਰਟ ਲਈ ਪੁਸ਼ਟੀ ਨਹੀਂ ਹੈ। ਖਾਸ ਗੱਲ ਇਹ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਕਾਂਗਰਸ ਦੇ ਧੜਿਆਂ ਵਿਚਾਲੇ ਇਕਜੁੱਟਤਾ ਦੀ ਤਸਵੀਰ ਉਸ ਵੇਲੇ ਸਾਹਮਣੇ ਆਈ ਸੀ ਜਦੋਂ ਸਚਿਨ ਪਾਇਲਟ ਦੀ ਮੌਜੂਦਗੀ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂ ਇੱਕੋ ਮੰਚ ਉਤੇ ਇਕੱਠੇ ਨਜ਼ਰ ਆਏ ਸਨ। ਉਸ ਮੌਕੇ ਪਾਰਟੀ ਵਲੋਂ ਅੰਦਰੂਨੀ ਮਤਭੇਦਾਂ ਤੋਂ ਉੱਪਰ ਉੱਠ ਕੇ ਸਰਕਾਰ ਵਿਰੁੱਧ ਸਾਂਝੀ ਲੜਾਈ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਪੰਜਾਬ ਕਾਂਗਰਸ ਵਲੋਂ ਚੋਣ ਕਮਿਸ਼ਨ ਖਿਲਾਫ ਧਰਨੇ ਸਬੰਧੀ ਦਿੱਤੀ ਸੂਚਨਾ ਵਿਚ ਦੱਸਿਆ ਗਿਆ ਸੀ ਕਿ ਧਰਨੇ ਦੀ ਅਗਵਾਈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਕਰਨਗੇ ਪਰ ਅੱਜ ਦੇ ਧਰਨੇ ਵਿਚ ਉਹ ਨਹੀਂ ਪਹੁੰਚੇ, ਇਸ ਨੂੰ ਲੈ ਕੇ ਵੀ ਕਈ ਸਵਾਲ ਖੜੇ ਹੋਏ ਪਰ ਧਰਨੇ ਦਾ ਸੱਦਾ ਦੇ ਕੇ ਉਨ੍ਹਾਂ ਦਾ ਨਾ ਪੁੱਜਣਾ ਕੀ ਸਚਿਨ ਪਾਇਲਟ ਦੀ ਰਣਨੀਤੀ ਦਾ ਹਿੱਸਾ ਸੀ? ਕੀ ਉਹ ਦੇਖਣਾ ਚਾਹੁੰਦੇ ਸਨ ਕਿ ਉਨ੍ਹਾਂ ਦੀ ਗੈਰ ਹਾਜ਼ਰੀ ਵਿਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਇਕਜੁੱਟਤਾ ਬਣੀ ਰਹਿੰਦੀ ਹੈ ਜਾਂ ਫਿਰ ਇਕਜੁੱਟਤਾ ਉਨ੍ਹਾਂ ਦੇ ਸਾਹਮਣੇ ਕੀਤਾ ਮਹਿਜ਼ ਡਰਾਮਾ ਹੀ ਸੀ।
Ad Position 22
No active advertisement
ਪਿਛਲੀ ਖ਼ਬਰ ਨੂੰਹ-ਸੱਸ ਨੂੰ ਕਾਰ ਹੇਠਾਂ ਦੇ ਕੇ ਮਾਰਿਆ ਅਗਲੀ ਖ਼ਬਰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਸਰੀ ਕੈਨੇਡਾ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼
Ad Position 24