25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੀ . ਏ . ਯੂ . ਲੁਧਿਆਣਾ ਵਿਖੇ 28 ਨੂੰ ਹੋਵੇਗਾ ਪ੍ਰੋਗਰਾਮ ‘ ਜਸ਼ਨ - ਏ - ਇਨਕਲਾਬ ’- ਸ਼ੈਰੀ ਕਲਸੀ , ਗੋਲਡੀ , ਲਾਲਪੁਰਾ , ਬੀਰ

ਚੰਡੀਗੜ੍ਹ, 25 ਸਤੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ 28 ਸਤੰਬਰ ਨੂੰ ਸ਼ਹੀਦ-ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 26-09-2026
ਚੰਡੀਗੜ੍ਹ, 25 ਸਤੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ 28 ਸਤੰਬਰ ਨੂੰ ਸ਼ਹੀਦ-ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਦੇ ਮੈਦਾਨ ’ਚ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਵਿਸ਼ੇਸ਼ ਤੌਰ ’ਤੇ ਪੁੱਜਣਗੇ। ਚੰਡੀਗੜ੍ਹ ’ਚ ‘ਆਪ’ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਯੂਥ ਵੈੱਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਪੀ.ਏ.ਯੂ ਲੁਧਿਆਣਾ ਵਿਖੇ ਦੁਪਹਿਰ 3:00 ਵਜੇ ਮੁੱਖ ਸਮਾਗਮ ਸ਼ੁਰੂ ਹੋਵੇਗਾ। ਉਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਸ਼ਾਮ ਨੂੰ ਪ੍ਰਸਿੱਧ ਗਾਇਕ ਰਣਜੀਤ ਬਾਵਾ ਦਾ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੰਚ ਤੋਂ ਪੰਜਾਬ ਦੇ ਨੌਜਵਾਨਾਂ ਦੇ ਨਾਂਅ ਵਿਸ਼ੇਸ਼ ਸੰਦੇਸ਼ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰੋਫੈਸਰ ਓਂਕਾਰ ਸਿੰਘ ਧੂਰੀ ਤੋਂ ਭਾਜਪਾ ਵਲੋਂ ਲੜਨਗੇ ਚੋਣ-ਰਵਨੀਤ ਸਿੰਘ ਬਿੱਟੂ ਅਗਲੀ ਖ਼ਬਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਨਾਇਬ ਸੈਣੀ ਦੀਆਂ ਮੁਲਾਕਾਤਾਂ ਨੇ ਵਧਾਈ ਚਰਚਾ
Ad Position 24