27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਚਾਵਲਾ ਵਿਵਾਦ ਸੰਬੰਧੀ ਉਨ੍ਹਾਂ ਦੀ ਧਰਮ ਪਤਨੀ ਸਮੇਤ ਤਿੰਨਾਂ ਨੂੰ ਭੇਜੇ ਗਏ ਸੰਮਨ

ਸ੍ਰੀ ਅਨੰਦਪੁਰ ਸਾਹਿਬ , 26 ਸਤੰਬਰ ( ਪੱਤਰ ਪ੍ਰੇਰਕ )- ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੇ ਜਬਰ - ਜਨਾਹ ਮਾਮਲੇ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਕਰੀਬੀਆਂ ਨੂੰ ਸੰਮਨ ਜਾਰੀ ਕੀਤੇ ਗਏ ਹਨ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਦੇ ਕਥਿਤ ਮੁੱਖ ਦੋਸ਼ੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੀ ਧਰਮ ਪਤਨੀ ਪਪਿੰਦਰ ਕੌਰ ਨੂੰ 28 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਥਾਣੇ ਵਿਚ ਤਫ਼ਤੀਸ਼ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ , ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਮਲਕੀਤ ਸਿੰਘ ਖ਼ਾਲਸਾ ਤੇ ਮੋਹਨ ਸਿੰਘ ਡਰਾਈਵਰ ਨੂੰ ਪੀੜਤਾਂ ਨੂੰ ਅਸ਼ਲੀਲ ਚੈਟ ਭੇਜਣ ਤੋਂ ਬਾਅਦ ਆਪਣਾ ਪੱਖ ਰੱਖਣ ਲਈ 27 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਥਾਣੇ ਵਿਚ ਤਫ਼ਤੀਸ਼ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ ।

Ad Position 21
No active advertisement
ਅਜੀਤ ਡੈਸਕ 27-09-2026
ਸ੍ਰੀ ਅਨੰਦਪੁਰ ਸਾਹਿਬ , 26 ਸਤੰਬਰ ( ਪੱਤਰ ਪ੍ਰੇਰਕ )- ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੇ ਜਬਰ - ਜਨਾਹ ਮਾਮਲੇ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਕਰੀਬੀਆਂ ਨੂੰ ਸੰਮਨ ਜਾਰੀ ਕੀਤੇ ਗਏ ਹਨ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਦੇ ਕਥਿਤ ਮੁੱਖ ਦੋਸ਼ੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੀ ਧਰਮ ਪਤਨੀ ਪਪਿੰਦਰ ਕੌਰ ਨੂੰ 28 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਥਾਣੇ ਵਿਚ ਤਫ਼ਤੀਸ਼ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ , ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਮਲਕੀਤ ਸਿੰਘ ਖ਼ਾਲਸਾ ਤੇ ਮੋਹਨ ਸਿੰਘ ਡਰਾਈਵਰ ਨੂੰ ਪੀੜਤਾਂ ਨੂੰ ਅਸ਼ਲੀਲ ਚੈਟ ਭੇਜਣ ਤੋਂ ਬਾਅਦ ਆਪਣਾ ਪੱਖ ਰੱਖਣ ਲਈ 27 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਥਾਣੇ ਵਿਚ ਤਫ਼ਤੀਸ਼ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ । ਇੱਥੇ ਇਹ ਵੀ ਦੱਸ ਦੇਈਏ ਕਿ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਜਾਂਚ ਟੀਮ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੀਟਿੰਗ ਕਰਕੇ ਬਰੀਕੀ ਨਾਲ ਜਾਂਚ ਕੀਤੀ ਗਈ ਸੀ ਤੇ ਹੁਣ ਪੰਜਾਬ ਪੁਲਿਸ ਵਲੋਂ ਵੀ ਜਾਂਚ ਵਿਚ ਤੇਜ਼ੀ ਲਿਆਉਣੀ ਸ਼ੁਰੂ ਕਰ ਦਿੱਤੀ ਗਈ ਹੈ । ਜਿਸ ਤੋਂ ਬਾਅਦ ਬਹੁਤ ਸਾਰੇ ਗੁੱਝੇ ਭੇਦ ਸਾਹਮਣੇ ਆ ਸਕਦੇ ਹਨ ।
Ad Position 22
No active advertisement
ਪਿਛਲੀ ਖ਼ਬਰ ਬੇਹੱਦ ਖ਼ਤਰਨਾਕ ਹੋਵੇਗਾ ‘ ਪਸ਼ੂ ਧਨ ’ ਦੇ ਵਿਹੜਿਆਂ ’ ਚ ਛਾਈ ਉਦਾਸੀ ਦਾ ਆਲਮ ਅਗਲੀ ਖ਼ਬਰ 27 ਸਾਲਾ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ
Ad Position 24