27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਹੋਈ ਗੋਲੀਬਾਰੀ ਦੇ ਮਾਮਲੇ ’ਚ ਸ਼ਗਨਪ੍ਰੀਤ ਸਿੰਘ ਦਾ ਪਿਤਾ ਗ੍ਰਿਫ਼ਤਾਰ

ਬਰਨਾਲਾ, 26 ਸਤੰਬਰ (ਨਰਿੰਦਰ ਅਰੋੜਾ)-ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਕੀਤੀ ਗਈ ਗੋਲੀਬਾਰੀ ਮਾਮਲੇ ਵਿਚ ਜਿੱਥੇ ਪਹਿਲਾਂ ਬਰਨਾਲਾ ਪੁਲਿਸ ਵਲੋਂ 8 ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ ਉਥੇ ਹੁਣ ਇਸ ਮਾਮਲੇ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਕਹੇ ਜਾਂਦੇ ਸ਼ਗਨਪ੍ਰੀਤ ਸਿੰਘ ਦੇ ਪਿਤਾ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਜੋ ਕਿ ਖੰਨਾ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਸਨ, ਨੂੰ ਬਰਨਾਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 27-09-2026
ਬਰਨਾਲਾ, 26 ਸਤੰਬਰ (ਨਰਿੰਦਰ ਅਰੋੜਾ)-ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਕੀਤੀ ਗਈ ਗੋਲੀਬਾਰੀ ਮਾਮਲੇ ਵਿਚ ਜਿੱਥੇ ਪਹਿਲਾਂ ਬਰਨਾਲਾ ਪੁਲਿਸ ਵਲੋਂ 8 ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ ਉਥੇ ਹੁਣ ਇਸ ਮਾਮਲੇ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਕਹੇ ਜਾਂਦੇ ਸ਼ਗਨਪ੍ਰੀਤ ਸਿੰਘ ਦੇ ਪਿਤਾ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਜੋ ਕਿ ਖੰਨਾ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਸਨ, ਨੂੰ ਬਰਨਾਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਵੀ ਪਤਾ ਚੱਲਿਆ ਹੈ ਕਿ ਬਰਨਾਲਾ ਪੁਲਿਸ ਵਲੋਂ ਸੌਦਾਗਰ ਸਿੰਘ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਵੀ ਹਾਸਲ ਕੀਤਾ ਗਿਆ ਹੈ ਤਾਂ ਜੋ ਇਸ ਮਾਮਲੇ ਵਿਚ ਹੋਰ ਪੁੱਛਗਿੱਛ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਮਿਤੀ 12-13 ਸਤੰਬਰ ਦੀ ਦਰਮਿਆਨੀ ਰਾਤ ਨੂੰ 3 ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵਲੋਂ ਗਾਇਕ ਗੁਲਾਬ ਸਿੱਧੂ ਦੀ ਪਿੰਡ ਫਰਵਾਹੀ ਵਿਖੇ ਸਥਿਤ ਰਿਹਾਇਸ਼ ’ਤੇ ਗੋਲੀਬਾਰੀ ਕੀਤੀ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ਮਾਸੂਮ ਬਾਲੜੀ ਦਿਲਰੋਜ਼ ਦੇ ਕਤਲ ਦਾ ਮਾਮਲਾ ਹਾਈ ਕੋਰਟ ਨੇ ਦੋਸ਼ਣ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਿਆ ਅਗਲੀ ਖ਼ਬਰ ਸੀ.ਬੀ.ਐਸ.ਈ. ਦੇ ਨਵੇਂ ਬਣੇ ਚੇਅਰਮੈਨ ਡਾ. ਮਨਦੀਪ ਕੇ. ਭੰਡਾਰੀ ਫ਼ਰੀਦਕੋਟ ਦੇ ਜੰਮਪਲ
Ad Position 24