ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਘਟਨਾ ਤੋਂ ਖ਼ਫ਼ਾ ਜਰਨੈਲ ਸਿੰਘ ਔਲਖ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ
ਸਾਰੇ ਅਹੁਦਿਆਂ ਤੇ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸਿੱਖ ਕੌਮ ਵਿਚ ਪੈਦਾ ਹੋਏ ਰੋਸ ਤੇ ਚਿੰਤਾ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ । ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਔਲਖ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।
ਪ
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਜਥੇਦਾਰ ਜਰਨੈਲ ਸਿੰਘ ਔਲਖ।
27-09-2026
ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸਿੱਖ ਕੌਮ ਵਿਚ ਪੈਦਾ ਹੋਏ ਰੋਸ ਤੇ ਚਿੰਤਾ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ । ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਔਲਖ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਔਲਖ ਨੇ ਕਿਹਾ ਕਿ ਕੌਮ ਦੀ ਪੀੜਾ ਅਤੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਉਹ ਅਹੁਦਿਆਂ ਨਾਲ ਚਿੰਬੜੇ ਰਹਿਣ ਦੀ ਬਜਾਏ ਅਸਤੀਫ਼ਾ ਦੇਣਾ ਆਪਣਾ ਫ਼ਰਜ਼ ਸਮਝਦੇ ਹਨ । ਔਲਖ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਘਟਨਾ ਨੇ ਸਮੁੱਚੇ ਸਿੱਖ ਜਗਤ ਨੂੰ ਦੁੱਖ, ਪੀੜਾ ਅਤੇ ਚਿੰਤਾ ਵਿਚ ਪਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਵਲੋਂ ਧਾਰਮਿਕ ਕਾਰਵਾਈ ਕੀਤੀ ਗਈ ਹੈ, ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਇਸ ਮਾਮਲੇ ਵਿਚ ਜੋ ਤੁਰੰਤ ਪ੍ਰਸ਼ਾਸਨਿਕ ਕਾਰਵਾਈ ਹੋਣੀ ਚਾਹੀਦੀ ਸੀ, ਉਹ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਤਖ਼ਤ ਸਾਹਿਬ ਦੀਆਂ ਸਰਾਵਾਂ ਦੇ ਇੰਚਾਰਜ ਨੂੰ ਤੁਰੰਤ ਸੇਵਾਵਾਂ ਤੋਂ ਹਟਾਇਆ ਜਾਵੇ ਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ । ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਵਿਚ ਸਾਰੀਆਂ ਧਿਰਾਂ ਦੇ ਨੁਮਾਇੰਦੇ ਸ਼ਾਮਿਲ ਹੋਣੇ ਚਾਹੀਦੇ ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਪੱਖਪਾਤ ਦੀ ਗੁੰਜਾਇਸ਼ ਨਾ ਰਹੇ । ਔਲਖ ਨੇ ਅਨੰਦਪੁਰ ਸਾਹਿਬ ਅਤੇ ਜ਼ਿਲ੍ਹਾ ਰੋਪੜ ਦੀ ਸੰਗਤ ਨੂੰ ਅਪੀਲ ਕੀਤੀ ਕਿ ਸੱਚਾਈ ਸਾਹਮਣੇ ਲਿਆਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇ।