26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬ੍ਰਿਜ ਭੂਸ਼ਣ ਮਾਮਲੇ ਦੀ ਸੁਣਵਾਈ ਮੁਲਤਵੀ

ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿਚੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਦਾਇਰ ਅਪੀਲ ’ਤੇ 26 ਸਤੰਬਰ ਨੂੰ ਹੋਣ ਵਾਲੀ ਸੁਣਵਾਈ ਨੂੰ 28 ਸਤੰਬਰ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਹੈ। ਇਹ ਮਾਮਲਾ ਵਿਸ਼ੇਸ਼ ਜੱਜ (ਐਮ.

Ad Position 21
No active advertisement
ਅਜੀਤ ਡੈਸਕ 27-09-2026
ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿਚੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਦਾਇਰ ਅਪੀਲ ’ਤੇ 26 ਸਤੰਬਰ ਨੂੰ ਹੋਣ ਵਾਲੀ ਸੁਣਵਾਈ ਨੂੰ 28 ਸਤੰਬਰ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਹੈ। ਇਹ ਮਾਮਲਾ ਵਿਸ਼ੇਸ਼ ਜੱਜ (ਐਮ.ਪੀ.-ਐਮ.ਐਲ.ਏ. ਕੇਸ) ਦਿਗ ਵਿਨੈ ਸਿੰਘ ਦੀ ਅਦਾਲਤ ਵਿਚ ਸੂਚੀਬੱਧ ਸੀ। ਸਨਿੱਚਰਵਾਰ ਨੂੰ ਜੱਜ ਦੇ ਜੁਡੀਸ਼ੀਅਲ ਟ੍ਰੇਨਿੰਗ (ਨਿਆਇਕ ਸਿਖਲਾਈ) ’ਤੇ ਹੋਣ ਕਾਰਨ ਇਹ ਸੁਣਵਾਈ ਅੱਗੇ ਪਾ ਦਿੱਤੀ ਗਈ। ਦੱਸਣਯੋਗ ਹੈ ਕਿ ਚਾਰ ਮਹਿਲਾ ਪਹਿਲਵਾਨਾਂ ਨੇ ਸੈਸ਼ਨ ਕੋਰਟ ਤੱਕ ਪਹੁੰਚ ਕਰਕੇ ਹੇਠਲੀ ਅਦਾਲਤ (ਟ੍ਰਾਇਲ ਕੋਰਟ) ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਤਹਿਤ ਬ੍ਰਿਜ ਭੂਸ਼ਣ ਸਿੰਘ ਨੂੰ ਸਾਰੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ 3 ਅਗਸਤ 2026 ਨੂੰ ਰਾਊਜ਼ ਐਵੇਨਿਊ ਕੋਰਟ ਦੀ ਟ੍ਰਾਇਲ ਕੋਰਟ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਜਿਨਸੀ ਸ਼ੋਸ਼ਣ ਅਤੇ ਧਮਕਾਉਣ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ।
Ad Position 22
No active advertisement
ਪਿਛਲੀ ਖ਼ਬਰ ਦੁਨੀਆ ਵਿਚ ਫੈਲਣ ਲੱਗਾ ਹੈ ਇਕ ਹੋਰ ਮਾਰੂ ਨਸ਼ਾ-ਜ਼ੌਬੀ ਅਗਲੀ ਖ਼ਬਰ ਵੜਿੰਗ ਨੇ ਮੁੱਖ ਮੰਤਰੀ ਮਾਨ ਤੋਂ ਮੰਤਰੀ ਰਿਹਾਇਸ਼ਾਂ ਤੋਂ ਗੈਰ-ਕਾਨੂੰਨੀ ਕਬਜ਼ਾਧਾਰੀਆਂ ਨੂੰ ਹਟਾਉਣ ਦੀ ਕੀਤੀ ਮੰਗ
Ad Position 24