ਈ . ਡੀ . ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਦਾ 4 ਦਿਨਾਂ ’ ਚ ਸ਼੍ਰੋਮਣੀ ਅਕਾਲੀ ਦਲ ( ਵਾਰਿਸ ਪੰਜਾਬ ਦੇ ) ਤੋਂ ਹੋਇਆ ਮੋਹ ਭੰਗ - ਪਾਰਟੀ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 27 ਸਤੰਬਰ (ਪ੍ਰੋ ਅਵਤਾਰ ਸਿੰਘ) – ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)
ਚੰਡੀਗੜ੍ਹ, 27 ਸਤੰਬਰ (ਪ੍ਰੋ ਅਵਤਾਰ ਸਿੰਘ) – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸੇਵਾਮੁਕਤ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ । ਹੈਰਾਨੀਜਨਕ ਤੌਰ ’ਤੇ ਉਨ੍ਹਾਂ ਦਾ ਇਹ ਫੈਸਲਾ ਪਾਰਟੀ ’ਚ ਸ਼ਾਮਿਲ ਹੋਣ ਦੇ ਮਹਿਜ਼ ਚਾਰ ਦਿਨ ਬਾਅਦ ਆਇਆ ਹੈ । 23 ਸਤੰਬਰ ਨੂੰ ਪਾਰਟੀ ਵਿਚ ਸ਼ਾਮਿਲ ਹੋਏ ਨਿਰੰਜਨ ਸਿੰਘ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪੋਸਟ ਰਾਹੀਂ ਪਾਰਟੀ ਛੱਡਣ ਦਾ ਐਲਾਨ ਕੀਤਾ । ਉਨ੍ਹਾਂ ਦੇ ਇਸ ਅਚਾਨਕ ਫੈਸਲੇ ਨੇ ਪੰਜਾਬ ਦੇ ਸਿਆਸੀ ਹਲਕਿਆਂ ’ਚ ਚਰਚਾ ਛੇੜ ਦਿੱਤੀ ਹੈ। ਨਿਰੰਜਨ ਸਿੰਘ ਨੇ ਸੋਸ਼ਲ ਮੀਡੀਆ ’ਤੇ ਪਾਈ ਆਪਣੀ ਪੋਸਟ ’ਚ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਤੋਂ ਆਪਣੇ ਆਪ ਨੂੰ ਵੱਖ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਨਾਲ ਜੁੜਨ ਸਮੇਂ ਉਨ੍ਹਾਂ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਭ੍ਰਿਸ਼ਟਾਚਾਰ, ਗੈਂਗਸਟਰਵਾਦ, ਫਿਰੌਤੀ ਤੇ ਨਸ਼ਾ ਤਸਕਰੀ ’ਚ ਪੁਲਿਸ ਮੁਲਾਜ਼ਮਾਂ ਦੀ ਕਥਿਤ ਸ਼ਮੂਲੀਅਤ ਵਰਗੇ ਮੁੱਦਿਆਂ ਨੂੰ ਧਿਆਨ ਵਿਚ ਰੱਖਿਆ ਸੀ। ਨਿਰੰਜਨ ਸਿੰਘ ਨੇ 23 ਸਤੰਬਰ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਮੂਲੀਅਤ ਕੀਤੀ ਸੀ। ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕਰਦਿਆਂ ਨਿਰੰਜਨ ਸਿੰਘ ਨੇ ਕਿਹਾ ਕਿ ਕੁਝ ਮੁੱਦਿਆਂ ’ਤੇ ਉਨ੍ਹਾਂ ਦੇ ਵਿਚਾਰ ਵੱਖਰੇ ਹਨ ਤੇ ਇਨ੍ਹਾਂ ਮਾਮਲਿਆਂ ’ਤੇ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ।