27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਵਿਧਾਨ ਸਭਾ ਚੋਣਾਂ ਲਈ ਪੰਥਕ ਧਿਰਾਂ ਨਾਲ ਗੱਲ ਚੱਲ ਰਹੀ ਹੈ-ਮਾਨ

ਸੰਗਰੂਰ, 27 ਸਤੰਬਰ (ਸੁਖਵਿੰਦਰ ਸਿੰਘ ਫੁੱਲ)–ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ 2027 ਦੀਆ ਵਿਧਾਨ ਸਭਾ ਚੋਣਾਂ ਲਈ ਪੰਥਕ ਧਿਰਾਂ ਦਾ ਇੱਕ ਮੰਚ ’ਤੇ ਇਕੱਠੇ ਹੋਣਾ ਜ਼ਰੂਰੀ ਹੈ ਅਤੇ ਉਨ੍ਹਾਂ ਦੀ ਵੱਖ ਵੱਖ ਧਿਰਾਂ ਨਾਲ ਗੱਲਬਾਤ ਵੀ ਚੱਲ ਰਹੀ ਹੈ । ਉਹ ਅੱਜ ਇੱਥੇ ਮੁੱਖ ਮੰਤਰੀ ਨਿਵਾਸ ਲਾਗੇ ਪਾਰਟੀ ਵਲੋਂ ਦਿੱਤੇ ਧਰਨੇ ਵਿਚ ਸ਼ਾਮਿਲ ਹੋਣ ਲਈ ਪਹੁੰਚੇ ਸਨ।

Ad Position 21
No active advertisement
ਅਜੀਤ ਡੈਸਕ 28-09-2026
ਸੰਗਰੂਰ, 27 ਸਤੰਬਰ (ਸੁਖਵਿੰਦਰ ਸਿੰਘ ਫੁੱਲ)–ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ 2027 ਦੀਆ ਵਿਧਾਨ ਸਭਾ ਚੋਣਾਂ ਲਈ ਪੰਥਕ ਧਿਰਾਂ ਦਾ ਇੱਕ ਮੰਚ ’ਤੇ ਇਕੱਠੇ ਹੋਣਾ ਜ਼ਰੂਰੀ ਹੈ ਅਤੇ ਉਨ੍ਹਾਂ ਦੀ ਵੱਖ ਵੱਖ ਧਿਰਾਂ ਨਾਲ ਗੱਲਬਾਤ ਵੀ ਚੱਲ ਰਹੀ ਹੈ । ਉਹ ਅੱਜ ਇੱਥੇ ਮੁੱਖ ਮੰਤਰੀ ਨਿਵਾਸ ਲਾਗੇ ਪਾਰਟੀ ਵਲੋਂ ਦਿੱਤੇ ਧਰਨੇ ਵਿਚ ਸ਼ਾਮਿਲ ਹੋਣ ਲਈ ਪਹੁੰਚੇ ਸਨ। ਇਹ ਧਰਨਾ ਪਿੰਡ ਸ਼ੇਰੋਂ ਦੇ ਮੋਹਨਜੀਤ ਸਿੰਘ ਵਲੋਂ ਨਸ਼ੇ ਵਿਰੁੱਧ ਉਠਾਈ ਆਵਾਜ਼ ਕਾਰਨ ਉਨ੍ਹਾਂ ਹੋਈ ਕੁੱਟਮਾਰ ਤੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਹੋਈ ਮੌਤ ਦੀ ਘਟਨਾ ਨੂੰ ਲੈ ਕੇ ਦਿੱਤਾ ਗਿਆ ਸੀ । ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੇ ਏਜੰਡੇ ਵਿਚ ਨਸ਼ਾ ਮੁੱਖ ਮੁੱਦਾ ਹੋਵੇਗਾ ਕਿਉਂਕਿ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ, ਲੋਕਾਂ ਦੇ ਘਰ ਉੱਜੜ ਰਹੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਚ ਨਸ਼ੇ ਰੋਕਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋਏ ਹਨ ਤੇ ਜੋ ਕੋਈ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ ਉਸਨੂੰ ਤਸ਼ੱਦਦ ਦਾ ਸਾਹਮਣਾ ਕਰਨਾ ਪੈਂਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਵਿਚ ਜੋ ਹੋਇਆ ਹੈ ਉਹ ਸਭ ਦੇ ਸਾਹਮਣੇ ਹੈ । ਸਤਨਾਮ ਸਿੰਘ ਰੱਤੋਕੇ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਧਰਨੇ ਨੂੰ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਐਡਵੋਕੇਟ ਜਗਮੀਤ ਸਿੰਘ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਸੀਨੀਅਰ ਆਗੂ ਗੁਰਨੈਬ ਸਿੰਘ ਰਾਮਪੁਰਾ, ਬੀਬੀ ਹਰਪਾਲ ਕੌਰ, ਸੁਖਵਿੰਦਰ ਸਿੰਘ ਬਲਿਆਲ, ਪ੍ਰਗਟ ਸਿੰਘ ਗਾਗਾ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ‘ਜਸ਼ਨ-ਏ-ਇਨਕਲਾਬ’ ਸਮਾਗਮ ਅੱਜ ਅਗਲੀ ਖ਼ਬਰ ਖੰਨਾ ਪੁਲਿਸ ਵਲੋਂ ਭਗੌੜਾ ਤੇ ਫਰਜ਼ੀ ਡੀ.ਐਸ.ਪੀ. ਜਬਰ ਜਨਾਹ ਦੇ ਦੋਸ਼ ’ਚ ਗ੍ਰਿਫ਼ਤਾਰ
Ad Position 24