28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਅਕਾਲੀ ਦਲ ( ਵਾਰਿਸ ਪੰਜਾਬ ਦੇ ) ਨੇ ਹੁਸ਼ਿਆਰਪੁਰ ’ ਚ ਧਾਮੀ ਦੇ ਘਰ ਸਾਹਮਣੇ ਲਗਾਇਆ ਰੋਸ ਧਰਨਾ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਬਹਿਰੀਨ ਤੋਂ ਆਈ ਬੀਬੀ ਨਾਲ ਹੋਏ ਜਬਰ ਜਨਾਹ ਵਾਲੇ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਬਾਹਰ ਰੋਸ ਧਰਨਾ ਲਗਾਇਆ ਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਉਕਤ ਘਟਨਾ ਨੇ ਸਮੁੱਚੀ ਸਿੱਖ ਕੌਮ ਨੂੰ ਸ਼ਰਮਸਾਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 29-09-2026
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਬਹਿਰੀਨ ਤੋਂ ਆਈ ਬੀਬੀ ਨਾਲ ਹੋਏ ਜਬਰ ਜਨਾਹ ਵਾਲੇ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਬਾਹਰ ਰੋਸ ਧਰਨਾ ਲਗਾਇਆ ਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਉਕਤ ਘਟਨਾ ਨੇ ਸਮੁੱਚੀ ਸਿੱਖ ਕੌਮ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਸ ਪੂਰੇ ਮਾਮਲੇ ਦੀ ਜ਼ਿੰਮੇਵਾਰੀ ਲੈਂਦੇ ਹੋਏ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਉਕਤ ਮਾਮਲੇ ਨਾਲ ਸਬੰਧਿਤ ਸਾਰੇ ਤੱਥਾਂ, ਸ਼੍ਰੋਮਣੀ ਕਮੇਟੀ ਅਧੀਨ ਆਉਂਦੀਆਂ ਸਰਾਂਵਾਂ ਦੇ ਰਿਕਾਰਡ ਅਤੇ ਹੋਰ ਸਬੰਧਿਤ ਸਬੂਤਾਂ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵੀ ਜਲਦ ਤੋਂ ਜਲਦ ਕਰਵਾਈਆਂ ਜਾਣ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅਮਰਜੀਤ ਸਿੰਘ ਚਾਵਲਾ ’ਤੇ ਦਰਜ ਹੋਈ ਐਫ.ਆਈ.ਆਰ. ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਿੱਖ ਕੌਮ ਲਈ ਸ਼ਰਮਸਾਰ ਕਰਨ ਵਾਲੀ ਘਟਨਾ ਹੈ । ਉਨ੍ਹਾਂ ਕਿਹਾ ਕਿ ਧਾਮੀ ਉਕਤ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ । ਇਸ ਮੌਕੇ ਭਾਈ ਜਸਕਰਨ ਸਿੰਘ ਕਾਨ੍ਹ ਸਿੰਘ ਵਾਲਾ, ਭਾਈ ਸੁਖਦੇਵ ਸਿੰਘ ਕਾਦੀਆਂ ਪ੍ਰਧਾਨ ਯੂਥ ਵਿੰਗ, ਅਮਰਜੀਤ ਸਿੰਘ ਵੰਨਚਿੜੀ, ਭਾਈ ਪਰਮਜੀਤ ਸਿੰਘ ਜੌਹਲ, ਇਕਬਾਲ ਸਿੰਘ ਝੂੰਦਾ, ਪ੍ਰਿਥੀਪਾਲ ਸਿੰਘ, ਬੀਬੀ ਹਰਪ੍ਰੀਤ ਕੌਰ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਦਲਜੀਤ ਸਿੰਘ ਜਵੰਦਾ, ਇਕਬਾਲ ਸਿੰਘ ਸੰਧੂ, ਅਵਤਾਰ ਸਿੰਘ ਸ਼ੇਖੂ, ਪ੍ਰਭਜੋਤ ਸਿੰਘ ਰਾਹੋਂ, ਸੁਖਵੀਰ ਸਿੰਘ ਵਲਟੋਹਾ, ਰੱਬੀ ਕੰਦੋਲਾ, ਭੁਪਿੰਦਰ ਸਿੰਘ ਸੱਜਣ ਸ਼ਾਮਚੁਰਾਸੀ, ਮਨਦੀਪ ਸਿੰਘ ਚੱਬੇਵਾਲ, ਪ੍ਰਭਜੋਤ ਸਿੰਘ, ਭਾਈ ਸੁਖਵੀਰ ਸਿੰਘ ਚੀਮਾ, ਹਰਪ੍ਰੀਤ ਸਿੰਘ, ਮਨਦੀਪ ਸਿੰਘ, ਸਤਿੰਦਰ ਸਿੰਘ, ਸੁਖਰਾਜ ਸਿੰਘ ਸੁਲਤਾਨ ਵਿੰਡ, ਮਹਿੰਦਰਪਾਲ ਸਿੰਘ ਤੁੰਗ, ਗੁਰਦੇਵ ਸਿੰਘ ਸੰਧੂ, ਗੁਰਮਿੰਦਰ ਸਿੰਘ ਚਾਵਲਾ, ਹਰਦੇਵ ਸਿੰਘ ਸ਼ਾਹੀ, ਮਨਜਿੰਦਰ ਸਿੰਘ ਰੜ੍ਹਾ, ਕਰਮਵੀਰ ਸਿੰਘ ਰੰਧਾਵਾ ਆਦਿ ਸਮੇਤ ਵੱਡੀ ਗਿਣਤੀ ‘ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਅਹੁਦੇਦਾਰ ਤੇ ਵਰਕਰ ਹਾਜ਼ਰ ਸਨ। ਧਾਮੀ ਦੇ ਘਰ ਦਾ ਘਿਰਾਓ ਕਰਨ ਵਾਲੇ ਸਰਕਾਰ ਦੇ ਹੱਥਾਂ ’ਚ ਖੇਡ ਰਹੇ-ਮੰਨਣ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਸਮਰਥਨ ’ਚ ਆਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਲਗਾਏ ਧਰਨੇ ਦਾ ਡਟ ਕੇ ਵਿਰੋਧ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਧਾਮੀ ਦੇ ਘਰ ਦਾ ਘਿਰਾਓ ਕਰਨ ਵਾਲਿਆਂ ਨੂੰ ਸੋਝੀ ਨਹੀਂ ਹੈ, ਜੇਕਰ ਹੁੰਦੀ ਤਾਂ ਇਹ ਪ੍ਰਧਾਨ ਧਾਮੀ ਦੇ ਦਫ਼ਤਰ ਵਿਖੇ ਪਹੁੰਚ ਕੇ ਗੱਲ ਕਰ ਸਕਦੇ ਸਨ । ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਸਰਕਾਰ ਦੇ ਹੱਥਾਂ ’ਚ ਖੇਡ ਕੇ ਕੌਮ ਨੂੰ ਖੇਰੂੰ-ਖੇਰੂੰ ਕਰਨ ’ਚ ਲੱਗੀ ਹੋਈ ਹੈ । ਇਸ ਮੌਕੇ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ, ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਕਮੇਟੀ, ਰਣਜੀਤ ਸਿੰਘ ਰਾਣਾ ਜਲੰਧਰ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਹਰਿੰਦਰ ਸਿੰਘ ਢੀਂਡਸਾ ਹਲਕਾ ਉਤਰੀ ਜਲੰਧਰ, ਜਤਿੰਦਰ ਸਿੰਘ ਲਾਲੀ ਬਾਜਵਾ, ਪ੍ਰੇਮ ਸਿੰਘ ਪਿੱਪਲਾਂਵਾਲਾ, ਗੁਰਜੀਤ ਸਿੰਘ ਨੀਲਾ ਨਲੋਆ, ਨਿਰਮਲ ਸਿੰਘ ਭੀਲੋਵਾਲ, ਜਗਮੋਹਣ ਸਿੰਘ ਹਵੇਲੀ, ਪਰਮਜੀਤ ਸਿੰਘ ਬਾਹੋਵਾਲ, ਅੰਮ੍ਰਿਤਪਾਲ ਸਿੰਘ ਕੁਲਾਰ ਫਗਵਾੜਾ, ਪ੍ਰਿੰ: ਹਰਜਿੰਦਰ ਸਿੰਘ, ਇਕਬਾਲ ਸਿੰਘ ਖੇੜਾ, ਸਰਬਜੀਤ ਸਿੰਘ ਮੋਮੀ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਕਿਰਪਾਲ ਸਿੰਘ ਗੇਰਾ, ਦਲਜੀਤ ਸਿੰਘ ਲੰਮਾ ਪਿੰਡ, ਫੁੰਮਣ ਸਿੰਘ, ਅਵਤਾਰ ਸਿੰਘ ਘੁੰਮਣ, ਬਾਬਾ ਸੁਖਵਿੰਦਰ ਸਿੰਘ ਤੱਲ੍ਹਣ, ਜਗਦੀਪ ਸਿੰਘ ਵਿਰਦੀ, ਹਰਵਿੰਦਰ ਸਿੰਘ, ਰਜਿੰਦਰ ਸਿੰਘ, ਗੁਰਦਿਆਲ ਸਿੰਘ ਨਿੱਝਰ, ਮੇਜਰ ਸਿੰਘ ਕਾਹਲੋਂ, ਇਕਬਾਲ ਸਿੰਘ ਜੌਹਲ ਆਦਿ ਸਮੇਤ ਸ਼੍ਰੋਮਣੀ ਅਕਾਲੀ (ਬ) ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ’ਚ ਠੇਕੇ ਦੇ ਕਰਿੰਦੇ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ‘ਪੰਜਾਬ ਬਚਾਓ’ ਰੈਲੀ ਦੌਰਾਨ ਸੁਖਬੀਰ ਨੇ ਜਥੇ: ਵੀਰ ਸਿੰਘ ਲੋਪੋਕੇ ਨੂੰ ਹਲਕਾ ਰਾਜਾਸਾਂਸੀ ਤੋਂ 7ਵੀਂ ਵਾਰ ਉਮੀਦਵਾਰ ਐਲਾਨਿ...
Ad Position 24