28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਠਿੰਡਾ ’ਚ ਠੇਕੇ ਦੇ ਕਰਿੰਦੇ ਦੀ ਗੋਲੀਆਂ ਮਾਰ ਕੇ ਹੱਤਿਆ

ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਨਾਲ ਲੱਗਦੇ ਪਿੰਡ ਬੀਬੀਵਾਲਾ ਵਿਚ ਇਕ ਸ਼ਰਾਬ ਦੇ ਠੇਕੇ ਦੇ ਕਰਿੰਦੇ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ । ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਟੀਮਾਂ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁਖੀ ਵੀ ਮੌਕੇ ’ਤੇ ਪੁੱਜੇ ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ। 29-09-2026
ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਨਾਲ ਲੱਗਦੇ ਪਿੰਡ ਬੀਬੀਵਾਲਾ ਵਿਚ ਇਕ ਸ਼ਰਾਬ ਦੇ ਠੇਕੇ ਦੇ ਕਰਿੰਦੇ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ । ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਟੀਮਾਂ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁਖੀ ਵੀ ਮੌਕੇ ’ਤੇ ਪੁੱਜੇ । ਮੁੱਢਲੇ ਦੌਰ ’ਚ ਮਾਮਲਾ ਲੁੱਟ ਦਾ ਲੱਗ ਰਿਹਾ ਹੈ।ਘਟਨਾ ਸਥਾਨ ’ਤੇ ਮੌਜੂਦ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਪਿੰਡ ਬੀਬੀ ਵਾਲਾ ਵਿਖੇ ਸਥਿਤ ਇਕ ਸ਼ਰਾਬ ਦੇ ਠੇਕੇ ਉਪਰ ਸੂਦਨ ਸਿੰਘ (55) ਵਾਸੀ ਪਿੰਡ ਸੋਹਾਂਰ (ਉੱਤਰ ਪ੍ਰਦੇਸ਼) ਪਿਛਲੇ ਕਰੀਬ ਤਿੰਨ ਕੁ ਮਹੀਨਿਆਂ ਤੋਂ ਕਰਿੰਦੇ (ਮੁਲਾਜ਼ਮ) ਵਜੋਂ ਕੰਮ ਕਰਦਾ ਸੀ, ਜਿਸ ਦੀ ਅੱਜ ਦੁਪਹਿਰ 3 ਵਜੇ ਤੋਂ ਬਾਅਦ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਤੋਂ ਗੋਲੀਆਂ ਦੇ 3 ਖਾਲੀ ਖੋਲ ਮਿਲੇ ਹਨ । ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਫੋਰੈਂਸਿਕ ਤੇ ਹੋਰ ਵੱਖ-ਵੱਖ ਪੁਲਿਸ ਟੀਮਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਿਰੀਏਵਾਲਾ ਵਿਖੇ ਦੋ ਧੜਿਆਂ ਦੀ ਲੜਾਈ ’ਚ ਇਕ ਨੌਜਵਾਨ ਦਾ ਕਤਲ 10 ਤੋਂ ਵਧੇਰੇ ਨਾਮਜ਼ਦ ਅਗਲੀ ਖ਼ਬਰ ਅਕਾਲੀ ਦਲ ( ਵਾਰਿਸ ਪੰਜਾਬ ਦੇ ) ਨੇ ਹੁਸ਼ਿਆਰਪੁਰ ’ ਚ ਧਾਮੀ ਦੇ ਘਰ ਸਾਹਮਣੇ ਲਗਾਇਆ ਰੋਸ ਧਰਨਾ
Ad Position 24