28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਕੀਤਾ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ

ਅੰਮ੍ਰਿਤਸਰ, 28 ਸਤੰਬਰ (ਸੁਰਿੰਦਰ ਕੋਛੜ)-ਭਾਰਤ ’ਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਨੇ ਅਮਰੀਕੀ ਅਧਿਕਾਰੀਆਂ ਦੇ ਵਫ਼ਦ ਦੇ ਨਾਲ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਬਾਅਦ ਅੰਮ੍ਰਿਤਸਰ ਦੇ ਟਾਊਨ ਹਾਲ ’ਚ ਸਥਾਪਤ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ । ਉਨ੍ਹਾਂ ਨੇ ਬੜੀ ਉਤਸੁਕਤਾ ਨਾਲ ਅਜਾਇਬ-ਘਰ ’ਚ ਪ੍ਰਦਰਸ਼ਨੀ ਹਿਤ ਰੱਖੀਆਂ ਗਈਆਂ ਤਸਵੀਰਾਂ, ਦਸਤਾਵੇਜ਼ਾਂ ਅਤੇ ਵਸਤੂਆਂ ਨੂੰ ਵੇਖਿਆ ਅਤੇ ਉਨ੍ਹਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।

Ad Position 21
No active advertisement
ਅਜੀਤ ਡੈਸਕ 29-09-2026
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰ ਕੋਛੜ)-ਭਾਰਤ ’ਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਨੇ ਅਮਰੀਕੀ ਅਧਿਕਾਰੀਆਂ ਦੇ ਵਫ਼ਦ ਦੇ ਨਾਲ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਬਾਅਦ ਅੰਮ੍ਰਿਤਸਰ ਦੇ ਟਾਊਨ ਹਾਲ ’ਚ ਸਥਾਪਤ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ । ਉਨ੍ਹਾਂ ਨੇ ਬੜੀ ਉਤਸੁਕਤਾ ਨਾਲ ਅਜਾਇਬ-ਘਰ ’ਚ ਪ੍ਰਦਰਸ਼ਨੀ ਹਿਤ ਰੱਖੀਆਂ ਗਈਆਂ ਤਸਵੀਰਾਂ, ਦਸਤਾਵੇਜ਼ਾਂ ਅਤੇ ਵਸਤੂਆਂ ਨੂੰ ਵੇਖਿਆ ਅਤੇ ਉਨ੍ਹਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਉੱਥੇ ਸਥਾਪਤ ਗੈਲਰੀਆਂ ਦਾ ਦੌਰਾ ਕਰਨ ਉਪਰੰਤ ਉਨ੍ਹਾਂ ਦੇਸ਼ ਦੀ ਵੰਡ ਨੂੰ ਸੰਤਾਪ ਦੱਸਿਆ । ਰਾਜਦੂਤ ਗੋਰ ਨੇ ਦੇਸ਼ ਦੀ ਵੰਡ ਵੇਲੇ ਰਾਵਲਪਿੰਡੀ ਦੇ ਪਿੰਡ ਥੋਹਾ ਖ਼ਾਲਸਾ ’ਚ ਆਪਣੀ ਇੱਜ਼ਤ ਬਚਾਉਣ ਲਈ 96 ਬਹਾਦਰ ਸਿੱਖ ਬੀਬੀਆਂ ਦੁਆਰਾ ਖੂਹ ’ਚ ਛਲਾਂਗਾਂ ਮਾਰ ਕੇ ਦਿੱਤੀ ਸ਼ਹਾਦਤ ਨਾਲ ਸੰਬੰਧਿਤ ਪਾਰਟੀਸ਼ਨ ਮਿਊਜ਼ੀਅਮ ਦੀ ਗੈਲਰੀ ’ਚ ਉਸਾਰੇ ਖੂਹ ਨੂੰ ਇਕ ਦਰਦਨਾਕ ਯਾਦਗਾਰ ਦੱਸਿਆ । ਉਹ ਲਗਭਗ 30 ਮਿੰਟ ਤਕ ਪਾਰਟੀਸ਼ਨ ਮਿਊਜ਼ੀਅਮ ’ਚ ਰੁਕੇ। ਅਮਰੀਕੀ ਰਾਜਦੂਤ ਨੂੰ ਪਾਰਟੀਸ਼ਨ ਮਿਊਜ਼ੀਅਮ ਦੇ ਰਾਜਵਿੰਦਰ ਕੌਰ ਨੇ ਅਜਾਇਬ-ਘਰ ਦੀਆਂ ਗੈਲਰੀਆਂ ਬਾਰੇ ਵਧੇਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪਾਕਿ ਦੇ ਵਰਲਡ ਸੈਂਟਰ ਫ਼ਾਰ ਪੰਜਾਬੀ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਅਗਲੀ ਖ਼ਬਰ ਪਾਕਿ ਦੇ ਕੇਂਦਰੀ ਮੰਤਰੀਆਂ ਨੇ ਇਮਰਾਨ ਖ਼ਾਨ ਦੀ ਪਾਰਟੀ ’ਤੇ ਲਗਾਏ ਅੱਤਵਾਦ ਨੂੰ ਸ਼ਹਿ ਦੇਣ ਦੇ ਗੰਭੀਰ ਦੋਸ਼
Ad Position 24