ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਸ਼ੁਰੂ
ਰਮਦਾਸ/ਗੱਗੋਮਾਹਲ, 28 ਸਤੰਬਰ (ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲਾ ਕਸਬਾ ਰਮਦਾਸ ਵਿਖੇ ਧਾਰਮਿਕ ਭਾਵਨਾ ਨਾਲ ਸ਼ੁਰੂ ਹੋ ਚੁੱਕਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਕਿਸ਼ਨ ਕੰਵਰ ਤਲਾਬ ਬਾਬਾ ਬੁੱਢਾ ਸਾਹਿਬ ਵਿਖੇ ਗੁਰਦੁਆਰਾ ਸਾਹਿਬਾਨ ਨੂੰ ਰੰਗ ਬਿਰੰਗੀਆ ਰੌਸ਼ਨੀਆਂ ਨਾਲ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ ਹੈ।
ਰਮਦਾਸ/ਗੱਗੋਮਾਹਲ, 28 ਸਤੰਬਰ (ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲਾ ਕਸਬਾ ਰਮਦਾਸ ਵਿਖੇ ਧਾਰਮਿਕ ਭਾਵਨਾ ਨਾਲ ਸ਼ੁਰੂ ਹੋ ਚੁੱਕਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਕਿਸ਼ਨ ਕੰਵਰ ਤਲਾਬ ਬਾਬਾ ਬੁੱਢਾ ਸਾਹਿਬ ਵਿਖੇ ਗੁਰਦੁਆਰਾ ਸਾਹਿਬਾਨ ਨੂੰ ਰੰਗ ਬਿਰੰਗੀਆ ਰੌਸ਼ਨੀਆਂ ਨਾਲ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ ਹੈ। ਜੋੜ ਮੇਲੇ ਮੌਕੇ ਸਜਣ ਵਾਲੇ ਦੀਵਾਨਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਮੈਨੇਜਰ ਪ੍ਰਗਟ ਸਿੰਘ ਤੇੜਾ ਨੇ ਦੱਸਿਆ ਕਿ ਅੱਜ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਅਖੰਡ ਪਾਠ ਦੀ ਅਰੰਭਤਾ ਹੋਈ ਹੈ ਤੇ ਅੱਜ ਹੀ ਸਜਾਏ ਜਾ ਰਹੇ ਵਿਸ਼ੇਸ਼ ਦੀਵਾਨ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਲੋਂ ਸੰਗਤਾਂ ਦੀ ਸਹੂਲਤ ਲਈ ਵਾਧੂ ਸੇਵਾਦਾਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਕਿਸ਼ਨ ਕੰਵਰ ਤਲਾਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿਚ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਇਲਾਕੇ ਭਰ ਦੀ ਸੰਗਤ ਸ਼੍ਰੋਮਣੀ ਕਮੇਟੀ ਨਾਲ ਵਿਸ਼ੇਸ਼ ਸੇਵਾਵਾਂ ਨਿਭਾਵੇਗੀ।