01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਐਲ. ਪੀ. ਯੂ. ਨੂੰ ਬਦਨਾਮ ਕਰਨ ਲਈ ਰਚੀ ਗਈ ਸਾਜਿਸ਼-ਡਾ. ਅਸ਼ੋਕ ਮਿੱਤਲ

ਜਲੰਧਰ, 30 ਸਤੰਬਰ (ਜਸਪਾਲ ਸਿੰਘ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਤੇ ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ ਨੇ ਪਿਛਲੇ ਦਿਨੀਂ ਯੂਨੀਵਰਸਿਟੀ ਕੈਂਪਸ ’ਚ ਹੋਈ ਭੰਨ-ਤੋੜ ਤੇ ਸਾੜਫੂਕ ਦੀ ਘਟਨਾ ਨੂੰ ਇਕ ਸੋਚੀ-ਸਮਝੀ ਸਾਜਿਸ਼ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਸਭ ਕੁੱਝ ਯੂਨੀਵਰਸਿਟੀ ਨੂੰ ਬਦਨਾਮ ਕਰਨ ਲਈ ਕੀਤਾ ਗਿਆ, ਜਦਕਿ ਯੂਨੀਵਰਸਿਟੀ ਕੈਂਪਸ ’ਚ ਜਬਰ ਜਨਾਹ ਦੀ ਕੋਈ ਅਜਿਹੀ ਘਟਨਾ ਹੀ ਨਹੀਂ ਵਾਪਰੀ।

Ad Position 21
No active advertisement
ਗੱਲਬਾਤ ਕਰਦੇ ਹੋਏ ਡਾ. ਅਸ਼ੋਕ ਮਿੱਤਲ 01-10-2026
ਜਲੰਧਰ, 30 ਸਤੰਬਰ (ਜਸਪਾਲ ਸਿੰਘ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਤੇ ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ ਨੇ ਪਿਛਲੇ ਦਿਨੀਂ ਯੂਨੀਵਰਸਿਟੀ ਕੈਂਪਸ ’ਚ ਹੋਈ ਭੰਨ-ਤੋੜ ਤੇ ਸਾੜਫੂਕ ਦੀ ਘਟਨਾ ਨੂੰ ਇਕ ਸੋਚੀ-ਸਮਝੀ ਸਾਜਿਸ਼ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਸਭ ਕੁੱਝ ਯੂਨੀਵਰਸਿਟੀ ਨੂੰ ਬਦਨਾਮ ਕਰਨ ਲਈ ਕੀਤਾ ਗਿਆ, ਜਦਕਿ ਯੂਨੀਵਰਸਿਟੀ ਕੈਂਪਸ ’ਚ ਜਬਰ ਜਨਾਹ ਦੀ ਕੋਈ ਅਜਿਹੀ ਘਟਨਾ ਹੀ ਨਹੀਂ ਵਾਪਰੀ। ਉਨ੍ਹਾਂ ਅੱਜ ਇੱਥੇ ਗੱਲਬਾਤ ਕਰਦੇ ਹੋਏ ਇਸ ਮਾਮਲੇ ’ਤੇ ਪਹਿਲੀ ਵਾਰ ਆਪਣੀ ਚੁੱਪ ਤੋੜਦੇ ਹੋਏ ਕਿਹਾ ਕਿ ਜਬਰ-ਜਨਾਹ ਸੰਬੰਧੀ ਫੈਲਾਈ ਗਈ ਖਬਰ ਕੋਰੀ ਅਫਵਾਹ ਹੈ ਤੇ ਇਸ ਵਿਚ ਰੱਤੀ ਭਰ ਵੀ ਸੱਚਾਈ ਨਹੀਂ। ਉਨ੍ਹਾਂ ਕਿਹਾ ਕਿ ਅਜੇ ਤੱਕ ਨਾ ਕੋਈ ਵੀ ਪੀੜਤਾ ਸਾਹਮਣੇ ਆਈ ਹੈ ਤੇ ਨਾ ਹੀ ਕੋਈ ਦੋਸ਼ੀ। ਡਾ. ਮਿੱਤਲ ਨੇ ਕਿਹਾ ਕਿ ਚਿਤਕਾਰਾ ਤੋਂ ਬਾਅਦ ਲਵਲੀ ਯੂਨੀਵਰਸਿਟੀ ’ਚ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਵਾਪਰਨਾ ਚਿੰਤਾਜਨਕ ਹੈ ਤੇ ਖਾਸ ਕਰਕੇ ਸਰਹੱਦੀ ਸੂਬਾ ਹੋਣ ਕਰਕੇ ਇਹ ਮਸਲਾ ਪੰਜਾਬ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੂੰ ਲਵਲੀ ਯੂਨੀਵਰਸਿਟੀ ਦੀ ਚਿੰਤਾ ਨਹੀਂ ਹੈ ਬਲਕਿ ਉਹ ਪੰਜਾਬ ਤੇ ਆਪਣੇ ਦੇਸ਼ ਦੀ ਸੁਰੱਖਿਆ ਸੰਬੰਧੀ ਚਿੰਤਤ ਹਨ ਤੇ ਜਿਸ ਤਰ੍ਹਾਂ ਯੂਨੀਵਰਸਿਟੀ ਅੰਦਰ ਇਕ ਸਾਜਿਸ਼ ਤਹਿਤ ਭੰਨ-ਤੋੜ ਤੇ ਸਾੜਫੂਕ ਕੀਤੀ ਗਈ, ਉਸ ਪਿੱਛੇ ਇਕ ਡੂੰਘੀ ਸਾਜਿਸ਼ ਨਜ਼ਰ ਆਉਂਦੀ ਹੈ। ਇਸ ਘਟਨਾ ਦੀ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਵਿਦਿਆਰਥੀ ਤੇ ਉਹ ਖੁਦ ਵੀ ਬਹੁਤ ਦੁਖੀ ਹਨ।
Ad Position 22
No active advertisement
ਪਿਛਲੀ ਖ਼ਬਰ ਖਹਿਰਾ ਨੇ ਰਾਜਪਾਲ ਨੂੰ ਕੋਠੀਆਂ ਦੀ ਸੂਚੀ ਸੌਂਪ ਕੇ ਕੀਤੀ ਜਾਂਚ ਦੀ ਮੰਗ ਅਗਲੀ ਖ਼ਬਰ ਅਮਿਤ ਸ਼ਾਹ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ ‘ਨਸ਼ਾ ਮੁਕਤ ਯਾਤਰਾ’ ਸ਼ੁਰੂ ਕਰਨੀ ਚਾਹੀਦੀ ਹੈ- ‘ਆਪ’
Ad Position 24