01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪਾਵਰਕਾਮ ਵਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਿਤ ਕਰਨ ਲਈ (ਵੀ.ਡੀ.ਐੱਸ.) ਸਕੀਮ ਲਾਗੂ

ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ.

Ad Position 21
No active advertisement
ਅਜੀਤ ਡੈਸਕ 01-10-2026
ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵਲੋਂ ਖੇਤੀਬਾੜੀ ਟਿਊਬਵੈੱਲ (ਏਪੀ) ਖਪਤਕਾਰਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀ.ਡੀ.ਐੱਸ.) ਲਾਗੂ ਕੀਤੀ ਗਈ ਹੈ। ਇਹ ਸਕੀਮ 1 ਅਕਤੂਬਰ 2026 ਤੋਂ 45 ਦਿਨਾਂ ਲਈ ਲਾਗੂ ਰਹੇਗੀ। ਪੀ.ਐਸ.ਪੀ.ਸੀ.ਐੱਲ. ਮੈਨੇਜਮੈਂਟ ਵਲੋਂ ਜਾਰੀ ਕਮਰਸ਼ੀਅਲ ਸਰਕੂਲਰ ਨੰਬਰ 37/2026 ਅਨੁਸਾਰ ਇਹ ਸਕੀਮ 29 ਮਈ 2026 ਤੱਕ ਮੌਜੂਦ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ’ਤੇ ਲਾਗੂ ਹੋਵੇਗੀ। ਇਸ ਸਕੀਮ ਤਹਿਤ ਖਪਤਕਾਰ ਆਪਣੇ ਕੁਨੈਕਸ਼ਨ ’ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਨਿਯਮਤ ਕਰਵਾ ਸਕਣਗੇ। ਸਰਕੂਲਰ ਅਨੁਸਾਰ ਇਸ ਸਕੀਮ ਤਹਿਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਹੁਣ ਸਰਵਿਸ ਕੁਨੈਕਸ਼ਨ ਚਾਰਜ 2,500 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤਾ ਗਿਆ ਹੈ, ਜਦਕਿ ਇਸ ਸਕੀਮ ਤੋਂ ਪਹਿਲਾਂ ਆਮ ਦਰ 6,572 ਰੁਪਏ ਪ੍ਰਤੀ ਹਾਰਸ ਪਾਵਰ ਸੀ। ਇਸੇ ਤਰ੍ਹਾਂ ਹੁਣ ਸਕਿਉਰਿਟੀ ਰਾਸ਼ੀ 200 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤੀ ਗਈ ਹੈ, ਜਦਕਿ ਪਹਿਲਾਂ ਆਮ ਦਰ 400 ਰੁਪਏ ਪ੍ਰਤੀ ਹਾਰਸ ਪਾਵਰ ਸੀ। ਜਾਰੀ ਹੁਕਮਾਂ ਅਨੁਸਾਰ ਖਪਤਕਾਰ ਆਪਣੇ ਖੇਤੀਬਾੜੀ ਟਿਊਬਵੈੱਲ ਦੇ ਅਣਅਧਿਕਾਰਤ ਲੋਡ ਨੂੰ ਹਟਾ ਸਕਦਾ ਹੈ ਜਾਂ ਲੋੜੀਂਦੀ ਰਾਸ਼ੀ ਜਮ੍ਹਾਂ ਕਰਵਾ ਕੇ ਵੀ.ਡੀ.ਐੱਸ. ਤਹਿਤ ਇਸ ਨੂੰ ਨਿਯਮਤ ਕਰਵਾ ਸਕਦਾ ਹੈ। ਖਪਤਕਾਰ ਵਲੋਂ ਸਵੈ-ਘੋਸ਼ਣਾ ਲਈ ਨਿਰਧਾਰਤ ਫਾਰਮ 1 ਭਰਨਾ ਹੋਵੇਗਾ ਅਤੇ ਜੇਕਰ ਕਾਰਵਾਈ ਖਪਤਕਾਰ ਦੇ ਕਿਸੇ ਹੋਰ ਪ੍ਰਤੀਨਿਧੀ ਰਾਹੀਂ ਕੀਤੀ ਜਾਂਦੀ ਹੈ ਤਾਂ ਉਸ ਵਲੋਂ ਫਾਰਮ 2 ਅਨੁਸਾਰ ਅੰਡਰਟੇਕਿੰਗ ਵੀ ਦੇਣੀ ਹੋਵੇਗੀ। ਇਸ ਸਕੀਮ ਤਹਿਤ ਫੀਲਡ ਅਧਿਕਾਰੀ ਅਤੇ ਇਨਫੋਰਸਮੈਂਟ ਟੀਮਾਂ ਖੇਤੀਬਾੜੀ ਖਪਤਕਾਰਾਂ ਦੇ ਕੁਨੈਕਸ਼ਨਾਂ ਦੀ ਜਾਂਚ ਕਰਕੇ ਜੁੜੇ ਹੋਏ ਲੋਡ ਦੀ ਤਸਦੀਕ ਕਰਨਗੀਆਂ ਅਤੇ ਅਣਅਧਿਕਾਰਤ ਲੋਡ ਦੀ ਸਹੀ ਅਸੈਸਮੈਂਟ ਵਿਚ ਖਪਤਕਾਰਾਂ ਦੀ ਸਹਾਇਤਾ ਕਰਨਗੀਆਂ। ਸਮਰੱਥਾ ਵਧਾਉਣ ਦੇ ਮਾਮਲੇ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ’ਤੇ ਨਿਪਟਾਏ ਜਾਣਗੇ ਪੀ.ਐਸ.ਪੀ.ਸੀ.ਐਲ. ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ 45 ਦਿਨਾਂ ਦੀ ਮਿਆਦ ਦੌਰਾਨ ਵੀ.ਡੀ.ਐੱਸ. ਦਾ ਲਾਭ ਲੈ ਕੇ ਆਪਣੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ’ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਾਂ ਅਨੁਸਾਰ ਨਿਯਮਤ ਕਰਵਾਉਣ। ਸਮਰੱਥਾ ਵਧਾਉਣ ਨਾਲ ਸੰਬੰਧਿਤ ਮਾਮਲੇ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ’ਤੇ ਨਿਪਟਾਏ ਜਾਣਗੇ। ਇਸ ਤੋਂ ਇਲਾਵਾ, ਜੇਕਰ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਸਰਵਿਸ ਲਾਈਨ, ਕੇਬਲ ਜਾਂ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦੀ ਲੋੜ ਪੈਂਦੀ ਹੈ ਤਾਂ ਇਹ ਕੰਮ ਪੀ.ਐਸ.ਪੀ.ਸੀ.ਐਲ. ਵਲੋਂ ਆਪਣੇ ਖਰਚੇ ’ਤੇ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਬਿੰਦਰਾ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਿੰਧੂ ਜਲ ਸਮਝੌਤੇ ਦੀ ਉਲੰਘਣਾ ਨਾਲ ਖੇਤਰੀ ਸਥਿਰਤਾ ਨੂੰ ਲੱਗ ਸਕਦੀ ਗੰਭੀਰ ਢਾਹ- ਅਤਾਉੱਲਾ ਤਰਾਰ ਕਿਹਾ, ਪਾਕਿ ਭਾਰਤ ਨੂੰ...
Ad Position 24