01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਲਾਹੌਰ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਉਣ ’ਤੇ ਮਿਲ ਰਹੀਆਂ ਧਮਕੀਆਂ- ਕੁਰੈਸ਼ੀ

ਅੰਮ੍ਰਿਤਸਰ, 30 ਸਤੰਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਦਾਅਵਾ ਕੀਤਾ ਹੈ ਕਿ ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਸੰਬੰਧੀ ਕਰਵਾਏ ਸਮਾਗਮ ਤੋਂ ਬਾਅਦ ਉਨ੍ਹਾਂ ਨੂੰ ਮੁੜ ਗੰਭੀਰ ਸਿੱਟੇ ਭੁਗਤਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਦਕਿ ਪਾਕਿਸਤਾਨੀ ਹਕੂਮਤ ਉਨ੍ਹਾਂ ਦੇ ਜਾਨ-ਮਾਲ ਦੀ ਰਾਖੀ ਕਰਨ ’ਚ ਨਾਕਾਮ ਸਿੱਧ ਹੋਈ ਹੈ। ਲਾਹੌਰ ਹਾਈ ਕੋਰਟ ਬਾਰ ਦੇ ਜ਼ਿਨਾਹ ਲਾਊਂਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਰੈਸ਼ੀ ਨੇ ਇਹ ਵੀ ਦਾਅਵਾ ਕੀਤਾ ਕਿ ਬੀਤੇ ਦਿਨੀਂ ਲਾਹੌਰ ’ਚ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਨੂੰ ਅਗਵਾ ਕਰਕੇ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਅੰਮ੍ਰਿਤਸਰ, 30 ਸਤੰਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਦਾਅਵਾ ਕੀਤਾ ਹੈ ਕਿ ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਸੰਬੰਧੀ ਕਰਵਾਏ ਸਮਾਗਮ ਤੋਂ ਬਾਅਦ ਉਨ੍ਹਾਂ ਨੂੰ ਮੁੜ ਗੰਭੀਰ ਸਿੱਟੇ ਭੁਗਤਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਦਕਿ ਪਾਕਿਸਤਾਨੀ ਹਕੂਮਤ ਉਨ੍ਹਾਂ ਦੇ ਜਾਨ-ਮਾਲ ਦੀ ਰਾਖੀ ਕਰਨ ’ਚ ਨਾਕਾਮ ਸਿੱਧ ਹੋਈ ਹੈ। ਲਾਹੌਰ ਹਾਈ ਕੋਰਟ ਬਾਰ ਦੇ ਜ਼ਿਨਾਹ ਲਾਊਂਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਰੈਸ਼ੀ ਨੇ ਇਹ ਵੀ ਦਾਅਵਾ ਕੀਤਾ ਕਿ ਬੀਤੇ ਦਿਨੀਂ ਲਾਹੌਰ ’ਚ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਨੂੰ ਅਗਵਾ ਕਰਕੇ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਧਮਕੀਆਂ ਦਾ ਗੰਭੀਰ ਨੋਟਿਸ ਲੈਣ, ਉਨ੍ਹਾਂ ਸਮੇਤ ਪਰਿਵਾਰ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਗੱਲਾਂ ਨਹੀਂ, ਠੋਸ ਐਲਾਨ ਤੇ ਹੱਲ ਚਾਹੀਦੇ ਹਨ- ਲੱਖੋਵਾਲ ਅਗਲੀ ਖ਼ਬਰ ਨਸ਼ਿਆਂ ਦੀ ਯਾਦ ਸਿਰਫ਼ ਚੋਣਾਂ ਤੋਂ ਠੀਕ ਪਹਿਲਾਂ ਹੀ ਕਿਉਂ ਆਈ- ਵੜਿੰਗ
Ad Position 24