ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ਵਲੋਂ ਚਾਵਲਾ ਮਾਮਲੇ ’ਚ ਨਸੀਹਤਨਾਮਾ
ਅੰਮ੍ਰਿਤਸਰ,30 ਸਤੰਬਰ (ਹਰਮਿੰਦਰ ਸਿੰਘ)-ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ਵਲੋਂ ਅੱਜ ਭਾਈ ਰਘਬੀਰ ਸਿੰਘ ਭੁੱਚਰ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੰਗਤੀ ਰੂਪ ’ਚ ਸਾਂਝਾ ਨਸੀਹਤਨਾਮਾ ਸੌਂਪਿਆ ਗਿਆ, ਜਿਸ ਵਿਚ ਤਖ਼ਤ ਸਾਹਿਬ ਦੀ ਮਰਿਆਦਾ, ਗੁਰਮਤਿ ਵਿਧੀ-ਵਿਧਾਨ ਅਤੇ ਸੰਗਤ ਦੀਆਂ ਫਰਿਆਦਾਂ ਨਾਲ ਸੰਬੰਧਿਤ ਵੱਖ-ਵੱਖ ਗੰਭੀਰ ਮਸਲਿਆਂ ਨੂੰ ਉਠਾਇਆ ਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਰਟੀ ਦੀ ਮੁੱਖ ਲੀਡਰਸ਼ਿਪ ਵਿਚੋਂ ਭਾਈ ਹਰਭਜਨ ਸਿੰਘ ਤੁੜ ਅਤੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਤੋਂ ਇਲਾਵਾ ਭਾਈ ਜਗਨੰਦਨ ਸਿੰਘ ਨਾਰਲੀ, ਦਲਜੀਤ ਸਿੰਘ, ਹਰਪਾਲ ਸਿੰਘ, ਮਹਿੰਦਰਪਾਲ ਸਿੰਘ ਤੁੰਗ, ਭੁਪਿੰਦਰ ਸਿੰਘ, ਸੁਰਜੀਤ ਸਿੰਘ ਅਤੇ ਭਾਈ ਅਵਤਾਰ ਸਿੰਘ ਪੋਤਰੇ ਮਹਿਤਾਬ ਸਿੰਘ ਬੀਰ ਵੀ ਹਾਜ਼ਰ ਹੋਏ।
ਅੰਮ੍ਰਿਤਸਰ,30 ਸਤੰਬਰ (ਹਰਮਿੰਦਰ ਸਿੰਘ)-ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ਵਲੋਂ ਅੱਜ ਭਾਈ ਰਘਬੀਰ ਸਿੰਘ ਭੁੱਚਰ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੰਗਤੀ ਰੂਪ ’ਚ ਸਾਂਝਾ ਨਸੀਹਤਨਾਮਾ ਸੌਂਪਿਆ ਗਿਆ, ਜਿਸ ਵਿਚ ਤਖ਼ਤ ਸਾਹਿਬ ਦੀ ਮਰਿਆਦਾ, ਗੁਰਮਤਿ ਵਿਧੀ-ਵਿਧਾਨ ਅਤੇ ਸੰਗਤ ਦੀਆਂ ਫਰਿਆਦਾਂ ਨਾਲ ਸੰਬੰਧਿਤ ਵੱਖ-ਵੱਖ ਗੰਭੀਰ ਮਸਲਿਆਂ ਨੂੰ ਉਠਾਇਆ ਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਰਟੀ ਦੀ ਮੁੱਖ ਲੀਡਰਸ਼ਿਪ ਵਿਚੋਂ ਭਾਈ ਹਰਭਜਨ ਸਿੰਘ ਤੁੜ ਅਤੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਤੋਂ ਇਲਾਵਾ ਭਾਈ ਜਗਨੰਦਨ ਸਿੰਘ ਨਾਰਲੀ, ਦਲਜੀਤ ਸਿੰਘ, ਹਰਪਾਲ ਸਿੰਘ, ਮਹਿੰਦਰਪਾਲ ਸਿੰਘ ਤੁੰਗ, ਭੁਪਿੰਦਰ ਸਿੰਘ, ਸੁਰਜੀਤ ਸਿੰਘ ਅਤੇ ਭਾਈ ਅਵਤਾਰ ਸਿੰਘ ਪੋਤਰੇ ਮਹਿਤਾਬ ਸਿੰਘ ਬੀਰ ਵੀ ਹਾਜ਼ਰ ਹੋਏ। ਨਸੀਹਤਨਾਮੇ ਵਿਚ ਬਹਿਰੀਨ ਤੋਂ ਆਈ ਬੀਬੀ ਦੀ ਫਰਿਆਦ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਗਤ ਨੂੰ ਇਨਸਾਫ਼ ਦਿਵਾਉਣ ਨਾਲ ਸੰਬੰਧਿਤ ਮਸਲੇ ਨੂੰ ਉਠਾਇਆ ਗਿਆ। ਨਸੀਹਤਨਾਮੇ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਭੂਮਿਕਾ ਬਾਰੇ ਵੀ ਸਵਾਲ ਉਠਾਉਂਦਿਆਂ ਕਿਹਾ ਗਿਆ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਵਾਪਰੇ ਇਨ੍ਹਾਂ ਮਾਮਲਿਆਂ ਵਿਚ ਲੋੜੀਂਦੀ ਕਾਰਵਾਈ ਨਾ ਹੋਣ ਕਾਰਨ ਸੰਗਤ ਵਿਚ ਕਥਿਤ ਗੰਭੀਰ ਰੋਸ ਅਤੇ ਨਿਰਾਸ਼ਾ ਹੈ।