30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਐਸ . ਆਈ . ਟੀ. ਵਲੋਂ ਮਜੀਠੀਆ ਅਤੇ ਜਗਦੀਸ਼ ਭੋਲਾ 5 ਅਕਤੂਬਰ ਨੂੰ ਤਲਬ

ਚੰਡੀਗੜ੍ਹ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.

Ad Position 21
No active advertisement
ਅਜੀਤ ਡੈਸਕ 01-10-2026
ਚੰਡੀਗੜ੍ਹ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਡਰੱਗ ਮਾਮਲੇ ਦੇ ਦੋਸ਼ੀ ਜਗਦੀਸ਼ ਸਿੰਘ ਭੋਲਾ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਦੋਵਾਂ ਨੂੰ ਇਕੋ ਦਿਨ ਸੰਮਨ ਕੀਤੇ ਜਾਣ ਕਾਰਨ ਐਸ.ਆਈ.ਟੀ. ਵਲੋਂ ਉਨ੍ਹਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਵਰੁਣ ਸ਼ਰਮਾ ਦੀ ਅਗਵਾਈ ਹੇਠ ਬਣੀ ਐਸ. ਆਈ. ਟੀ., ਜਿਸ ’ਚ ਅਭੀਮਨਯੂ ਰਾਣਾ ਤੇ ਗੁਰਬੰਸ ਸਿੰਘ ਮੇੈਂਬਰ ਹਨ, ਨੇ ਮਜੀਠੀਆ ਨੂੰ 5 ਅਕਤੂਬਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋ ਕੇ ਮਾਮਲੇ ਨਾਲ ਸਬੰਧਿਤ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਹੈ। ਇਸੇ ਦਿਨ ਜਗਦੀਸ਼ ਸਿੰਘ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਜਾਂਚ ਟੀਮ ਵਲੋਂ ਦੋਵਾਂ ਤੋਂ ਵੱਖ-ਵੱਖ ਪੁੱਛਗਿੱਛ ਤੋਂ ਇਲਾਵਾ ਉਨ੍ਹਾਂ ਦੇ ਬਿਆਨਾਂ ਤੇ ਮਾਮਲੇ ਨਾਲ ਜੁੜੇ ਤੱਥਾਂ ਨੂੰ ਆਹਮੋ-ਸਾਹਮਣੇ ਰੱਖਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਸਾਲ 2013 ’ਚ ਸਾਹਮਣੇ ਆਏ ਜਗਦੀਸ਼ ਭੋਲਾ ਡਰੱਗ ਰੈਕੇਟ ਮਾਮਲੇ ਨੇ ਪੰਜਾਬ ਦੀ ਸਿਆਸਤ ’ਚ ਵੱਡੀ ਚਰਚਾ ਛੇੜੀ ਸੀ। ਜਾਂਚ ਦੌਰਾਨ ਬਿਕਰਮ ਸਿੰਘ ਮਜੀਠੀਆ ਦਾ ਨਾਂਅ ਵੀ ਇਸ ਮਾਮਲੇ ਨਾਲ ਜੋੜ ਕੇ ਸਾਹਮਣੇ ਆਇਆ ਸੀ। ਹਾਲਾਂਕਿ ਮਜੀਠੀਆ ਵਲੋਂ ਆਪਣੇ ’ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਜਾਂਦਾ ਰਿਹਾ ਹੈ। ਇਸ ਮਾਮਲੇ ਦੀ ਵਿੱਤੀ ਜਾਂਚ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਡਰੱਗ ਰੈਕੇਟ ਨਾਲ ਜੁੜੇ ਕਥਿਤ ਵਿੱਤੀ ਨੈੱਟਵਰਕ ਦੀ ਜਾਂਚ ਕੀਤੀ ਗਈ ਸੀ, ਜਿਸ ਨੂੰ ਲਗਭਗ 6,000 ਕਰੋੜ ਰੁਪਏ ਦੇ ਨਸ਼ਾ ਕਾਰੋਬਾਰ ਨਾਲ ਜੋੜ ਕੇ ਦੇਖਿਆ ਗਿਆ। ਇਸੇ ਦੌਰਾਨ ਭੋਲਾ ਵਲੋਂ ਵੀ ਮਜੀਠੀਆ ਦਾ ਨਾਂਅ ਲਏ ਜਾਣ ਦੀ ਗੱਲ ਸਾਹਮਣੇ ਆਈ ਸੀ। ਪੰਜਾਬ ਪੁਲਿਸ ਨੇ ਐਂਟੀ-ਡਰੱਗ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਦੀ 2018 ਦੀ ਜਾਂਚ ਰਿਪੋਰਟ ’ਚ ਕੀਤੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਦਸੰਬਰ 2021 ’ਚ ਮਜੀਠੀਆ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਬਾਅਦ ’ਚ ਵਿਸ਼ੇਸ਼ ਜਾਂਚ ਟੀਮ ਰਾਹੀਂ ਅੱਗੇ ਵਧਾਈ ਗਈ। ਪੁਲਿਸ ਨੇ ਨਹੀਂ ਕੀਤੀ ਕੋਈ ਰਿਕਵਰੀ-ਮਜੀਠੀਆ ਇਸ ਮਾਮਲੇ ਸਬੰਧੀ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਇਹ ਇਕ ਅਜਿਹਾ ਐਨ.ਡੀ.ਪੀ.ਐਸ. ਦਾ ਮਾਮਲਾ ਹੈ, ਜਿਸ ’ਚ ਪੁਲਿਸ ਨੇ ਕੋਈ ਰਿਕਵਰੀ ਨਹੀਂ ਕੀਤੀ ਹੈ। ਹਾਲਾਂਕਿ, ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ’ਚ ਫੜੇ ਗਏ ਕਈ ਲੋਕਾਂ ਦੇ ਬਿਆਨ ਦਰਜ ਕੀਤੇ ਹਨ। ਪਹਿਲਾਂ ਵੀ ਹੋ ਚੁੱਕੀ ਹੈ ਗ੍ਰਿਫਤਾਰੀ ਡਰੱਗ ਦੇ ਇਸੇ ਮਾਮਲੇ ‘ਚ ਬੀਤੇ ਸਾਲ 25 ਜੂਨ ਨੂੰ ਉਨ੍ਹਾਂ ਦੇ ਘਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਵਲੋਂ ਰੇਡ ਕੀਤੀ ਗਈ ਸੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਵੀ ਉਨ੍ਹਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਹੋਇਆ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ ਸੀ। ਜੇਲ੍ਹ ‘ਚੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਤੇ ਸਿਆਸੀ ਬਦਲਾਖੋਰੀ ਤਹਿਤ ਇਹ ਕਾਰਵਾਈ ਕੀਤੀ ਗਈ। ਹੁਣ 5 ਅਕਤੂਬਰ ਨੂੰ ਮਜੀਠੀਆ ਤੇ ਭੋਲਾ ਤੋਂ ਹੋਣ ਵਾਲੀ ਪੁੱਛਗਿੱਛ ਨੂੰ ਇਸ ਮਾਮਲੇ ਦੀ ਅਗਲੀ ਜਾਂਚ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਐਸ.ਆਈ.ਟੀ. ਵਲੋਂ ਦੋਵਾਂ ਦੇ ਬਿਆਨਾਂ, ਪਹਿਲਾਂ ਸਾਹਮਣੇ ਆਏ ਦੋਸ਼ਾਂ ਤੇ ਜਾਂਚ ਦੌਰਾਨ ਇਕੱਤਰ ਕੀਤੇ ਗਏ ਤੱਥਾਂ ਦੇ ਆਧਾਰ ’ਤੇ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸਲਰ ਦੇ ਚਰਚਿਤ ਦੋਹਰੇ ਕਤਲ ਮਾਮਲੇ ‘ਚ ਪੰਜਾਬੀ ਮੂਲ ਦੇ ਦੋ ਨੌਜਵਾਨ ਦੋਸ਼ੀ ਕਰਾਰ ਅਗਲੀ ਖ਼ਬਰ ਐਲ.ਪੀ.ਯੂ. ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਪੁਲਿਸ ਤੋਂ ਮੰਗਿਆ ਜਵਾਬ
Ad Position 24