ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੜੀ ਜਾਵੇਗੀ ਆਰ-ਪਾਰ ਦੀ ਲੜਾਈ-ਗੁਰਦੀਪ ਸਿੰਘ ਬਠਿੰਡਾ
ਬਰਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜੀ ਜਾਵੇਗੀ ਤੇ ਪੰਜਾਬ ਦੇ ਇਨਸਾਫ਼ਪਸੰਦ ਲੋਕਾਂ ਨੂੰ ਘਰ-ਘਰ ਜਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਸਾਥ ਦੇਣ ਦੀ ਅਪੀਲ ਕੀਤੀ ਜਾਵੇਗੀ । ਸਥਾਨਕ ਰੈਸਟ ਹਾਊਸ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਆਗੂ ਭਾਈ ਗੁਰਦੀਪ ਸਿੰਘ ਬਠਿੰਡਾ, ਭਾਨਾ ਸਿੱਧੂ ਅਤੇ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਪਿਛਲੇ 4 ਸਾਲਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ।
ਬਰਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜੀ ਜਾਵੇਗੀ ਤੇ ਪੰਜਾਬ ਦੇ ਇਨਸਾਫ਼ਪਸੰਦ ਲੋਕਾਂ ਨੂੰ ਘਰ-ਘਰ ਜਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਸਾਥ ਦੇਣ ਦੀ ਅਪੀਲ ਕੀਤੀ ਜਾਵੇਗੀ । ਸਥਾਨਕ ਰੈਸਟ ਹਾਊਸ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਆਗੂ ਭਾਈ ਗੁਰਦੀਪ ਸਿੰਘ ਬਠਿੰਡਾ, ਭਾਨਾ ਸਿੱਧੂ ਅਤੇ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਪਿਛਲੇ 4 ਸਾਲਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਕਈ ਹੋਰ ਬੰਦੀ ਸਿੰਘ ਜੋ ਆਪਣੀਆਂ ਸਜ਼ਾਵਾਂ ਪੂਰੀ ਕਰ ਚੁੱਕਿਆਂ ਨੂੰ 30 ਸਾਲ ਤੋਂ ਵਧੇਰੇ ਹੋ ਗਿਆ ਪਰ ਹਾਲੇ ਵੀ ਜੇਲ੍ਹਾਂ ਵਿਚ ਸਜ਼ਾ ਭੁਗਤ ਰਹੇ ਹਨ । ਇਸ ਲਈ ਹੁਣ ਕੌਮੀ ਇਨਸਾਫ਼ ਮੋਰਚੇ ਵਲੋਂ ਦੋਵੇਂ ਸਰਕਾਰਾਂ ਨਾਲ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਆਗੂਆਂ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਵੱਡਾ ਮਾਰਚ ਕੱਢਿਆ ਜਾ ਰਿਹਾ ਹੈ ਜੋ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚੋਂ ਹੁੰਦਾ ਹੋਇਆ 3 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਪੰਜਾਬ ਦੇ ਇਨਸਾਫ਼ਪਸੰਦ ਲੋਕਾਂ ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਮਾਰਚ ਵਿਚ ਸ਼ਾਮਿਲ ਹੋਣ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਸੀਨੀਅਰ ਆਗੂ ਪ੍ਰਿੰ: ਬਲਦੇਵ ਸਿੰਘ, ਉੱਤਮ ਬਾਂਸਲ, ਪਿਆਰਾ ਲਾਲ, ਦੀਪਕ ਸਿੰਗਲਾ, ਅਵਤਾਰ ਸਿੰਘ ਲੀਲਾ ਆਦਿ ਆਗੂ ਵੀ ਹਾਜ਼ਰ ਸਨ।