01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੰਜਾਬ ਭਾਜਪਾ ਦੀ ਦੋ ਰੋਜ਼ਾ ਮੀਟਿੰਗ ਸ਼ੁਰੂ, 2027 ਚੋਣਾਂ ਨੂੰ ਲੈ ਕੇ ਹੋਵੇਗਾ ਮੰਥਨ

ਪੰਚਕੂਲਾ, 1 ਅਕਤੂਬਰ (ਕਪਿਲ)-ਪੰਚਕੂਲਾ ਦੇ ਸੈਕਟਰ-1 ਸਥਿਤ ਰੈੱਡ ਬਿਸ਼ਪ ਵਿਖੇ ਪੰਜਾਬ ਭਾਜਪਾ ਦੀ ਦੋ ਰੋਜ਼ਾ ਸੰਗਠਨਾਤਮਕ ਮੀਟਿੰਗ ਸ਼ੁਰੂ ਹੋ ਗਈ ਹੈ । ਮੀਟਿੰਗ ਦੀ ਅਗਵਾਈ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.

Ad Position 21
No active advertisement
ਅਜੀਤ ਡੈਸਕ 02-10-2026
ਪੰਚਕੂਲਾ, 1 ਅਕਤੂਬਰ (ਕਪਿਲ)-ਪੰਚਕੂਲਾ ਦੇ ਸੈਕਟਰ-1 ਸਥਿਤ ਰੈੱਡ ਬਿਸ਼ਪ ਵਿਖੇ ਪੰਜਾਬ ਭਾਜਪਾ ਦੀ ਦੋ ਰੋਜ਼ਾ ਸੰਗਠਨਾਤਮਕ ਮੀਟਿੰਗ ਸ਼ੁਰੂ ਹੋ ਗਈ ਹੈ । ਮੀਟਿੰਗ ਦੀ ਅਗਵਾਈ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਕਰ ਰਹੇ ਹਨ । ਇਸ ਵਿਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੀਨੀਅਰ ਆਗੂਆਂ, ਜ਼ਿਲ੍ਹਾ ਪ੍ਰਧਾਨਾਂ, ਜ਼ਿਲ੍ਹਾ ਇੰਚਾਰਜਾਂ, ਸਾਬਕਾ ਵਿਧਾਇਕਾਂ ਅਤੇ ਹੋਰ ਅਹੁਦੇਦਾਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਮੁੱਖ ਤੌਰ ’ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸੰਗਠਨ ਨੂੰ ਮਜ਼ਬੂਤ ਕਰਨ, ਬੂਥ ਪੱਧਰ ਤੱਕ ਪਾਰਟੀ ਦਾ ਨੈੱਟਵਰਕ ਵਧਾਉਣ ਅਤੇ ਵਰਕਰਾਂ ਨਾਲ ਤਾਲਮੇਲ ਬਿਹਤਰ ਬਣਾਉਣ ਬਾਰੇ ਚਰਚਾ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੱਧਰੀ ਆਗੂਆਂ ਤੋਂ ਵੱਖ-ਵੱਖ ਖੇਤਰਾਂ ਦੀ ਜ਼ਮੀਨੀ ਸਥਿਤੀ ਬਾਰੇ ਫੀਡਬੈਕ ਵੀ ਲਿਆ ਜਾ ਰਿਹਾ ਹੈ। ਮੀਟਿੰਗ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਉਪਲਬਧੀਆਂ ਬਾਰੇ ਸੰਗਠਨ ਦੀ ਭੂਮਿਕਾ ’ਤੇ ਵੀ ਵਿਚਾਰ ਹੋ ਰਿਹਾ ਹੈ। ਦੂਜੇ ਦਿਨ ਪੰਜਾਬ ਭਾਜਪਾ ਦੇ ਨਵ-ਨਿਯੁਕਤ ਇੰਚਾਰਜ ਸਤੀਸ਼ ਪੂਨੀਆ ਦੇ ਸ਼ਾਮਿਲ ਹੋਣ ਦੀ ਜਾਣਕਾਰੀ ਹੈ। ਮੀਟਿੰਗ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਸਫਲ ਦੱਸਦਿਆਂ ਕਿਹਾ ਕਿ ਇਸ ਨੂੰ ਲੋਕਾਂ, ਖਾਸ ਕਰਕੇ ਮਹਿਲਾਵਾਂ ਵਲੋਂ ਸਹਿਯੋਗ ਮਿਲਿਆ। ਉਨ੍ਹਾਂ ਪੰਜਾਬ ਸਰਕਾਰ ’ਤੇ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਵਿਚ ਅਸਫਲ ਰਹਿਣ ਦਾ ਦੋਸ਼ ਲਗਾਇਆ ਤੇ ਕਿਹਾ ਕਿ ਭਾਜਪਾ 31 ਮਾਰਚ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਟੀਚੇ ਨਾਲ ਕੰਮ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੇ ਅਫਸਰਸ਼ਾਹੀ ਖਿਲਾਫ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਹਥਿਆਰ ਸਪਲਾਈ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਤੇ ਭੁੱਪੀ ਰਾਣਾ ਬਰੀ ਤਿੰਨ ਮੁਲਜ਼ਮਾਂ ਨੂੰ 3-3 ਸਾਲ ਦੀ ਕੈਦ ਤੇ 10-10 ਹਜ...
Ad Position 24