03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੰਜਾਬ ਭਾਜਪਾ ਦੀ ਦੋ ਰੋਜ਼ਾ ਸੰਗਠਨਾਤਮਕ ਬੈਠਕ ਦਾ ਦੂਜਾ ਤੇ ਆਖਰੀ ਦਿਨ

ਪੰਚਕੂਲਾ, 2 ਅਕਤੂਬਰ (ਕਪਿਲ)-ਪੰਚਕੂਲਾ ਦੇ ਸੈਕਟਰ-1 ਸਥਿਤ ਰੈਡ ਬਿਸ਼ਪ ਵਿਖੇ ਪੰਜਾਬ ਭਾਰਤੀ ਜਨਤਾ ਪਾਰਟੀ ਦੀ ਦੋ ਰੋਜ਼ਾ ਮਹੱਤਵਪੂਰਨ ਸੰਗਠਨਾਤਮਕ ਬੈਠਕ ਦੂਜੇ ਅਤੇ ਆਖਰੀ ਦਿਨ ਵੀ ਜਾਰੀ ਰਹੀ। ਬੈਠਕ ਵਿਚ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.

Ad Position 21
No active advertisement
ਅਜੀਤ ਡੈਸਕ 03-10-2026
ਪੰਚਕੂਲਾ, 2 ਅਕਤੂਬਰ (ਕਪਿਲ)-ਪੰਚਕੂਲਾ ਦੇ ਸੈਕਟਰ-1 ਸਥਿਤ ਰੈਡ ਬਿਸ਼ਪ ਵਿਖੇ ਪੰਜਾਬ ਭਾਰਤੀ ਜਨਤਾ ਪਾਰਟੀ ਦੀ ਦੋ ਰੋਜ਼ਾ ਮਹੱਤਵਪੂਰਨ ਸੰਗਠਨਾਤਮਕ ਬੈਠਕ ਦੂਜੇ ਅਤੇ ਆਖਰੀ ਦਿਨ ਵੀ ਜਾਰੀ ਰਹੀ। ਬੈਠਕ ਵਿਚ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ. ਐੱਲ. ਸੰਤੋਸ਼, ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ ਤੇ ਇਚਾਰਜ ਮੌਜੂਦ ਸਨ। ਬੈਠਕ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ, ਸੰਗਠਨ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਅਤੇ ਪੰਜਾਬ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਦੀ ਅਗਵਾਈ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਵਲੋਂ ਕੀਤੀ ਗਈ। ਅੱਜ ਦੀ ਬੈਠਕ ਦੌਰਾਨ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਇੰਚਾਰਜਾਂ ਨੂੰ ਆਪੋ-ਆਪਣੇ ਖੇਤਰਾਂ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਜ਼ਿੰਮੇਵਾਰੀਆਂ ਸੌਂਪਣ ਅਤੇ ਦਿਸ਼ਾ-ਨਿਰਦੇਸ਼ ਦੇਣ ਦੀ ਗੱਲ ਸਾਹਮਣੇ ਆਈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮਜ਼ਬੂਤੀ ਨਾਲ ਲੜੇਗੀ ਅਤੇ ਪੰਜਾਬ ਵਿਚ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿਚ ਉਤਰੇਗੀ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਨਾਲ 9 ਅਕਤੂਬਰ ਨੂੰ ਸਬੂਤਾਂ ਸਮੇਤ ਕਰਾਂਗੀ ਸੰਪਰਕ-ਰੂਪ ਕੌਰ ਸੰਧੂ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋ...
Ad Position 24