ਚਿਤਕਾਰਾ ਯੂਨੀਵਰਸਿਟੀ ’ਚ ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਫੈਲਾਉਣ ਦੇ ਮਾਮਲੇ ’ਚ 2 ਕਾਬੂ, 10 ਨਾਮਜ਼ਦ
ਪਟਿਆਲਾ/ਬਨੂੜ, 2 ਅਕਤੂਬਰ (ਮਨਦੀਪ ਸਿੰਘ ਖਰੌੜ, ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ’ਚ 25 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੇ ਸੰਬੰਧ ਵਿਚ ਪਟਿਆਲਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ 10 ਹੋਰ ਵਿਅਕਤੀਆਂ ਨੂੰ ਇਸ ਕੇਸ ’ਚ ਨਾਮਜ਼ਦ ਕਰ ਲਿਆ ਹੈ। ਇਨ੍ਹਾਂ ਦੀ ਭਾਲ ਲਈ ਪਟਿਆਲਾ ਪੁਲਿਸ ਦੀਆਂ ਟੀਮਾਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ।
ਪਟਿਆਲਾ/ਬਨੂੜ, 2 ਅਕਤੂਬਰ (ਮਨਦੀਪ ਸਿੰਘ ਖਰੌੜ, ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ’ਚ 25 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੇ ਸੰਬੰਧ ਵਿਚ ਪਟਿਆਲਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ 10 ਹੋਰ ਵਿਅਕਤੀਆਂ ਨੂੰ ਇਸ ਕੇਸ ’ਚ ਨਾਮਜ਼ਦ ਕਰ ਲਿਆ ਹੈ। ਇਨ੍ਹਾਂ ਦੀ ਭਾਲ ਲਈ ਪਟਿਆਲਾ ਪੁਲਿਸ ਦੀਆਂ ਟੀਮਾਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਹਿਮਾਂਸ਼ੂ ਵਾਸੀ ਜ਼ਿਲ੍ਹਾ ਰੋਪੜ ਅਤੇ ਆਰੀਅਨ ਵਾਸੀ ਅੰਬਾਲਾ ਵਜੋਂ ਹੋਈ ਹੈ। ਇਸ ਦੀ ਪੁਸ਼ਟੀ ਕਰਿਦਆਂ ਐਸ.ਐਸ.ਪੀ. ਹਰਮਨਦੀਪ ਸਿੰਘ ਹੰਸ ਨੇ ‘ਅਜੀਤ’ ਨੂੰ ਦੱਸਿਆ ਕਿ ਉਕਤ ਮਾਮਲੇ ’ਚ ਸੋਸ਼ਲ ਮੀਡੀਆ ਰਾਹੀਂ ਗਲਤ ਅਫ਼ਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ਾਂ ਤਹਿਤ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਐਸ.ਐਸ.ਪੀ. ਹੰਸ ਨੇ ਦੱਸਿਆ ਕਿ ਇਸ ਮਾਮਲੇ ’ਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਥਾਣਾ ਬਨੂੜ ਵਿਖੇ ਐਫ.ਆਈ.ਆਰ. ਦਰਜ ਕਰਕੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਗਈ। ਇਸ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੇ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਅਫ਼ਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਇਆ ਅਤੇ ਉਕਸਾਇਆ। ਇਸ ਮਾਮਲੇ ’ਚ 2 ਮੁਲਜ਼ਮਾਂ ਨੂੰ ਕਾਬੂ ਕਰਨ ਦੇ ਨਾਲ 10 ਹੋਰਨਾਂ ਨੂੰ ਐਫ.ਆਈ.ਆਰ. ਵਿਚ ਨਾਮਜ਼ਦ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਖ-ਵੱਖ ਥਾਵਾਂ ‘ਤੇ ਭੇਜੀਆਂ ਗਈਆਂ ਹਨ।