02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀ ਸਹੂਲਤ ਸਾਡੀ ਮੁੱਖ ਤਰਜੀਹ

ਪਟਨਾ ਸਾਹਿਬ, 2 ਅਕਤੂਬਰ (ਅਜੀਤ ਬਿਊਰੋ)- ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਹਰ ਯਤਨ ਕਰਨਾ ਪ੍ਰਬੰਧਕ ਕਮੇਟੀ ਦੀ ਮੁੱਖ ਤਰਜੀਹ ਰਹੀ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਵਲੋਂ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ ਗਿਆ।

Ad Position 21
No active advertisement
ਸਕੱਤਰ ਇੰਦਰਜੀਤ ਸਿੰਘ 03-10-2026
ਪਟਨਾ ਸਾਹਿਬ, 2 ਅਕਤੂਬਰ (ਅਜੀਤ ਬਿਊਰੋ)- ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਹਰ ਯਤਨ ਕਰਨਾ ਪ੍ਰਬੰਧਕ ਕਮੇਟੀ ਦੀ ਮੁੱਖ ਤਰਜੀਹ ਰਹੀ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਵਲੋਂ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 30 ਦਸੰਬਰ 2027 ਤੱਕ 3 ਹੋਰ ਸਰਾਵਾਂ ਤਿਆਰ ਹੋ ਜਾਣਗੀਆਂ ਅਤੇ 13,14, 15 ਜਨਵਰੀ 2027 ਨੂੰ ਦਸਮੇਸ਼ ਆਗਮਨ ਪੁਰਬ ਮੌਕੇ ਸੰਗਤਾਂ ਨੂੰ ਰਿਹਾਇਸ਼ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ। ਸਕੱਤਰ ਨੇ ਦੱਸਿਆ ਕਿ ਇਸ ਵੇਲੇ ਸਾਡੇ ਕੋਲ ਸੱਤ ਦੇ ਕਰੀਬ ਬੱਸਾਂ ਹਨ ਜੋ ਬਿਲਕੁਲ ਲਾਗਤ ਕੀਮਤ ’ਤੇ ਯਾਤਰੀਆਂ ਨੂੰ ਗੁਰੂ ਅਸਥਾਨਾਂ ਦੇ ਦਰਸ਼ਨ ਕਰਵਾਉਂਦੀਆਂ ਹਨ, ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਰੇਲਵੇ ਸਟੇਸ਼ਨ ਤੋਂ ਲਿਆਉਣ ਅਤੇ ਛੱਡਣ ਦੀ ਹਰ ਰੋਜ਼ ਮੁਫਤ ਸੇਵਾ ਨਿਰੰਤਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੋਰ ਰਾਜਾਂ ਦੇ ਨਾਲ ਨਾਲ ਬਿਹਾਰ ਤੋਂ ਰੋਜ਼ਾਨਾ 60 ਫੀਸਦੀ ਤੋਂ ਜਿਆਦਾ ਹਿੰਦੂ ਸੰਗਤਾਂ ਵੀ ਤਖ਼ਤ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨੂੰ ਕਮੇਟੀ ਵਲੋਂ ਹਰ ਮਦਦ ਅਤੇ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਸੰਤਾਂ ਮਹਾਂਪੁਰਸ਼ਾਂ ਵਲੋਂ ਕਾਰ ਸੇਵਾ ਦੁਆਰਾ ਸੰਗਤਾਂ ਦੀਆਂ ਸਹੂਲਤਾਂ ਲਈ ਵੱਡੇ ਉਪਰਾਲੇ ਅਤੇ ਸੇਵਾ ਦੇ ਕਾਰਜਾਂ ਲਈ ਅਸੀਂ ਤਹਿ ਦਿਲੋਂ ਰਿਣੀ ਹਾਂ। ਉਨ੍ਹਾਂ ਦੱਸਿਆ ਕਿ ਬਿਹਾਰ ਦੀ ਪਿਛਲੀ ਤੇ ਮੌਜੂਦਾ ਸਰਕਾਰ ਵਲੋਂ ਵੱਡਾ ਸਹਿਯੋਗ ਮਿਲ ਰਿਹਾ ਹੈ ਅਤੇ 100 ਕਰੋੜ ਦੀ ਲਾਗਤ ਨਾਲ ਬਹੁ-ਮੰਜ਼ਿਲਾ ਪਾਰਕਿੰਗ ਬਣ ਕੇ ਤਿਆਰ ਹੋ ਚੁੱਕੀ ਹੈ ਜਿਸ ਨਾਲ ਹੁਣ ਪਾਰਕਿੰਗ ਦੀ ਕੋਈ ਸਮੱਸਿਆ ਨਹੀਂ ਰਹੀ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਮੰਤਰੀ ਬੈਂਸ ਵਲੋਂ ਬੱਢਲ ਲੋਅਰ ਦੇ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ ਭੇਟ ਅਗਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਡਿਪਟੀ ਸਪੀਕਰ, ਵਿਧਾਇਕਾਂ ਸਮੇਤ ਅਨੇ...
Ad Position 24