04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਉੱਘੇ ਗੀਤਕਾਰ ‘ਗਿੱਲ ਰੌਂਤਾ’ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ

ਐੱਸ. ਏ.

Ad Position 21
No active advertisement
ਅਜੀਤ ਡੈਸਕ 04-10-2026
ਐੱਸ. ਏ. ਐੱਸ. ਨਗਰ, 3 ਅਕਤੂਬਰ (ਪ੍ਰੋ. ਅਵਤਾਰ ਸਿੰਘ) ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਆਪਣੀਆਂ ਰਾਜਸੀ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਪਾਰਟੀ ਨੀਤੀਆਂ ਅਤੇ ਪ੍ਰੋਗਰਾਮ ਨੂੰ ਸੰਗਤ ਤੱਕ ਲੈ ਕੇ ਜਾਣ ਦੇ ਉਦੇਸ਼ ਤਹਿਤ ਅੱਜ ਮੁਹਾਲੀ ਵਿਖੇ ਪੁਆਧ ਇਕਾਈ ਲਈ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਸਮਾਗਮ ਦੌਰਾਨ ਪੰਜਾਬੀ ਸੰਗੀਤ ਜਗਤ ਦੀ ਉੱਘੀ ਸ਼ਖ਼ਸੀਅਤ ਗੁਰਬਿੰਦਰ ਸਿੰਘ ‘ਗਿੱਲ ਰੌਂਤਾ’ ਵਲੋਂ ਅੱਜ ਰਸਮੀ ਤੌਰ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ, ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਅਤੇ ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ‘ਗਿੱਲ ਰੌਂਤਾ’ ਦਾ ਪਾਰਟੀ ’ਚ ਸਵਾਗਤ ਕਰਦਿਆਂ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ। ਇਸ ਮੌਕੇ ਮੌਕੇ ਗਿੱਲ ਰੌਂਤਾ ਨੇ ਕਿਹਾ ਕਿ ਅੱਜ ਪੰਜਾਬ ਇਕ ਸੁਹਿਰਦ ਖੇਤਰੀ ਰਾਜਸੀ ਧਿਰ ਵੱਲ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਏਜੰਡਾ ਸਾਫ਼ ਕਰਦਾ ਹੈ ਕਿ ਆਉਣ ਵਾਲੇ ਸਮੇਂ ’ਚ ਵੱਡੀ ਗਿਣਤੀ ‘ਚ ਨੌਜਵਾਨ ਵਰਗ ਜਥੇਬੰਦੀ ਦਾ ਹਿੱਸਾ ਬਣਨਗੇ। ਉਨ੍ਹਾਂ ਸੀਨੀਅਰ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਜਥੇਬੰਦੀਆਂ ਵਲੋਂ ਉਨ੍ਹਾਂ ਨੂੰ ਜੋ ਵੀ ਸੇਵਾ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਰ ’ਚ ਟ੍ਰੈਫ਼ਿਕ ਈ-ਚਲਾਨ ਦੇ 23 ਹਜ਼ਾਰ ਕਰੋੜ ਦੀ ਵਸੂਲੀ ’ਤੇ ਸੁਪਰੀਮ ਕੋਰਟ ਹੋਇਆ ਸਖ਼ਤ ਅਗਲੀ ਖ਼ਬਰ ਰਾਜ ਸਭਾ ਮੈਂਬਰ ਸਾਹਨੀ ਵਲੋਂ ਕੈਪਟਨ ਸਮਿਤ ਮਛਾਰ ਲਈ 25 ਲੱਖ ਰੁਪਏ ਦੇ ਬਹਾਦਰੀ ਪੁਰਸਕਾਰ ਦਾ ਐਲਾਨ
Ad Position 24