04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਅਕਾਲੀ ਦਲ (ਬ) ’ਚ ਹੁੰਦਿਆਂ ਨਸ਼ਿਆਂ ਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ?-ਚੀਮਾ

ਚੰਡੀਗੜ੍ਹ, 3 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਦੇ ਸਿਆਸੀ ਰਿਕਾਰਡ, ਖ਼ਾਸ ਕਰਕੇ ਸ਼੍ਰੋਮਣੀ ਅਕਾਲੀ ਦਲ (ਬ)-ਭਾਜਪਾ ਸਰਕਾਰ ਦੌਰਾਨ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦਿਆਂ ਬਾਰੇ ਉਨ੍ਹਾਂ ਦੇ ਚੁੱਪ ਰਹਿਣ ਅਤੇ ਪੰਜਾਬ ਦੇ ਸਿੱਖਿਆ ਅਤੇ ਖੇਡ ਮੰਤਰੀ ਸਮੇਂ ਭਰਤੀ ਪ੍ਰਕ੍ਰਿਆ ਸੰਬੰਧੀ ਸਵਾਲ ਚੁੱਕੇ ਹਨ। ਅੱਜ ਚੰਡੀਗੜ੍ਹ ’ਚ ਪੱਤਰਕਾਰ ਸੰਮੇਲਨ ਦੌਰਾਨ ‘ਆਪ’ ਦੇ ਸੀਨੀਅਰ ਆਗੂ ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਦੇ ਸੂਬਾਈ ਪ੍ਰਧਾਨ ਪਰਗਟ ਸਿੰਘ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜੇ ਹੋਣ ਸਮੇਂ ਉਨ੍ਹਾਂ ਨੇ ਨਸ਼ਿਆਂ ਦੀ ਅਲਾਮਤ ਤੇ ‘ਬੇਅਦਬੀ’ ਦੀਆਂ ਘਟਨਾਵਾਂ ਵਿਰੁੱਧ ਆਵਾਜ਼ ਕਿਉਂ ਨਹੀਂ ਉਠਾਈ?

Ad Position 21
No active advertisement
ਹਰਪਾਲ ਸਿੰਘ ਚੀਮਾ ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ। ਤਸਵੀਰ : ਕਮਲਜੀਤ ਸਿੰਘ 04-10-2026
ਚੰਡੀਗੜ੍ਹ, 3 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਦੇ ਸਿਆਸੀ ਰਿਕਾਰਡ, ਖ਼ਾਸ ਕਰਕੇ ਸ਼੍ਰੋਮਣੀ ਅਕਾਲੀ ਦਲ (ਬ)-ਭਾਜਪਾ ਸਰਕਾਰ ਦੌਰਾਨ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦਿਆਂ ਬਾਰੇ ਉਨ੍ਹਾਂ ਦੇ ਚੁੱਪ ਰਹਿਣ ਅਤੇ ਪੰਜਾਬ ਦੇ ਸਿੱਖਿਆ ਅਤੇ ਖੇਡ ਮੰਤਰੀ ਸਮੇਂ ਭਰਤੀ ਪ੍ਰਕ੍ਰਿਆ ਸੰਬੰਧੀ ਸਵਾਲ ਚੁੱਕੇ ਹਨ। ਅੱਜ ਚੰਡੀਗੜ੍ਹ ’ਚ ਪੱਤਰਕਾਰ ਸੰਮੇਲਨ ਦੌਰਾਨ ‘ਆਪ’ ਦੇ ਸੀਨੀਅਰ ਆਗੂ ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਦੇ ਸੂਬਾਈ ਪ੍ਰਧਾਨ ਪਰਗਟ ਸਿੰਘ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜੇ ਹੋਣ ਸਮੇਂ ਉਨ੍ਹਾਂ ਨੇ ਨਸ਼ਿਆਂ ਦੀ ਅਲਾਮਤ ਤੇ ‘ਬੇਅਦਬੀ’ ਦੀਆਂ ਘਟਨਾਵਾਂ ਵਿਰੁੱਧ ਆਵਾਜ਼ ਕਿਉਂ ਨਹੀਂ ਉਠਾਈ? ਚੀਮਾ ਨੇ ਕਿਹਾ ਕਿ ਅਕਾਲੀ ਦਲ (ਬਾਦਲ)-ਭਾਜਪਾ ਰਾਜ ਦੌਰਾਨ ਨਸ਼ੇ ਤੇ ’ਬੇਅਦਬੀ’ ਪੰਜਾਬ ਵਿਚ ਵੱਡੀਆਂ ਦੁਰਘਟਨਾਵਾਂ ਸਨ, ਪਰ ਪਰਗਟ ਸਿੰਘ ਨੇ ਅਕਾਲੀ ਦਲ (ਬ) ਦਾ ਹਿੱਸਾ ਹੁੰਦਿਆਂ ਕਿਸੇ ਵੀ ਮੁੱਦੇ ਵਿਰੁੱਧ ਜਨਤਕ ਤੌਰ ’ਤੇ ਆਵਾਜ਼ ਨਹੀਂ ਉਠਾਈ। ਸੀਨੀਅਰ ‘ਆਪ’ ਆਗੂ ਨੇ ਕਿਹਾ ਕਿ ਪਰਗਟ ਸਿੰਘ ਨੇ ਆਪ ਮੰਨਿਆ ਹੈ ਕਿ ‘ਬੇਅਦਬੀ’ ਦੇ ਮੁੱਦੇ ’ਤੇ ਕਾਂਗਰਸ ਦੇ ਅੰਦਰ ਦੋ ਧੜੇ ਸਨ। ਅੱਜ ਕਾਂਗਰਸ ਪ੍ਰਧਾਨ ਵਜੋਂ ਪਰਗਟ ਸਿੰਘ ਨੂੰ ਪੰਜਾਬ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕਿਸ ਧੜੇ ਦੀ ਅਗਵਾਈ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਚਿਤਕਾਰਾ ਯੂਨੀਵਰਸਿਟੀ ’ਚ ਹੋਏ ਹੰਗਾਮੇ ਦੇ ਸੰਬੰਧ ਵਿਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ‘ਕੂੜ ਪ੍ਰਚਾਰ’ ਕਰਨ ਵਾਲਿਆਂ ਨੂੰ ਹੁਣ ਕਾਨੂੰਨੀ ਜਵਾਬ ਦੇਵੇਗਾ ਸ਼੍ਰੋਮਣੀ ਅਕਾਲੀ ਦਲ (ਬ)
Ad Position 24