04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਲਾਡੋਵਾਲ, 3 ਅਕਤੂਬਰ (ਬਲਬੀਰ ਸਿੰਘ ਰਾਣਾ)-ਅੱਜ ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਮੰਨੇਵਾਲ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਟੂ ’ਤੇ 2 ਅਣਪਛਾਤੇ ਵਿਅਕਤੀਆਂ ਨੇ ਲਾਡੋਵਾਲ ਬਾਈਪਾਸ ਸਥਿਤ ਨਵਾਂ ਟੋਲ ਪਲਾਜ਼ਾ ਕੋਲ ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਸਾਬਕਾ ਸਰਪੰਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ । ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਉਥੇ ਮੌਜੂਦ ਲੋਕਾਂ ਨੇ ਤੁਰੰਤ ਡੀ.

Ad Position 21
No active advertisement
ਨਵਤੇਜ ਸਿੰਘ ਦੀ ਪੁਰਾਣੀ ਤਸਵੀਰ। 04-10-2026
ਲਾਡੋਵਾਲ, 3 ਅਕਤੂਬਰ (ਬਲਬੀਰ ਸਿੰਘ ਰਾਣਾ)-ਅੱਜ ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਮੰਨੇਵਾਲ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਟੂ ’ਤੇ 2 ਅਣਪਛਾਤੇ ਵਿਅਕਤੀਆਂ ਨੇ ਲਾਡੋਵਾਲ ਬਾਈਪਾਸ ਸਥਿਤ ਨਵਾਂ ਟੋਲ ਪਲਾਜ਼ਾ ਕੋਲ ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਸਾਬਕਾ ਸਰਪੰਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ । ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਉਥੇ ਮੌਜੂਦ ਲੋਕਾਂ ਨੇ ਤੁਰੰਤ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾ ਦਿੱਤਾ । ਇਸ ਸਬੰਧੀ ਗੱਲਬਾਤ ਕਰਦਿਆਂ ਲਾਡੋਵਾਲ ਥਾਣਾ ਮੁਖੀ ਸੁਖਵਿੰਦਰ ਸਿੰਘ ਕਾਹਲੋਂ ਤੇ ਜਾਂਚ ਅਧਿਕਾਰੀ ਥਾਣੇਦਾਰ ਨੀਲਮ ਕੁਮਾਰੀ ਨੇ ਦੱਸਿਆ ਕਿ ਗੋਲੀਆਂ ਚੱਲਣ ਸੰਬੰਧੀ ਮਿਲੀ ਸੂਚਨਾ ਦੇ ਅਧਾਰ ’ਤੇ ਉਹ ਮੌਕੇ ’ਤੇ ਪਹੁੰਚੇ ਸਨ ਤੇ ਜਿੱਥੇ ਲੋਕਾਂ ਨੇ ਦੱਸਿਆ ਕਿ ਸਾਬਕਾ ਸਰਪੰਚ ਨੀਟੂ ਨੂੰ ਇਲਾਜ ਲਈ ਡੀ.ਐਮ.ਸੀ. ਲੁਧਿਆਣਾ ਲੈ ਗਏ ਹਨ । ਉੱਥੇ ਡਾਕਟਰਾਂ ਨੇ ਸਾਬਕਾ ਸਰਪੰਚ ਨੂੰ ਮਿ੍ਤਕ ਐਲਾਨ ਦਿੱਤਾ । ਇਸ ਸਬੰਧੀ ਏ.ਸੀ.ਪੀ. ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਨਵਤੇਜ ਸਿੰਘ ਉਰਫ਼ ਨੀਟੂ ਆਪਣੀ ਕਾਰ ਵਿਚ ਇਕੱਲਾ ਜਾ ਰਿਹਾ ਸੀ, ਜਿਸ ਉਪਰ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਦੀ ਉਮਰ ਕਰੀਬ 60 ਸਾਲ ਦੱਸੀ ਜਾ ਰਹੀ ਹੈ ਤੇ ਇਹ ਘਟਨਾ ਸ਼ਾਮ ਕਰੀਬ 6.30 ਵਜੇ ਦੀ ਹੈ । ਏ.ਸੀ.ਪੀ. ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਲਾਕੇ ਅੰਦਰ ਘੇਰਾਬੰਦੀ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਅੰਮ੍ਰਿਤਸਰ ’ਚ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Ad Position 24