ਮਾਲੇਰਕੋਟਲਾ ਵਿਖੇ ਰਾਜ ਪੱਧਰੀ ਖੇਡ ਮੁਕਾਬਲੇ 10 ਤੋਂ
ਮਾਲੇਰਕੋਟਲਾ 3 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਾਲੇਰਕੋਟਲਾ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਨਾਲ ਸਬੰਧਤ ਖਿਡਾਰੀਆਂ ਲਈ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 23 ਨਵੰਬਰ 2026 ਤੱਕ ਕਰਵਾਏ ਜਾਣਗੇ। ਇਹ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਤੇ ਖੇਡ ਕੈਟਾਗਰੀਆਂ ਵਿੱਚ ਕਰਵਾਏ ਜਾਣਗੇ।
ਗ
ਗੱਲਬਾਤ ਕਰਦੇ ਹੋਏ ਜ਼ਿਲ੍ਹਾ ਖੇਡ ਅਧਿਕਾਰੀ ।
04-10-2026
ਮਾਲੇਰਕੋਟਲਾ 3 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਾਲੇਰਕੋਟਲਾ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਨਾਲ ਸਬੰਧਤ ਖਿਡਾਰੀਆਂ ਲਈ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 23 ਨਵੰਬਰ 2026 ਤੱਕ ਕਰਵਾਏ ਜਾਣਗੇ। ਇਹ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਤੇ ਖੇਡ ਕੈਟਾਗਰੀਆਂ ਵਿੱਚ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਮਾਲੇਰਕੋਟਲਾ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਪੱਧਰੀ ਖੇਡਾਂ ਵਿੱਚ ਕੁੱਲ 29 ਖੇਡਾਂ ਦੇ ਮੁਕਾਬਲੇ ਹੋਣਗੇ। ਜਿਨ੍ਹਾਂ ਖੇਡਾਂ ਦੇ ਮੁਕਾਬਲੇ ਜ਼ਿਲ੍ਹਾ ਪੱਧਰ ’ਤੇ ਨਹੀਂ ਕਰਵਾਏ ਗਏ, ਉਨ੍ਹਾਂ ਖੇਡਾਂ ਲਈ ਜ਼ਿਲ੍ਹਾ ਟੀਮਾਂ ਦੀ ਚੋਣ ਵਾਸਤੇ 5 ਅਕਤੂਬਰ ਨੂੰ ਟਰਾਇਲ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਟਰਾਇਲਾਂ ਵਿੱਚ ਐਥਲੈਟਿਕਸ, ਬਾਸਕਟਬਾਲ, ਪਾਵਰਲਿਫਟਿੰਗ, ਬੈਡਮਿੰਟਨ ਸਮੇਤ ਹੋਰ ਖੇਡਾਂ ਦੇ ਖਿਡਾਰੀ ਭਾਗ ਲੈ ਸਕਣਗੇ। ਚੋਣ ਟਰਾਇਲਾਂ ਵਿੱਚ ਯੋਗ ਪਾਏ ਜਾਣ ਵਾਲੇ ਖਿਡਾਰੀ ਜ਼ਿਲ੍ਹਾ ਮਾਲੇਰਕੋਟਲਾ ਦੀ ਨੁਮਾਇੰਦਗੀ ਕਰਦਿਆਂ ਰਾਜ ਪੱਧਰੀ ਖੇਡਾਂ ਵਿੱਚ ਹਿੱਸਾ ਲੈਣਗੇ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 6 ਅਕਤੂਬਰ ਨੂੰ ਵੀ ਕੁਝ ਉਨ੍ਹਾਂ ਖੇਡਾਂ ਲਈ ਟਰਾਇਲ ਕਰਵਾਏ ਜਾਣਗੇ, ਜਿਨ੍ਹਾਂ ਦੇ ਮੁਕਾਬਲੇ ਜ਼ਿਲ੍ਹਾ ਪੱਧਰ ’ਤੇ ਨਹੀਂ ਹੋ ਸਕੇ। ਇਨ੍ਹਾਂ ਵਿੱਚ ਬੇਸਬਾਲ, ਸਾਈਕਲਿੰਗ, ਰੋਇੰਗ, ਕੈਨੋਇੰਗ, ਘੋੜਸਵਾਰੀ, ਕਰਾਟੇ, ਰਗਬੀ, ਤਾਈਕਵਾਂਡੋ ਤੇ ਜਿਮਨਾਸਟਿਕਸ ਆਦਿ ਖੇਡਾਂ ਸ਼ਾਮਿਲ ਹਨ।