04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੰਦੀਪ ਸਿੰਘ ਹਥਨ ਨੇ ਸੰਭਾਲਿਆ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਦਾ ਅਹੁਦਾ

ਸੰਦੌੜ 3 ਅਕਤੂਬਰ (ਜਸਵੀਰ ਸਿੰਘ ਜੱਸੀ) - ਮਾਰਕੀਟ ਕਮੇਟੀ ਸੰਦੌੜ ਦੇ ਨਵ-ਨਿਯੁਕਤ ਚੇਅਰਮੈਨ ਇੰਜ ਸੰਦੀਪ ਸਿੰਘ ਹਥਨ ਨੇ ਅੱਜ ਕਰਵਾਏ ਗਏ ਸਮਾਗਮ ਦੌਰਾਨ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਲਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਓ.

Ad Position 21
No active advertisement
ਇੰਜ. ਸੰਦੀਪ ਸਿੰਘ ਹਥਨ ਨੂੰ ਮਾਰਕੀਟ ਕਮੇਟੀ ਸੰਦੌੜ ਚੇਅਰਮੈਨੀ ਦਾ ਅਹੁਦਾ ਸੰਭਾਲਣ ਮੌਕੇ ਓ.ਐੱਸ.ਡੀ ਸੁਖਬੀਰ ਸਿੰਘ ਸੱਖੀ, ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹੋਰ ਅਹੁਦੇਦਾਰ। ਤਸਵੀਰ - ਜਸਵੀਰ ਸਿੰਘ ਜੱਸੀ 04-10-2026
ਸੰਦੌੜ 3 ਅਕਤੂਬਰ (ਜਸਵੀਰ ਸਿੰਘ ਜੱਸੀ) - ਮਾਰਕੀਟ ਕਮੇਟੀ ਸੰਦੌੜ ਦੇ ਨਵ-ਨਿਯੁਕਤ ਚੇਅਰਮੈਨ ਇੰਜ ਸੰਦੀਪ ਸਿੰਘ ਹਥਨ ਨੇ ਅੱਜ ਕਰਵਾਏ ਗਏ ਸਮਾਗਮ ਦੌਰਾਨ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਲਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਓ.ਐੱਸ.ਡੀ ਸੁਖਬੀਰ ਸਿੰਘ ਸੁੱਖੀ, ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਉਨ੍ਹਾਂ ਨੂੰ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਦੀ ਕੁਰਸੀ ’ਤੇ ਬਿਠਾ ਕੇ ਅਹੁਦਾ ਸੰਭਾਲਣ ਦੀ ਰਸਮ ਨਿਭਾਈ ਗਈ। ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਇੰਜ.ਸੰਦੀਪ ਸਿੰਘ ਹਥਨ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਅਹੁਦਾ ਸੰਭਾਲਣ ਉਪਰੰਤ ਇੰਜ.ਸੰਦੀਪ ਸਿੰਘ ਹਥਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਓ.ਐਸ.ਡੀ. ਸੁਖਬੀਰ ਸਿੰਘ, ਮਾਰਕੀਟ ਕਮੇਟੀ ਪੰਜਾਬ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦਾ, ਚੇਅਰਮੈਨ ਸਾਕਿਬ ਰਾਜਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਆਜ਼ਮਦਾਰਾ ਮਲੇਰਕੋਟਲਾ ,ਚੇਅਰਮੈਨ ਰਮਨਦੀਪ ਸਿੰਘ ਘੁੰਮਣੀ, ਚੇਅਰਮੈਨ ਰਣਪਾਲ ਸਿੰਘ ਸੰਗਰੂਰ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਪ੍ਰੀਤਮ ਸਿੰਘ ਮਹਿਲਕਲਾਂ, ਚੇਅਰਮੈਨ ਰਾਜਵਿੰਦਰ ਸਿੰਘ ਸਰਪੰਚ, ਜਗਰਾਜ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਮਾਲੇਰਕੋਟਲਾ, ਜਸਵਿੰਦਰ ਸਿੰਘ ਜੱਸੂ ਫਰਵਾਲੀ, ਬਲਾਕ ਸੰਮਤੀ ਮੈਂਬਰ ਜਗਮੋਹਨ ਸਿੰਘ ਫੌਜਵਾਲ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਮਨਪ੍ਰੀਤ ਸਿੰਘ ਕੁਠਾਲਾ, ਰਾਜੂ ਕੂਠਾਲਾ, ਗਗਨ ਪੰਚ ਕੁਠਾਲਾ, ਹਰਜੀਤ ਸਿੰਘ ਕਲਿਆਣ, ਦਲਵੀਰ ਸਿੰਘ ਕਲਿਆਣ, ਪਿਆਰਾ ਸਿੰਘ ਬਲਾਕ ਪ੍ਰਧਾਨ ਮਾਲੇਰਕੋਟਲਾ, ਰਮਨਦੀਪ ਸਿੰਘ ਬਲਾਕ ਪ੍ਰਧਾਨ, ਸਤਿਗੁਰ ਸਿੰਘ ਕਲਿਆਣ, ਹਰਦੀਪ ਸਿੰਘ ਜਲਵਾਣਾ ਸਮੇਤ ਵੱਡੀ ਗਿਣਤੀ ਵਿੱਚ ਪੰਚ ਸਰਪੰਚ ਅਤੇ ਇਲਾਕੇ ਦੀ ਮੋਹਤਵਾਰ ਸ਼ਖਸੀਅਤਾਂ ਮੌਜੂਦ ਰਹੀਆਂ।
Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਪਾਰਟੀਆਂ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ - ਬਰਿੰਦਰ ਗੋਇਲ ਅਗਲੀ ਖ਼ਬਰ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਝੀਂਡਾ ਨੇ ਆਲ ਇੰਡੀਆ ਗੁਰਦੁਆਰਾ ਐਕਟ ਦੇ ਗਠਨ ਦੀ ਕੀਤੀ ਵਕਾਲਤ
Ad Position 24