04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰਜਵਾਹੇ ’ਚੋਂ 6 ਸਾਲਾ ਅਣਪਛਾਤੇ ਬੱਚੇ ਦੀ ਲਾਸ਼ ਮਿਲੀ

ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਟਹਿਣਾ ਨੇੜੇ ਰਜਵਾਹੇ ’ਚੋਂ ਕਰੀਬ 6 ਸਾਲ ਦੇ ਅਣਪਛਾਤੇ ਬੱਚੇ ਦੀ ਲਾਸ਼ ਬਰਾਮਦ ਹੋਈ। ਬੱਚੇ ਦੇ ਹੱਥ-ਪੈਰ ਲੋਹੇ ਦੀ ਬਾਰੀਕ ਤਾਰ ਨਾਲ ਬੰਨ੍ਹੇ ਹੋਏ ਸਨ।

Ad Position 21
No active advertisement
ਅਜੀਤ ਡੈਸਕ 04-10-2026
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਟਹਿਣਾ ਨੇੜੇ ਰਜਵਾਹੇ ’ਚੋਂ ਕਰੀਬ 6 ਸਾਲ ਦੇ ਅਣਪਛਾਤੇ ਬੱਚੇ ਦੀ ਲਾਸ਼ ਬਰਾਮਦ ਹੋਈ। ਬੱਚੇ ਦੇ ਹੱਥ-ਪੈਰ ਲੋਹੇ ਦੀ ਬਾਰੀਕ ਤਾਰ ਨਾਲ ਬੰਨ੍ਹੇ ਹੋਏ ਸਨ। ਪੁਲਿਸ ਨੇ ਮੁੱਢਲੀ ਜਾਂਚ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਟਹਿਣਾ ਦੇ ਚੌਕੀਦਾਰ ਜਗਸੀਰ ਸਿੰਘ ਨੇ ਥਾਣਾ ਸਦਰ ਫ਼ਰੀਦਕੋਟ ਨੂੰ ਸੂਚਨਾ ਦਿੱਤੀ ਕਿ ਪਿੰਡ ਵਿਚੋਂ ਲੰਘਦੇ ਰਜਵਾਹੇ ਦੇ ਪੁਲ ਕੋਲ ਇਕ ਬੱਚੇ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਸਬ ਇੰਸਪੈਕਟਰ ਸਤਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ’ਤੇ ਪੁੱਜ ਗਈ। ਸਹਾਰਾ ਸੁਸਾਇਟੀ ਦੇ ਵਰਕਰਾਂ ਦੀ ਮਦਦ ਨਾਲ ਰਜਵਾਹੇ ’ਚੋਂ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲਿਸ ਮੁਤਾਬਿਕ ਬੱਚੇ ਦੀ ਉਮਰ ਕਰੀਬ 6 ਸਾਲ ਹੈ। ਉਸ ਨੇ ਖਾਕੀ ਰੰਗ ਦੀ ਟੀ-ਸ਼ਰਟ, ਕਾਲੇ ਰੰਗ ਦੀ ਹਾਫ਼ ਪੈਂਟ ਤੇ ਪੈਰਾਂ ਵਿਚ ਸੈਂਡਲ ਪਾਏ ਹੋਏ ਸਨ। ਉਸ ਦੇ ਹੱਥ-ਪੈਰ ਲੋਹੇ ਦੀ ਬਾਰੀਕ ਤਾਰ ਨਾਲ ਬੰਨ੍ਹੇ ਹੋਏ ਸਨ। ਮੁੱਢਲੀ ਜਾਂਚ ਵਿਚ ਪੁਲਿਸ ਨੂੰ ਸ਼ੱਕ ਹੈ ਕਿ ਬੱਚੇ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਪਛਾਣ ਛੁਪਾਉਣ ਲਈ ਉਸ ਨੂੰ ਰਜਵਾਹੇ ਵਿਚ ਸੁੱਟ ਦਿੱਤਾ ਗਿਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸੀ . ਬੀ . ਆਈ . ਵਲੋਂ ਆਰਕਾਮ , ਐਲ . ਆਈ . ਸੀ . ਦੇ ਸਾਬਕਾ ਮੁੱਖ ਨਿਵੇਸ਼ ਅਧਿਕਾਰੀ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਅਗਲੀ ਖ਼ਬਰ ਹੁਣ ਮੈਂ ਪੈਸੇ ਲਈ ਬਹੁਤੀਆਂ ਫ਼ਿਲਮਾਂ ਨਹੀਂ ਕਰਦੀ, ਬਲਕਿ ਕਹਾਣੀ, ਸਕ੍ਰਿਪਟ ਤੇ ਨਿਰਦੇਸ਼ਕ ਦੇ ਵਧੀਆ ਕੰਮ ਨੂੰ ਤਰਜ਼ੀਹ ਦਿੰਦੀ...
Ad Position 24