04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਲਾਹੌਰ ’ ਚ 9 ਨੂੰ ਮਨਾਇਆ ਜਾਵੇਗਾ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 4 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ’ਤੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਲਾਹੌਰ ਸਥਿਤ ਚੂਨਾ ਮੰਡੀ ’ਚ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਰਾਮਦਾਸ ਜੀ ਵਿਖੇ 9 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 27 ਅਕਤੂਬਰ ਨੂੰ ਮਨਾਇਆ ਜਾਵੇਗਾ।

Ad Position 21
No active advertisement
ਲਾਹੌਰ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਰਾਮਦਾਸ ਜੀ ਦਾ ਬਾਹਰੀ ਦ੍ਰਿਸ਼। ਤਸਵੀਰ ਰਾਹੀਂ : ਸੁਰਿੰਦਰ ਕੋਛੜ 05-10-2026
ਅੰਮ੍ਰਿਤਸਰ, 4 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ’ਤੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਲਾਹੌਰ ਸਥਿਤ ਚੂਨਾ ਮੰਡੀ ’ਚ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਰਾਮਦਾਸ ਜੀ ਵਿਖੇ 9 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 27 ਅਕਤੂਬਰ ਨੂੰ ਮਨਾਇਆ ਜਾਵੇਗਾ। ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਗੁਰੂ ਰਾਮਦਾਸ ਸੇਵਕ ਜਥਾ ਵਲੋਂ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਸਮੇਤ ਵੱਖ-ਵੱਖ ਭਵਨਾਂ ’ਚ ਰੰਗ ਬਿਰੰਗੇ ਖ਼ੂਬਸੂਰਤ ਮਹਿਕਦੇ ਅਤੇ ਸਜਾਵਟੀ ਫੁੱਲਾਂ ਅਤੇ ਰੌਸ਼ਨੀਆਂ ਦੀ ਸਜਾਵਟ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਸਭ ਪ੍ਰਵੇਸ਼ ਰਸਤਿਆਂ ਅਤੇ ਗੁੰਬਦ ’ਤੇ ਰੰਗ ਬਰੰਗੀਆਂ ਰੌਸ਼ਨੀਆਂ ਅਤੇ ਫੁੱਲਾਂ ਨਾਲ ਸਜਾਵਟ ਕਰਕੇ ਰੂਹ ਨੂੰ ਤ੍ਰਿਪਤ ਕਰਨ ਵਾਲਾ ਮਨਮੋਹਕ ਨਜ਼ਾਰਾ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਪ੍ਰਸਿੱਧ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਹਾਜ਼ਰੀ ਭਰੀ ਜਾਵੇਗੀ। ਕੀਰਤਨ ਦਰਬਾਰ ’ਚ ਰਾਗੀ ਜਥਾ ਭਾਈ ਜਸਬੀਰ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ), ਭਾਈ ਗੁਰਦੀਪ ਸਿੰਘ, ਅਰੂਜ ਰਿਆਜ਼, ਭਾਈ ਨਈਮ ਤਾਹਿਰ ਲਾਲ, ਭਾਈ ਇੰਦਰਜੀਤ ਸਿੰਘ, ਭਾਈ ਹਰਦੀਪ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਭਾਈ ਜੋਗਾ ਸਿੰਘ), ਭਾਈ ਜੋਗਿੰਦਰ ਸਿੰਘ, ਭਾਈ ਹਰਵਿੰਦਰ ਸਿੰਘ ਸਮੇਤ ਹੋਰ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਲਾਹੌਰ ਤੋਂ ਮਨਿੰਦਰ ਸਿੰਘ ਮਿੰਨੀ ਅਤੇ ਭਾਈ ਨਈਮ ਤਾਹਿਰ ਲਾਲ ਨੇ ‘ਅਜੀਤ’ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 7 ਅਕਤੂਬਰ ਨੂੰ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ। ਸ਼ਾਮ 6 ਵਜੇ ਤੋਂ ਲੈ ਕੇ ਦੇਰ ਰਾਤ 1:30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਣਗੇ। 8 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ 3:30 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਣਗੇ। ਉਪਰੰਤ ਸੋਦਰ ਚੌਂਕੀ ਤੱਕ ਕੀਰਤਨ ਹੋਵੇਗਾ ਅਤੇ ਆਰਤੀ ਤੋਂ ਬਾਅਦ ਰੈਣ ਸਬਾਈ ਕੀਰਤਨ ਸਮਾਗਮ ਹੋਵੇਗਾ। ਇਸ ਤੋਂ ਬਾਅਦ 9 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸੰਤ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਸ਼ੁੱਧ ਪਾਠ ਬੋਧ ਸਮਾਗਮ’ ਬੁੰਗਾ ਮਸਤੂਆਣਾ ਵਿਖੇ ਸ਼ੁਰੂ ਅਗਲੀ ਖ਼ਬਰ ਨਸ਼ੇ ਨਾਲ 35 ਸਾਲਾ ਨੌਜਵਾਨ ਦੀ ਮੌਤ
Ad Position 24