ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ-ਯਾਦਵਿੰਦਰ ਸਿੰਘ ਬੁੱਟਰ
ਬਟਾਲਾ, 4 ਅਕਤੂਬਰ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਵਰਿੰਦਰ ਸਚਦੇਵਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਬਟਾਲਾ, 4 ਅਕਤੂਬਰ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਵਰਿੰਦਰ ਸਚਦੇਵਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਜਥੇਬੰਦਕ ਵਿਸਥਾਰ, ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਸਰਗਰਮੀ ਵਧਾਉਣ ਤੇ ਜਨ ਸੰਪਰਕ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵੀ ਚਰਚਾ ਹੋਈ। ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਸਤੀਸ਼ ਪੂਨੀਆ ਅਤੇ ਵਰਿੰਦਰ ਸਚਦੇਵਾ ਨਾਲ ਮੁਲਾਕਾਤ ਦੌਰਾਨ ਪੰਜਾਬ ਵਿਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਤੀਸ਼ ਪੂਨੀਆ ਤੇ ਵਰਿੰਦਰ ਸਚਦੇਵਾ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਲਗਾਤਾਰ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵਲੋਂ ਦੇਸ਼ ਦੇ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਬੁਨਿਆਦੀ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ। ਬੁੱਟਰ ਨੇ ਕਿਹਾ ਕਿ ਭਾਜਪਾ ਵਰਕਰ ਪਾਰਟੀ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ। ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਇਤਿਹਾਸਕ ਜਿੱਤ ਦਰਜ ਕਰੇਗੀ। ਇਸ ਮੌਕੇ ਯਾਦਵਿੰਦਰ ਸਿੰਘ ਬੁੱਟਰ ਵਲੋਂ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਵੀਰਿੰਦਰ ਸਚਦੇਵਾ ਨੂੰ ਵੀ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਭੇਟ ਕਰ ਕੇ ਸਨਮਾਨਿਤ ਕੀਤਾ।