05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰਦੁਆਰਾ ਸਾਹਿਬ ਦਾ ਜਥੇ: ਬਾਬਾ ਟੇਕ ਸਿੰਘ ਤੇ ਗੁਰਪ੍ਰੀਤ ਸਿੰਘ ਝੱਬਰ ਨੇ ਲਿਆ ਜਾਇਜ਼ਾ

ਤਲਵੰਡੀ ਸਾਬੋ, 5 ਅਕਤੂਬਰ (ਰਣਜੀਤ ਸਿੰਘ ਰਾਜੂ)- ਰਾਜਸਥਾਨ ਦੇ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਿਸ ਵਲੋਂ ਕੀਤੀ ਬੇਅਦਬੀ ਸੰਬੰਧੀ ਸਾਹਮਣੇ ਆਈਆਂ ਘਟਨਾਵਾਂ ਦਾ ਜਾਇਜ਼ਾ ਲੈਣ ਲਈ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਗੰਗਾਨਗਰ ਗੁਰਦੁਆਰਾ ਸਾਹਿਬ ਪੁੱਜੇ। ਜਾਇਜ਼ਾ ਲੈਣ ਉਪਰੰਤ ਉਨ੍ਹਾਂ ਦੇਖਿਆ ਕਿ ਪੁਲਿਸ ਵਲੋਂ ਗੁਰਦੁਆਰਾ ਸਾਹਿਬ ਦੀ ਮਰਿਯਾਦਾ ਨੂੰ ਛਿੱਕੇ ਟੰਗ ਕੇ ਭੰਨਤੋੜ ਕੀਤੀ ਤੇ ਗੁਰੂ ਕੇ ਲੰਗਰਾਂ ਦੀ ਬੇਅਦਬੀ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 06-10-2026
ਤਲਵੰਡੀ ਸਾਬੋ, 5 ਅਕਤੂਬਰ (ਰਣਜੀਤ ਸਿੰਘ ਰਾਜੂ)- ਰਾਜਸਥਾਨ ਦੇ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਿਸ ਵਲੋਂ ਕੀਤੀ ਬੇਅਦਬੀ ਸੰਬੰਧੀ ਸਾਹਮਣੇ ਆਈਆਂ ਘਟਨਾਵਾਂ ਦਾ ਜਾਇਜ਼ਾ ਲੈਣ ਲਈ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਗੰਗਾਨਗਰ ਗੁਰਦੁਆਰਾ ਸਾਹਿਬ ਪੁੱਜੇ। ਜਾਇਜ਼ਾ ਲੈਣ ਉਪਰੰਤ ਉਨ੍ਹਾਂ ਦੇਖਿਆ ਕਿ ਪੁਲਿਸ ਵਲੋਂ ਗੁਰਦੁਆਰਾ ਸਾਹਿਬ ਦੀ ਮਰਿਯਾਦਾ ਨੂੰ ਛਿੱਕੇ ਟੰਗ ਕੇ ਭੰਨਤੋੜ ਕੀਤੀ ਤੇ ਗੁਰੂ ਕੇ ਲੰਗਰਾਂ ਦੀ ਬੇਅਦਬੀ ਕੀਤੀ ਗਈ ਹੈ। ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਸਮੇਤ ਹੋਰਨਾਂ ਸ਼ਹੀਦ ਸਿੰਘਾਂ ਦੇ ਪੋਸਟਰਾਂ ਨੂੰ ਬੇਅਦਬੀ ਨਾਲ ਪਾੜ੍ਹਿਆ ਗਿਆ ਹੈ। ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਝੂਠੇ ਕੇਸ ਵਿਚ ਗ੍ਰਿਫ਼ਤਾਰ ਕਰਨਾ ਰਾਜਸਥਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਤੇ ਪੱਖਪਾਤੀ ਰਵੱਈਏ ਨੂੰ ਨੰਗਾ ਕਰਦਾ ਹੈ । ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਚਾਰ ਮੈਂਬਰੀ ਜਾਂਚ ਕਮੇਟੀ ਦੀ ਅੱਜ ਜਨਤਕ ਕੀਤੀ ਜਾਵੇਗੀ ਜਾਂਚ ਰਿਪੋਰਟ-ਧਾਮੀ ਅਗਲੀ ਖ਼ਬਰ ਚਿੱਟਾ, ਨਸ਼ੀਲੀਆਂ ਗੋਲੀਆਂ, ਕੈਪਸੂਲ ਤੇ ਸ਼ਰਾਬ ਬਰਾਮਦ, 21 ਜਣੇ ਕਾਬੂ
Ad Position 24