ਚਾਰ ਮੈਂਬਰੀ ਜਾਂਚ ਕਮੇਟੀ ਦੀ ਅੱਜ ਜਨਤਕ ਕੀਤੀ ਜਾਵੇਗੀ ਜਾਂਚ ਰਿਪੋਰਟ-ਧਾਮੀ
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਬਹਿਰੀਨ ਵਾਲੀ ਬੀਬੀ ਵਲੋਂ ਲਾਏ ਦੋਸ਼ਾਂ ਦੇ ਮਾਮਲੇ ਦੀ ਪੜ੍ਹਤਾਲ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ 22 ਸਤੰਬਰ ਨੂੰ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ 6 ਅਕਤੂਬਰ ਨੂੰ ਦੁਪਹਿਰ 12 ਵਜੇ ਮੀਡੀਆ ਰਾਹੀਂ ਜਨਤਕ ਕੀਤਾ ਜਾਵੇਗਾ । ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਵਿਚ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸੰਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ ।
ਅਜੀਤ ਡੈਸਕ
06-10-2026