06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ ਇਕੋਤਰੀ ਸਮਾਗਮ ਦੀ ਅਰੰਭਤਾ

ਟਾਂਡਾ ਉੜਮੁੜ, 5 ਅਕਤੂਬਰ (ਦੀਪਕ ਬਹਿਲ)-ਸਾਲਾਨਾ ਇਕੋਤਰੀ ਸਮਾਗਮ ਅੱਜ ਟਾਂਡਾ ਵਿਖੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਾਵਨ ਅਤੇ ਪਵਿੱਤਰ ਲੜੀ ਨਾਲ ਆਰੰਭ ਹੋਏ । ਅੰਮ੍ਰਿਤ ਵੇਲੇ ਸੰਤ ਬਾਬਾ ਗੁਰਦਿਆਲ ਸਿੰਘ ਤੋਂ ਇਲਾਵਾ ਹੋਰ ਸੰਤ ਮਹਾਂਪੁਰਸ਼ਾਂ ਤੇ ਪੰਥ ਪ੍ਰਸਿੱਧ ਸ਼ਖਸ਼ੀਅਤਾਂ ਦੀ ਹਾਜਰੀ ਵਿਚ ਜੈਕਾਰਿਆਂ ਨਾਲ ਇਨ੍ਹਾਂ ਸਮਾਗਮਾਂ ਦੀ ਆਰੰਭਤਾ ਹੋਈ, ਉੱਥੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੂੰ ਸਦਾ-ਸਦਾ ਲਈ ਗੁਰੂ ਵਾਲੇ ਬਣਨ ਲਈ ਪ੍ਰੇਰਿਆ ।

Ad Position 21
No active advertisement
ਅਜੀਤ ਡੈਸਕ 06-10-2026
ਟਾਂਡਾ ਉੜਮੁੜ, 5 ਅਕਤੂਬਰ (ਦੀਪਕ ਬਹਿਲ)-ਸਾਲਾਨਾ ਇਕੋਤਰੀ ਸਮਾਗਮ ਅੱਜ ਟਾਂਡਾ ਵਿਖੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਾਵਨ ਅਤੇ ਪਵਿੱਤਰ ਲੜੀ ਨਾਲ ਆਰੰਭ ਹੋਏ । ਅੰਮ੍ਰਿਤ ਵੇਲੇ ਸੰਤ ਬਾਬਾ ਗੁਰਦਿਆਲ ਸਿੰਘ ਤੋਂ ਇਲਾਵਾ ਹੋਰ ਸੰਤ ਮਹਾਂਪੁਰਸ਼ਾਂ ਤੇ ਪੰਥ ਪ੍ਰਸਿੱਧ ਸ਼ਖਸ਼ੀਅਤਾਂ ਦੀ ਹਾਜਰੀ ਵਿਚ ਜੈਕਾਰਿਆਂ ਨਾਲ ਇਨ੍ਹਾਂ ਸਮਾਗਮਾਂ ਦੀ ਆਰੰਭਤਾ ਹੋਈ, ਉੱਥੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੂੰ ਸਦਾ-ਸਦਾ ਲਈ ਗੁਰੂ ਵਾਲੇ ਬਣਨ ਲਈ ਪ੍ਰੇਰਿਆ । ਸੰਤ ਬਾਬਾ ਗੁਰਦਿਆਲ ਸਿੰਘ ਨੇ ਇਸ ਮੌਕੇ ਇਕੋਤਰੀ ਸਮਾਗਮ ਨੂੰ ਸੇਵਾ, ਸਿਮਰਨ ਅਤੇ ਸਤਿਸੰਗ ਦਾ ਸੁਮੇਲ ਦੱਸਿਆ ਅਤੇ ਕਿਹਾ ਕਿ 23 ਦਿਨ ਤੱਕ ਨਿਰੰਤਰ ਚੱਲਣ ਵਾਲੇ ਇਸ ਅੰਮ੍ਰਿਤਮਈ ਸਮਾਗਮਾਂ ਦਾ ਲਾਹਾ ਖੱਟ ਕੇ ਬਾਣੀ ਨਾਲ ਪੂਰਨ ਰੂਪ ਵਿਚ ਜੁੜ ਕੇ ਗੁਰੂ ਵਾਲੇ ਬਣਨ ਲਈ ਤੇ ਅੰਮ੍ਰਿਤ ਦੇ ਧਾਰਨੀ ਬਣਨ ਲਈ ਪ੍ਰੇਰਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਚਖੰਡ ਵਾਸੀ ਬਾਬਾ ਬਲਵੰਤ ਸਿੰਘ ਵਲੋਂ ਚਲਾਈ ਗਈ ਇਹ ਪਰੰਪਰਾ ਨਿਰੰਤਰ ਚੱਲੀ ਆ ਰਹੀ ਹੈ ਜੋ ਇਸ ਵੇਲੇ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਹਿਤੁ ਸਿੱਖ ਜਗਤ ਅੰਦਰ ਇੱਕ ਵਿਲਖਣ ਪਹਿਚਾਣ ਬਣ ਚੁੱਕੀ ਹੈ। ਇਸ ਸਮਾਗਮ ਦੀ ਆਰੰਭਤਾ ਮੌਕੇ ਅੱਜ 9 ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਆਰੰਭ ਹੋਈ ਜਿਸ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਜੀ ਤੋਂ ਇਲਾਵਾ ਸੰਤ ਬਾਬਾ ਹਰਜਿੰਦਰ ਸਿੰਘ ਬਰਾੜ, ਸੰਤ ਬਾਬਾ ਰਣਬੀਰ ਸਿੰਘ ਜੀ, ਸੰਤ ਬਾਬਾ ਮਨਵੀਰ ਸਿੰਘ ਜੀ ਨਾਨਕਸਰ ਵਾਲੇ, ਸੰਤ ਬਾਬਾ ਕੁਲਵਿੰਦਰ ਸਿੰਘ ਜੀ, ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਭਾਈ ਸੁਮੀਤ ਸਿੰਘ, ਭਾਈ ਸਿਮਰਨ ਸਿੰਘ, ਭਾਈ ਜੋਰਾਵਰ ਸਿੰਘ, ਭਾਈ ਅਰਜੁਨ ਸਿੰਘ, ਭਾਈ ਗੁਰਦੀਪ ਸਿੰਘ ਮੂਮ ਤੋਂ ਇਲਾਵਾ ਹੋਰ ਕਈ ਪੰਥ ਪ੍ਰਸਿੱਧ ਸ਼ਖਸ਼ੀਅਤਾਂ ਹਾਜ਼ਰ ਸਨ। ਵਰਨਣਯੋਗ ਹੈ ਕਿ ਇਨ੍ਹਾਂ ਸਮਾਗਮਾਂ ਦੌਰਾਨ ਹਰ ਰੋਜ਼ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈ ਰਹੇ ਹਾਂ-ਡੀ.ਜੀ.ਪੀ. ਸਿਨਹਾ ਅਗਲੀ ਖ਼ਬਰ ਬੰਗਾ ਨੇੜੇ ਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ ਬੱਸ ਪਲਟੀ -4 ਮੌਤਾਂ
Ad Position 24