06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈ ਰਹੇ ਹਾਂ-ਡੀ.ਜੀ.ਪੀ. ਸਿਨਹਾ

ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਅਜਨਾਲਾ ਨੇੜੇ ਡਿਊਟੀ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਹੇ ਜੀ. ਆਰ.

Ad Position 21
No active advertisement
ਅਜੀਤ ਡੈਸਕ 06-10-2026
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਅਜਨਾਲਾ ਨੇੜੇ ਡਿਊਟੀ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਹੇ ਜੀ.ਆਰ.ਪੀ. (ਰੇਲਵੇ ਪੁਲਿਸ) ਦੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਕੀਤੀ ਗਈ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਇਸ ਘਟਨਾ ਦਾ ਜਾਇਜ਼ਾ ਲੈਣ ਲਈ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਪਰਵੀਨ ਕੁਮਾਰ ਸਿਨਹਾ ਅੱਜ ਅਜਨਾਲਾ ਪਹੁੰਚੇ। ਉਨ੍ਹਾਂ ਵਲੋਂ ਸਰਹੱਦੀ ਪਿੰਡ ਜਗਦੇਵ ਖ਼ੁਰਦ ਨਜ਼ਦੀਕ ਵਾਰਦਾਤ ਵਾਲੀ ਥਾਂ ਦਾ ਦੌਰਾ ਕਰਕੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਪੁਲਿਸ ਅਧਿਕਾਰੀਆਂ ਤੋਂ ਮਾਮਲੇ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਇਸ ਉਪਰੰਤ ਸ੍ਰੀ ਸਿਨਹਾ ਸਿਵਲ ਹਸਪਤਾਲ ਅਜਨਾਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ਖ਼ਮੀ ਹੋਏ ਏ. ਐੱਸ. ਆਈ. ਸੁਖਚੈਨ ਸਿੰਘ ਦਾ ਹਾਲ-ਚਾਲ ਜਾਣਿਆ ਤੇ ਡਿਊਟੀ ’ਤੇ ਤਾਇਨਾਤ ਡਾ. ਜਪਜੀਤ ਕੌਰ ਤੋਂ ਉਨ੍ਹਾਂ ਦੀ ਸਿਹਤ ਸੰਬੰਧੀ ਜਾਣਕਾਰੀ ਲਈ। ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਸੁਖਚੈਨ ਸਿੰਘ ਦੀ ਹਾਲਤ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ । ਗੋਲੀ ਮੋਢੇ ਵਾਲੇ ਹਿੱਸੇ ਵਿਚੋਂ ਨਿਕਲ ਗਈ ਹੈ ਅਤੇ ਹੱਡੀ ਨੂੰ ਕੋਈ ਨੁਕਸਾਨ ਨਹੀਂ ਹੋਇਆ। ਇਸ ਮੌਕੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਡੀ.ਜੀ.ਪੀ. ਪਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਏ.ਐੱਸ.ਆਈ. ਸੁਖਚੈਨ ਸਿੰਘ ਗੋਲੀਬਾਰੀ ਮਾਮਲੇ ਦੀ ਬਰੀਕੀ ਨਾਲ ਜਾਂਚ ਲਈ ਪੁਲਿਸ ਦੀਆਂ ਕਈ ਵਿਸ਼ੇਸ਼ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੁਰਾਣੀ ਰੰਜਿਸ਼ ਸਮੇਤ ਕਿਸੇ ਵੀ ਸੰਭਾਵਿਤ ਕਾਰਨ ਜਾਂ ਹੋਰ ਮੋਟਿਵ ਨੂੰ ਜਾਂਚ ਤੋਂ ਬਾਹਰ ਨਹੀਂ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਡੀ.ਜੀ.ਪੀ. ਸਿਨਹਾ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਸਮੇਤ ਅਪਰਾਧਿਕ ਤੱਤਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ, ਡੀ.ਐੱਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ ਤੋਂ ਇਲਾਵਾ ਸੁਖਚੈਨ ਸਿੰਘ ਦਾ ਭਰਾ ਪਰਮਜੀਤ ਸਿੰਘ ਤੇ ਜੋਗਿੰਦਰ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸੰਬੰਧਾਂ ਦੇ ਸ਼ੱਕ ’ਚ ਪਤਨੀ ਦੀ ਹੱਤਿਆ ਅਗਲੀ ਖ਼ਬਰ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ ਇਕੋਤਰੀ ਸਮਾਗਮ ਦੀ ਅਰੰਭਤਾ
Ad Position 24