ਸੁਪਰੀਮ ਕੋਰਟ ਨੇ ਜੰਤਰ ਮੰਤਰ ’ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੀ ਇਜਾਜ਼ਤ ਸੰਬੰਧੀ ਪਟੀਸ਼ਨ ’ਤੇ ਸਹਿਮਤੀ ਜਤਾਈ
ਨਵੀਂ ਦਿੱਲੀ, 5 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤੀਪੂਰਨ ਪ੍ਰਦਰਸ਼ਨ ਤੇ ਮਾਰਚ ਕਰਨ ਦੀ ਇਜਾਜ਼ਤ ਸਬੰਧੀ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ। ਚੀਫ਼ ਜਸਟਿਸ ਆਫ਼ ਇੰਡੀਆ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਦੇ ਸਾਹਮਣੇ ਪਟੀਸ਼ਨਕਰਤਾ ਦੇ ਵਕੀਲ ਨੇ ਇਹ ਮਾਮਲਾ ਚੁੱਕਿਆ।
ਨਵੀਂ ਦਿੱਲੀ, 5 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤੀਪੂਰਨ ਪ੍ਰਦਰਸ਼ਨ ਤੇ ਮਾਰਚ ਕਰਨ ਦੀ ਇਜਾਜ਼ਤ ਸਬੰਧੀ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ। ਚੀਫ਼ ਜਸਟਿਸ ਆਫ਼ ਇੰਡੀਆ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਦੇ ਸਾਹਮਣੇ ਪਟੀਸ਼ਨਕਰਤਾ ਦੇ ਵਕੀਲ ਨੇ ਇਹ ਮਾਮਲਾ ਚੁੱਕਿਆ। ਅਦਾਲਤ ਨੇ ਕਿਹਾ ਕਿ ਅਸੀਂ ਪਟੀਸ਼ਨ ਨੂੰ ਸੂਚੀਬੱਧ ਕਰਾਂਗੇ ਤੇ ਫਿਰ ਤੁਸੀਂ ਆਪਣੀ ਬਹਿਸ ਕਰ ਸਕਦੇ ਹੋ। ਪਟੀਸ਼ਨ ਵਿਚ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ਅਤੇ ਰਾਜਧਾਨੀ ਦੇ ਹੋਰ ਹਿੱਸਿਆਂ ਵਿਚ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣ ਲਈ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਵਿਚ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਦਿੱਲੀ ਪੁਲਿਸ ਵਿਦਿਆਰਥੀਆਂ,ਆਮ ਨਾਗਰਿਕਾਂ, ਸਿਆਸੀ ਪਾਰਟੀਆਂ ਦੇ ਆਗੂਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਜੰਤਰ-ਮੰਤਰ ਵਿਖੇ ਸ਼ਾਂਤੀਪੂਰਨ ਪ੍ਰਦਰਸ਼ਨ ਤੇ ਮਾਰਚ ਕਰਨ ਦੀ ਇਜਾਜ਼ਤ ਨਹੀਂ ਦੇ ਰਹੀ। ਪੂਰੇ ਇਲਾਕੇ ਨੂੰ ਬੈਰੀਕੇਡਿੰਗ ਲਗਾ ਕੇ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਸੰਵਿਧਾਨ ਦੀ ਧਾਰਾ 19 ਦੇ ਤਹਿਤ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਮੂਲ ਅਧਿਕਾਰ ਹੈ, ਜਿਸ ਦੀ ਸੁਪਰੀਮ ਕੋਰਟ ਨੇ ਵੀ ਹਮੇਸ਼ਾ ਹਮਾਇਤ ਕੀਤੀ ਹੈ।