08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼੍ਰੋਮਣੀ ਕਮੇਟੀ ਕਿਸੇ ਇਕ ਵਿਅਕਤੀ ਦੀ ਨਹੀਂ ਸਗੋਂ ਪੂਰੀ ਸਿੱਖ ਸੰਗਤ ਦੀ ਹੈ-ਬਲਤੇਜ ਪੰਨੂ

ਚੰਡੀਗੜ੍ਹ, 6 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਉਨ੍ਹਾਂ ’ਤੇ ਕੀਤੀਆਂ ਟਿੱਪਣੀਆਂ ’ਤੇ ਕਿਹਾ ਕਿ ਉਹ ਸਾਰੀਆਂ ਸਿੱਖ ਸੰਸਥਾਵਾਂ ਦਾ ਸਤਿਕਾਰ ਕਰਦੇ ਹਨ। ਬਲਤੇਜ ਪੰਨੂ ਨੇ ਹਰਜਿੰਦਰ ਸਿੰਘ ਧਾਮੀ ’ਤੇ ਸਵਾਲ ਖੜ੍ਹਾ ਕੀਤਾ ਕਿ ਤੱਥ ਖੋਜ ਕਮੇਟੀ ਨੇ ਸਿਰਫ 15 ਦਿਨਾਂ ਵਿਚ 4-5 ਰਜਿਸਟਰ ਫਰੋਲ ਕੇ ਆਪਣੀ ਰਿਪੋਰਟ ਸੌਂਪੀ ਹੈ ਜੋ ਕਈ ਤਰ੍ਹਾਂ ਦੇ ਸਵਾਲ ਖੜੇ ਕਰਦੀ ਹੈ ।

Ad Position 21
No active advertisement
ਅਜੀਤ ਡੈਸਕ 07-10-2026
ਚੰਡੀਗੜ੍ਹ, 6 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਉਨ੍ਹਾਂ ’ਤੇ ਕੀਤੀਆਂ ਟਿੱਪਣੀਆਂ ’ਤੇ ਕਿਹਾ ਕਿ ਉਹ ਸਾਰੀਆਂ ਸਿੱਖ ਸੰਸਥਾਵਾਂ ਦਾ ਸਤਿਕਾਰ ਕਰਦੇ ਹਨ। ਬਲਤੇਜ ਪੰਨੂ ਨੇ ਹਰਜਿੰਦਰ ਸਿੰਘ ਧਾਮੀ ’ਤੇ ਸਵਾਲ ਖੜ੍ਹਾ ਕੀਤਾ ਕਿ ਤੱਥ ਖੋਜ ਕਮੇਟੀ ਨੇ ਸਿਰਫ 15 ਦਿਨਾਂ ਵਿਚ 4-5 ਰਜਿਸਟਰ ਫਰੋਲ ਕੇ ਆਪਣੀ ਰਿਪੋਰਟ ਸੌਂਪੀ ਹੈ ਜੋ ਕਈ ਤਰ੍ਹਾਂ ਦੇ ਸਵਾਲ ਖੜੇ ਕਰਦੀ ਹੈ । ਉਨ੍ਹਾਂ ਸਪਸ਼ਟ ਕੀਤਾ ਕਿ ਕੋਈ ਵੀ ਐਸ.ਜੀ.ਪੀ.ਸੀ. ਸੰਸਥਾ ’ਤੇ ਹਮਲਾ ਨਹੀਂ ਕਰ ਰਿਹਾ, ਸਗੋਂ ਚੁੱਕੇ ਜਾ ਰਹੇ ਸਵਾਲ ਉਨ੍ਹਾਂ ਲੋਕਾਂ ’ਤੇ ਹਨ ਜੋ ਇਸ ਨੂੰ ਚਲਾਉਣ ਲਈ ਜ਼ਿੰਮੇਵਾਰ ਹਨ। ਸ਼੍ਰੋਮਣੀ ਕਮੇਟੀ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਕੌਮ ਦੀ ਹੈ, ਜਿਸ ਨੇ ਇਸ ਸੰਸਥਾ ਨੂੰ ਸਥਾਪਤ ਕਰਨ ਤੇ ਚਲਾਉਣ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਹਰਜਿੰਦਰ ਸਿੰਘ ਧਾਮੀ ਨੇ ਇਹ ਸਪਸ਼ਟ ਕਿਉਂ ਨਹੀਂ ਕੀਤਾ ਕਿ ਅੰਮ੍ਰਿਤਸਰ ਸਰਾਂ ਵਿਚ ਜਦੋਂ ਉਹ ਮਹਿਲਾ ਆਈ ਸੀ ਤਾਂ ਉਸ ਲਈ ਕਮਰਾ ਬੁੱਕ ਕਰਨ ਦੀ ਸਿਫ਼ਾਰਸ਼ ਕਿਸ ਨੇ ਕੀਤੀ ਸੀ ? ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸੀ.ਬੀ.ਆਈ. ਜਾਂਚ ਦੀ ਕੀਤੀ ਗਈ ਮੰਗ ’ਤੇ ਬਲਤੇਜ ਪੰਨੂ ਨੇ ਇਸ ਏਜੰਸੀ ਦੇ ਟਰੈਕ ਰਿਕਾਰਡ ’ਤੇ ਸਵਾਲ ਚੁੱਕੇ। ਬਲਤੇਜ ਪੰਨੂ ਨੇ ਕਿਹਾ ਕਿ ਐਸ.ਜੀ.ਪੀ.ਸੀ. ਇੱਕ ਬਹੁਤ ਹੀ ਸਤਿਕਾਰਯੋਗ ਸੰਸਥਾ ਹੈ। ਸਿੱਖ ਕੌਮ ਲਈ ਇੰਨੀ ਅਹਿਮੀਅਤ ਰੱਖਣ ਵਾਲੀ ਸੰਸਥਾ ਅੰਦਰ ਕੁੱਝ ਵਾਪਰਦਾ ਹੈ, ਤਾਂ ਲੋਕਾਂ ਨੂੰ ਸਵਾਲ ਪੁੱਛਣ ਦਾ ਪੂਰਾ ਹੱਕ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫਦ ਨੇ ਸ੍ਰੀ ਅਨੰਦਪੁਰ ਸਾਹਿਬ ਘਟਨਾ ਨੂੰ ਲੈ ਕੇ ਡੀ.ਜੀ.ਪੀ. ਨੂੰ ਸੌਂਪਿਆ ਮੰਗ... ਅਗਲੀ ਖ਼ਬਰ ਅਕਾਲੀ ਸਰਕਾਰ ਬਣਨ ’ਤੇ ਹਲਕਾ ਗਿੱਦੜਬਾਹਾ ਦੀ ਨੁਹਾਰ ਬਦਲ ਦਿਆਂਗੇ-ਸੁਖਬੀਰ ਸਿੰਘ ਬਾਦਲ
Ad Position 24