ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫਦ ਨੇ ਸ੍ਰੀ ਅਨੰਦਪੁਰ ਸਾਹਿਬ ਘਟਨਾ ਨੂੰ ਲੈ ਕੇ ਡੀ.ਜੀ.ਪੀ. ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਇਕ ਵਫਦ ਨੇ ਅੱਜ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਵਿਚ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ।
ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਇਕ ਵਫਦ ਨੇ ਅੱਜ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਵਿਚ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਇਸ ਵਫਦ ਨੇ ਪੁਲਿਸ ਸਟੇਸ਼ਨ ਅਨੰਦਪੁਰ ਸਾਹਿਬ ਵਿਚ ਦਰਜ ਘਟਨਾ ਦੀ ਜਾਂਚ ਦਾ ਘੇਰਾ ਤੁਰੰਤ ਵਧਾਉਣ ਦੀ ਮੰਗ ਕੀਤੀ। ਵਫਦ ਦੇ ਆਗੂ ਗੁਰਜੀਤ ਸਿੰਘ ਤਲਵੰਡੀ (ਯੂਥ ਪ੍ਰਧਾਨ) ਨੇ ਕਿਹਾ ਕਿਉਂਕਿ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 2 ਦਸੰਬਰ 2024 ਨੂੰ ਜਾਰੀ ਹੋਏ ਹੁਕਮਨਾਮਿਆ ਤੋਂ ਬਾਅਦ ਸਿੰਘ ਸਾਹਿਬਾਨ ਦੀ ਸਾਖ ’ਤੇ ਹਮਲਾ ਕਰਨ ਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕਥਿਤ ਵਿਆਪਕ ਸਾਜ਼ਿਸ਼ ਨਾਲ ਜੁੜਿਆ ਹੋਇਆ ਹੈ। ਸ. ਤਲਵੰਡੀ ਨੇ ਕਿਹਾ ਕਿ ਨਵੇਂ ਵੀਡੀਓ ਸਬੂਤਾਂ ਵਿਚ ਪੀੜਤਾ ਨੇ ਖੁਲਾਸਾ ਕੀਤਾ ਹੈ ਕਿ ਉਸ ਨੂੰ ‘ਇੱਕ ਮਿਸ਼ਨ ਤਹਿਤ ਭਾਰਤ ਲਿਆਂਦਾ ਗਿਆ ਸੀ ਅਤੇ ਉਦੇਸ਼ ਪੂਰਾ ਕਰਨ ਲਈ ਪੈਸੇ ਦਾ ਵਾਅਦਾ ਕੀਤਾ ਗਿਆ ਸੀ’। ਇਹ ਇਲਜ਼ਾਮ ਸਾਜ਼ਿਸ਼ਕਾਰਾਂ ਦੀ ਭੂਮਿਕਾ ਨੂੰ ਬੇਨਕਾਬ ਕਰਦੇ ਹਨ। ਇਸ ਲਈ ਅਸੀਂ ਮੰਗ ਕਰਦੇ ਹਾਂ ਕਿ ਸਾਰੇ ਇਲੈਕਟਰਾਨਿਕ ਅਤੇ ਦਸਤਾਵੇਜ਼ੀ ਸਬੂਤਾਂ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਦਾ ਹਿੱਸਾ ਬਣਾਇਆ ਜਾਵੇ। ਅੱਜ ਦੇ ਇਸ ਵਫ਼ਦ ਵਿਚ ਗੁਰਜੀਤ ਸਿੰਘ ਤਲਵੰਡੀ (ਯੂਥ ਪ੍ਰਧਾਨ) ਤੋਂ ਇਲਾਵਾ ਐਡਵੋਕੇਟ ਬਲਬੀਰ ਸਿੰਘ ਸੇਵਕ, ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂ, ਅਮਰਿੰਦਰ ਸਿੰਘ ਬੰਨੀ ਬਰਾੜ ਅਤੇ ਜਗਜੀਤ ਸਿੰਘ ਸ਼ਾਮਿਲ ਸਨ।