ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਦੇ ਸਮੇਂ ’ਚ ਕੀਤਾ ਵਾਧਾ
ਸਕੀਮ ਤਹਿਤ 3,548 ਪ੍ਰਮਾਣਿਤ ਜੇਤੂਆਂ ਨੂੰ 2.30 ਕਰੋੜ ਰੁਪਏ ਦੇ ਇਨਾਮ ਵੰਡੇ - ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 6 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਸੂਬੇ ਦੇ ਖ਼ਜ਼ਾਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ‘ਆਪ’ ਸਰਕਾਰ ਨੇ ਸੂਬੇ ਦੀ ਪ੍ਰਮੁੱਖ ਸਕੀਮ ‘ਬਿੱਲ ਲਿਆਓ ਇਨਾਮ ਪਾਓ’ (ਮੇਰਾ ਬਿੱਲ ਸਕੀਮ) ਵਿਚ ਇਕ ਹੋਰ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ । ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਹੁਣ ਤੱਕ 9.
ਚੰਡੀਗੜ੍ਹ, 6 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਸੂਬੇ ਦੇ ਖ਼ਜ਼ਾਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ‘ਆਪ’ ਸਰਕਾਰ ਨੇ ਸੂਬੇ ਦੀ ਪ੍ਰਮੁੱਖ ਸਕੀਮ ‘ਬਿੱਲ ਲਿਆਓ ਇਨਾਮ ਪਾਓ’ (ਮੇਰਾ ਬਿੱਲ ਸਕੀਮ) ਵਿਚ ਇਕ ਹੋਰ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ । ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਹੁਣ ਤੱਕ 9.40 ਕਰੋੜ ਰੁਪਏ ਦੇ ਜੁਰਮਾਨੇ ਦੀ ਮੰਗ ਕੀਤੀ ਗਈ ਹੈ (ਜਿਸ ਵਿਚੋਂ 7.31 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ), 135 ਨਵੇਂ ਡੀਲਰ ਰਜਿਸਟਰ ਕੀਤੇ ਗਏ, ਅਤੇ ਵਿੱਤੀ ਵਰ੍ਹੇ 2025–26 ਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿਚ 3,548 ਪ੍ਰਮਾਣਿਤ ਲੱਕੀ ਡਰਾਅ ਜੇਤੂਆਂ ਨੂੰ 2.30 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ । ਇਸ ਸਕੀਮ ਨੇ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਲੋਕਾਂ ਨੂੰ ਉਤਸ਼ਾਹਿਤ ਕਰਨ, ਦੋਵਾਂ ਪੱਖਾਂ ਤੋਂ ਸ਼ਾਨਦਾਰ ਨਤੀਜੇ ਦਿੱਤੇ ਹਨ । ਚੀਮਾ ਨੇ ਕਿਹਾ ਕਿ ਇਸ ਸਕੀਮ ਰਾਹੀਂ ਬਿੱਲਾਂ ਦੀ ਪੁਖ਼ਤਾ ਜਾਂਚ ਯਕੀਨੀ ਬਣੀ ਅਤੇ ਸੂਬੇ ਭਰ ਵਿਚ ਟੈਕਸ ਨਿਯਮਾਂ ਦੀ ਉਲੰਘਣਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਈ । ਲਗਾਤਾਰ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਜ਼ਰੀਏ ਕਰ ਵਿਭਾਗ ਨੇ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਨੂੰ ਫੜਿਆ, ਜਿਸ ਦੇ ਸਿੱਟੇ ਵਜੋਂ 9.40 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ ਸਰਕਾਰੀ ਖ਼ਜ਼ਾਨੇ ਵਿਚ 7.31 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ । ਇਸ ਦੇ ਨਾਲ ਹੀ 135 ਨਵੇਂ ਡੀਲਰਾਂ ਨੂੰ ਰਜਿਸਟਰ ਕਰਕੇ ਟੈਕਸ ਦੇ ਦਾਇਰੇ ਨੂੰ ਹੋਰ ਵਿਸ਼ਾਲ ਕੀਤਾ ਗਿਆ । ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2025–26 ਅਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿਚੋਂ ਤਸਦੀਕ ਉਪਰੰਤ ਕੁੱਲ 3,548 ਜੇਤੂ ਸਾਹਮਣੇ ਆਏ, ਜਿਨ੍ਹਾਂ ਨੂੰ ਕੁੱਲ 2,30,38,070 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ । ਇਕੱਲੇ ਵਿੱਤੀ ਵਰ੍ਹੇ 2025–26 ਵਿਚ 3,080 ਪ੍ਰਮਾਣਿਤ ਜੇਤੂਆਂ ਨੂੰ 1,98,15,980 ਰੁਪਏ ਦਿੱਤੇ ਗਏ, ਜਦਕਿ ਵਿੱਤੀ ਵਰ੍ਹੇ 2026–27 ਦੌਰਾਨ ਜਾਰੀ ਡਰਾਵਾਂ ਤਹਿਤ ਖ਼ੁਸ਼ਕਿਸਮਤ ਭਾਗੀਦਾਰਾਂ ਨੂੰ ਵਾਧੂ 32,22,090 ਰੁਪਏ ਵੰਡੇ ਜਾ ਚੁੱਕੇ ਹਨ । ਉਨ੍ਹਾਂ ਕਰ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਸਬੰਧਿਤ ਫ਼ੀਲਡ ਅਧਿਕਾਰੀਆਂ ਨੂੰ ਅਗਲੇ ਮਹੀਨੇ ਦੇ ਅੰਦਰ-ਅੰਦਰ ਬਕਾਇਆ 33.06 ਲੱਖ ਰੁਪਏ ਦੀ ਵਸੂਲੀ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਾਲ ਹੀ ਇਸ ਮਾਮਲੇ ਦੀ ਕਾਰਵਾਈ ਰਿਪੋਰਟ ਰਿਕਾਰਡ ਵਿਚ ਦਰਜ ਕਰਨ ਲਈ ਕਿਹਾ ਹੈ।