06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਕਲੀ ਪੀ.ਸੀ.ਐਸ. ਅਫ਼ਸਰ ਬਣ ਕੇ ਵਿਆਹ ਰਚਾਉਣ ਵਾਲੀ ਮਹਿਲਾ ਸਮੇਤ 6 ਖ਼ਿਲਾਫ਼ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)-ਇਕ ਸਿਆਸੀ ਵਿਅਕਤੀ ਨਾਲ ਜੁੜੇ ਅਤੇ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੇ ਜਾਲ੍ਹਸਾਜ਼ੀ ਦੇ ਮਾਮਲੇ ਸਬੰਧੀ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਪੀੜਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਫ਼ਰਜ਼ੀ ਦਸਤਾਵੇਜ਼ ਤਹਿਤ ਵਿਆਹ ਰਚਾਉਣ ਅਤੇ ਆਪਣੇ ਆਪ ਨੂੰ ਪੀ. ਸੀ.

Ad Position 21
No active advertisement
ਡੀ.ਐਸ.ਪੀ. ਕੁਲਵੀਰ ਸਿੰਘ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਤਸਵੀਰ : ਕਰਨ 07-10-2026
ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)-ਇਕ ਸਿਆਸੀ ਵਿਅਕਤੀ ਨਾਲ ਜੁੜੇ ਅਤੇ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੇ ਜਾਲ੍ਹਸਾਜ਼ੀ ਦੇ ਮਾਮਲੇ ਸਬੰਧੀ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਪੀੜਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਫ਼ਰਜ਼ੀ ਦਸਤਾਵੇਜ਼ ਤਹਿਤ ਵਿਆਹ ਰਚਾਉਣ ਅਤੇ ਆਪਣੇ ਆਪ ਨੂੰ ਪੀ.ਸੀ.ਐਸ. ਅਫ਼ਸਰ ਦੱਸਣ ਵਾਲੀ ਮਹਿਲਾ ਅਤੇ ਇਕ ਸਾਬਕਾ ਸਰਪੰਚ ਸਮੇਤ 6 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਆਰੰਭ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਸਰਕਲ ਫ਼ਤਹਿਗੜ੍ਹ ਸਾਹਿਬ ਦੇ ਡੀ.ਐਸ.ਪੀ ਕੁਲਵੀਰ ਸਿੰਘ ਨੇ ਦੱਸਿਆ ਕਿ ਅਮਰਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੰਡੋਫਲ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਮਨਵਿੰਦਰ ਕੌਰ ਵਾਸੀ ਸੁਰਸਿੰਘ ਜ਼ਿਲ੍ਹਾ ਤਰਨਤਾਰਨ ਵਲੋਂ 1980 ਤੋਂ 1992 ਦਾ ਜਨਮ ਸਰਟੀਫਿਕੇਟ ਬਣਾ ਕੇ, ਆਧਾਰ ਕਾਰਡ ਤੇ ਪੈਨ ਕਾਰਡ ਵਿਚ ਬਦਲਾਅ ਕਰਕੇੇ ਫ਼ਰਜ਼ੀ ਦਸਤਾਵੇਜ਼ਾਂ ਅਤੇ ਆਪਣੇ ਆਪ ਨੂੰ ਪੀ.ਸੀ.ਐਸ. ਅਫ਼ਸਰ ਦੱਸ ਕੇ ਉਸ ਨਾਲ ਵਿਆਹ ਕਰਵਾਇਆ ਸੀ ਅਤੇ ਘਰੋਂ ਜਾਣ ਵੇਲੇ ਉਕਤ ਔਰਤ ਸੋਨੇ ਦੇ ਗਹਿਣੇ ਵੀ ਲੈ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਫ਼ਰਜ਼ੀ ਦਸਤਾਵੇਜ਼ ਰਾਹੀਂ ਵਿਆਹ ਰਚਾਉਣ ਵਾਲੀ ਮਨਵਿੰਦਰ ਕੌਰ, ਉਸ ਦੇ ਭਰਾ, ਤਰਲੋਚਨ ਸਿੰਘ, ਰੁਪਿੰਦਰ ਕੌਰ (ਭਰਜਾਈ), ਵਰਿੰਦਰਜੀਤ ਕੌਰ (ਮਾਤਾ), ਨਰਿੰਦਰ ਸਿੰਘ ਉਰਫ਼ ਗੋਲਡੀ ਅਤੇ ਸੁਰਿੰਦਰ ਸਿੰਘ ਰਾਣਾ ਸਾਬਕਾ ਸਰਪੰਚ ਸਾਰੇ ਵਾਸੀ ਪਿੰਡ ਸੁਰਸਿੰਘ ਜ਼ਿਲ੍ਹਾ ਤਰਨਤਾਰਨ ਖ਼ਿਲਾਫ਼ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਬੀ.ਐਨ.ਐਸ. ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ਼ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਥੇ ਦੱਸਣਯੋਗ ਹੈ ਕਿ ਅਮਰਿੰਦਰ ਸਿੰਘ ਦੇ ਵਿਆਹ ਸਮਾਗਮ ਵਿਚ ਸੱਤਾਧਾਰੀ ਧਿਰ ਨਾਲ ਸਬੰਧਿਤ ਵੱਖ-ਵੱਖ ਨਾਮੀ ਰਾਜਨੀਤਕ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ ਸੀ ਅਤੇ ਉਹ ਤਸਵੀਰਾਂ ਤੇਜ਼ੀ ਨਾਲ ਸੋਸ਼ਲ ਮੀਡੀਆ ’ਤੇ ਵਾਇਰਲ ਵੀ ਹੋ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ‘ਇਨਸਾਫ਼ ਮੋਰਚੇ’ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਜਦੋਂ ਮੁੱਖ ਮੰਤਰੀ ਦਫ਼ਤਰ ’ਤੇ ਹੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤਾਂ ਖਾਕੀ ਤੋਂ ਨਸ਼ਾ ਹੀ ਮਿਲੇਗਾ-ਸ਼ਵੇਤ ਮਲਿਕ
Ad Position 24