06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਏਸ਼ਿਆਈ ਖੇਡਾਂ ’ਚ ਸੋਨ ਤਗਮਾ ਜੇਤੂ ਹਾਕੀ ਖਿਡਾਰੀਆਂ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਭਰਵਾਂ ਸਵਾਗਤ

ਅਜਨਾਲਾ/ਰਾਜਾਸਾਂਸੀ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜਾਪਾਨ ’ਚ ਹੋਈਆਂ ਏਸ਼ਿਆਈ ਖੇਡਾਂ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੂੰ ਲਗਾਤਾਰ ਦੂਜੀ ਵਾਰ ਸੋਨ ਤਗਮਾ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਹਾਕੀ ਖਿਡਾਰੀਆਂ ਦਾ ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸੱਜਣਾਂ ਮਿੱਤਰਾਂ ਅਤੇ ਖੇਡ ਪ੍ਰੇਮੀਆਂ ਵਲੋਂ ਜੋਸ਼ੋ ਖਰੋਸ਼ ਨਾਲ ਭਰਵਾਂ ਸਵਾਗਤ ਕੀਤਾ। ਖਿਡਾਰੀਆਂ ਵਿਚ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਜੁਗਰਾਜ ਸਿੰਘ, ਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚਦੇ ਹੀ ਪਰਿਵਾਰਕ ਮੈਂਬਰਾਂ ਅਤੇ ਖੇਡ ਪ੍ਰੇਮੀਆਂ ਨੇ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਕੇ ਜੀ ਆਇਆਂ ਆਖਿਆ ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਢੋਲ ਦੀ ਤਾਲ ’ਤੇ ਭੰਗੜੇ ਪਾ ਜਿੱਤ ਦਾ ਜਸ਼ਨ ਮਨਾਇਆ।

Ad Position 21
No active advertisement
ਅਜੀਤ ਡੈਸਕ 07-10-2026

ਅਜਨਾਲਾ/ਰਾਜਾਸਾਂਸੀ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜਾਪਾਨ ’ਚ ਹੋਈਆਂ ਏਸ਼ਿਆਈ ਖੇਡਾਂ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੂੰ ਲਗਾਤਾਰ ਦੂਜੀ ਵਾਰ ਸੋਨ ਤਗਮਾ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਹਾਕੀ ਖਿਡਾਰੀਆਂ ਦਾ ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸੱਜਣਾਂ ਮਿੱਤਰਾਂ ਅਤੇ ਖੇਡ ਪ੍ਰੇਮੀਆਂ ਵਲੋਂ ਜੋਸ਼ੋ ਖਰੋਸ਼ ਨਾਲ ਭਰਵਾਂ ਸਵਾਗਤ ਕੀਤਾ। ਖਿਡਾਰੀਆਂ ਵਿਚ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਜੁਗਰਾਜ ਸਿੰਘ, ਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚਦੇ ਹੀ ਪਰਿਵਾਰਕ ਮੈਂਬਰਾਂ ਅਤੇ ਖੇਡ ਪ੍ਰੇਮੀਆਂ ਨੇ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਕੇ ਜੀ ਆਇਆਂ ਆਖਿਆ ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਢੋਲ ਦੀ ਤਾਲ ’ਤੇ ਭੰਗੜੇ ਪਾ ਜਿੱਤ ਦਾ ਜਸ਼ਨ ਮਨਾਇਆ। ਏਸ਼ਿਆਈ ਖੇਡਾਂ ਵਿਚ ਭਾਰਤੀ ਹਾਕੀ ਟੀਮ ਵਲੋਂ ਦੇਸ਼ ਨੂੰ ਲਗਾਤਾਰ ਦੂਜੀ ਵਾਰ ਸੋਨ ਤਗਮਾ ਦਿਵਾਉਣ ਵਿਚ ਪੰਜਾਬ ਦੇ ਖਿਡਾਰੀਆਂ ਨੇ ਅਹਿਮ ਭੂਮਿਕਾ ਨਿਭਾਈ ਪਰ ਇਨ੍ਹਾਂ ਖਿਡਾਰੀਆਂ ਦੇ ਸਵਾਗਤ ਕਰਨ ਲਈ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਿਆਸੀ ਆਗੂ ਨਾ ਪੁੱਜਣ ਕਾਰਨ ਖੇਡ ਪ੍ਰੇਮੀਆਂ ਵਿਚ ਨਿਰਾਸ਼ਾ ਪਾਈ ਗਈ। ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਫਲਤਾ ਪਿੱਛੇ ਪੂਰੀ ਟੀਮ ਦੀ ਸਖ਼ਤ ਮਿਹਨਤ ਅਤੇ ਸਾਂਝੀ ਕੋਸ਼ਿਸ਼ ਹੈ । ਉਨ੍ਹਾਂ ਕਿਹਾ ਕਿ ਟੀਮ ਵਲੋਂ ਮੁਕਾਬਲੇ ਦੌਰਾਨ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਗਿਆ ਅਤੇ ਸੋਨ ਤਗਮਾ ਜਿੱਤ ਕੇ ਬੇਹੱਦ ਖ਼ੁਸ਼ੀ ਹੋ ਰਹੀ ਹੈ। ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਭਾਰਤੀ ਹਾਕੀ ਟੀਮ ਦੇ ਕਪਤਾਨ ਨੇ ਕਿਹਾ ਕਿ ਨੌਜਵਾਨ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਅਤੇ ਖੇਡਾਂ ਨਾਲ ਜੁੜਨ। ਹਾਕੀ ਖਿਡਾਰੀ ਹਾਰਦਿਕ ਸਿੰਘ ਦੀ ਮਾਤਾ ਕੰਵਲਜੀਤ ਕੌਰ ਨੇ ਕਿਹਾ ਕਿ ਪੁੱਤਰ ਵਲੋਂ ਏਸ਼ਿਆਈ ਖੇਡਾਂ ਵਿਚ ਤਗਮਾ ਜਿੱਤ ਕੇ ਦੇਸ਼ ਪਰਤਣ ’ਤੇ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਤੇ ਮਾਣ ਮਹਿਸੂਸ ਹੋ ਰਿਹਾ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਪੁੱਤਰ ਹਾਕੀ ਖੇਡ ਰਹੇ ਹਨ ਅਤੇ ਦੋਵਾਂ ਵਲੋਂ ਦੇਸ਼ ਲਈ ਤਗਮੇ ਜਿੱਤਣਾ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਹਾਕੀ ਖਿਡਾਰੀ ਦਿਲਪ੍ਰੀਤ ਸਿੰਘ ਦੀ ਮਾਤਾ ਸੁਖਵੰਤ ਕੌਰ ਨੇ ਕਿਹਾ ਕਿ ਦਿਲਪ੍ਰੀਤ ਸਿੰਘ ਵਲੋਂ ਲਗਾਤਾਰ ਦੂਜੀ ਵਾਰ ਸੋਨ ਤਗਮਾ ਜਿੱਤ ਕੇ ਪਰਤਣ ’ਤੇ ਪਰਿਵਾਰ ਨੂੰ ਬੇਹੱਦ ਖ਼ੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਘਟਨਾ ਦੀ ਜਾਂਚ ਨੂੰ ਲੈ ਕੇ ਧਰਮ ਯੁੱਧ ਮੋਰਚੇ ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲਿਆ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ‘ਇਨਸਾਫ਼ ਮੋਰਚੇ’ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
Ad Position 24