ਸ੍ਰੀ ਅਨੰਦਪੁਰ ਸਾਹਿਬ ਘਟਨਾ ਦੀ ਜਾਂਚ ਨੂੰ ਲੈ ਕੇ ਧਰਮ ਯੁੱਧ ਮੋਰਚੇ ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲਿਆ
ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ਦੀ ਨਿਆਇਕ ਜਾਂਚ ਦੀ ਮੰਗ ਨੂੰ ਲੈ ਕੇ ਧਰਮ ਯੁੱਧ ਮੋਰਚੇ ਦਾ ਵਫ਼ਦ ਭਾਈ ਗੁਰਪ੍ਰੀਤ ਸਿੰਘ ਯੂ.
ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ਦੀ ਨਿਆਇਕ ਜਾਂਚ ਦੀ ਮੰਗ ਨੂੰ ਲੈ ਕੇ ਧਰਮ ਯੁੱਧ ਮੋਰਚੇ ਦਾ ਵਫ਼ਦ ਭਾਈ ਗੁਰਪ੍ਰੀਤ ਸਿੰਘ ਯੂ.ਕੇ. ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ । ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਘਟਨਾ ਦੀ ਨਿਰਪੱਖ, ਪਾਰਦਰਸ਼ੀ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ । ਇਸ ਲਈ ਤੁਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਜਾਵੇਗਾ ਤੇ ਜਾਂਚ ਪੂਰੀ ਹੋਣ ਉਪਰੰਤ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਖ਼ਾਸ ਕਰਕੇ ਇੱਕ ਔਰਤ ਵਿਰੁੱਧ ਹੋਏ ਇਸ ਘਿਨਾਉਣੇ ਅਪਰਾਧ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ । ਉਨ੍ਹਾਂ ਕਿਹਾ ਕਿ ਐਸ.ਆਈ.ਟੀ. ਵਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤੇ ਜਾਂਚ ਸਮੇਂ ਸਿਰ ਮੁਕੰਮਲ ਕਰਨ ਦੀ ਕੋਸ਼ਿਸ਼ ਹੋਵੇਗੀ। ਇਸ ਦੌਰਾਨ ਭਗਵੰਤ ਮਾਨ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਬਿਨਾਂ ਬੇਲੋੜੀ ਦੇਰੀ ਕਰਵਾਉਣ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨਾਲ ਸਬੰਧਿਤ ਮਸਲਿਆਂ ਨੂੰ ਸੰਵੇਦਨਸ਼ੀਲਤਾ ਤੇ ਸੰਵਿਧਾਨਕ ਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੱਲ ਕੀਤਾ ਜਾਵੇਗਾ। ਇਸ ਵਫਦ ਵਿਚ ਬਾਬਾ ਗੁਰਦੀਪ ਸਿੰਘ, ਬਾਬਾ ਗੁਰਨਾਮ ਸਿੰਘ, ਪੰਜਾਬੀ ਲੇਖਕ ਸ਼ਮਸ਼ੇਰ ਸਿੰਘ ਡੁੰਮੇਵਾਲ, ਲਖਵਿੰਦਰ ਸਿੰਘ ਸੈਣੀਮਾਜਰਾ, ਅਮਰੀਕ ਸਿੰਘ ਨੂਰਪੁਰਬੇਦੀ, ਅਮਨਪ੍ਰੀਤ ਸਿੰਘ ਆਦਿ ਇਸ ਮੌਕੇ ’ਤੇ ਹਾਜ਼ਰ ਸਨ।